ਯੈੱਸ ਪੰਜਾਬ
ਅੰਮ੍ਰਿਤਸਰ, 15 ਅਪ੍ਰੈਲ, 2025
Guru Nanak Dev University ਦੇ ਆਰਕੀਟੈਕਚਰ ਵਿਭਾਗ ਦੇ ਪ੍ਰੋਫੈਸਰ ਅਤੇ ਉੱਘੇ ਸਿੱਖਿਆ ਸ਼ਾਸਤਰੀ ਪ੍ਰੋ. Karamjit Singh Chahal ਨੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ, ਡੀਨ ਅਕਾਦਮਿਕ ਮਾਮਲੇ, ਪ੍ਰੋ. ਪਲਵਿੰਦਰ ਸਿੰਘ ਦੀ ਮੌਜੂਦਗੀ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਰਜਿਸਟਰਾਰ ਵਜੋਂ ਅੱਜ ਅਹੁਦਾ ਸੰਭਾਲਿਆ।
ਇਸ ਮੌਕੇ ਸ. ਹਰਇਕਬਾਲ ਸਿੰਘ, ਓ.ਐਸ.ਡੀ. ਅਤੇ ਸ. ਪਰਮਿੰਦਰ ਸਿੰਘ, ਓ.ਐਸ.ਡੀ. ਤੋਂ ਇਲਾਵਾ ਯੂਨੀਵਰਸਿਟੀ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਪ੍ਰੋ. ਚਾਹਲ ਦੇ ਅਕਾਦਮਿਕ ਪ੍ਰਸ਼ਾਸਨ ਵਿੱਚ ਵਿਸ਼ੇਸ਼ ਤਜ਼ਰਬੇ ਦੀ ਸ਼ਲਾਘਾ ਕਰਦਿਆਂ ਯੂਨੀਵਰਸਿਟੀ ਪ੍ਰਸ਼ਾਸਨਿਕ ਗਤੀਵਿਧੀਆਂ ਨੂੰ ਹੋਰ ਵੀ ਵਧੇਰੇ ਕੁਸ਼ਲਤਾਪੂਰਵਕ ਚਲਾਉਣ ਲਈ ਉਨ੍ਹਾਂ ਦੀ ਯੋਗਤਾ ‘ਤੇ ਭਰੋਸਾ ਪ੍ਰਗਟ ਕੀਤਾ।
ਅਹੁਦਾ ਸੰਭਾਲਣ ਤੋਂ ਬਾਅਦ, ਰਜਿਸਟਰਾਰ ਪ੍ਰੋ. ਕਰਮਜੀਤ ਸਿੰਘ ਚਾਹਲ ਨੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਮੈਨੂੰ ਇਹ ਜ਼ਿੰਮੇਵਾਰੀ ਸੰਭਾਲਣ ਮੌਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੀ ਕੋਸ਼ਿਸ਼ ਹੋਵੇਗੀ ਕਿ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਕਾਰਜਾਂ ਨੂੰ ਹੋਰ ਵੀ ਪਾਰਦਰਸ਼ੀ ਤੇ ਬਿਹਤਰ ਬਣਾਇਆ ਜਾਵੇ ਤਾਂ ਜੋ ਵਿਿਦਆਰਥੀਆਂ, ਅਧਿਆਪਕਾਂ, ਸਟਾਫ ਮੈਂਬਰਾਂਮ ਅਤੇ ਆਮ ਜਨਤਾ ਦੇ ਕਾਰਜ ਸੌਂਖਿਆਂ ਹੋਣ।
ਇਸ ਮੌਕੇ ਮੌਜੂਦ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰੋ. ਚਾਹਲ ਨੂੰ ਵਧਾਈ ਦਿੱਤੀ।