Tuesday, May 21, 2024

ਵਾਹਿਗੁਰੂ

spot_img
spot_img

ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਨੇ ਮਨਾਇਆ ਜਗਦੇਵ ਸਿੰਘ ਜੱਸੋਵਾਲ ਦਾ ਜਨਮ ਦਿਵਸ

- Advertisement -

ਯੈੱਸ ਪੰਜਾਬ
ਲੁਧਿਆਣਾ, 30 ਅਪ੍ਰੈਲ, 2024

ਪੰਜਾਬੀ ਵਿਰਸੇ ਦੇ ਬਾਬਾ ਬੋਹੜ ਸਵ. ਸ. ਜਗਦੇਵ ਸਿੰਘ ਜੱਸੋਵਾਲ ਦਾ 89ਵਾਂ ਜਨਮ ਦਿਵਸ ਅੱਜ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਸਥਾਨਕ ਗੁਰਦੇਵ ਨਗਰ ਵਿਖੇ ਉਹਨਾਂ ਦੇ ਨਿਵਾਸ ਸਥਾਨ ਆਲਣਾ ਵਿਖੇ ਫੁੱਲ ਮਲਾਵਾਂ ਭੇਂਟ ਕਰਕੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।

ਇਸ ਮੌਕੇ ਉੱਘੇ ਲਿਖਾਰੀ ਤੇ ਕਵੀ ਡਾ. ਗੁਰਭਜਨ ਸਿੰਘ ਗਿੱਲ, ਕ੍ਰਿਸ਼ਨ ਕੁਮਾਰ ਬਾਵਾ, ਰਾਜੀਵ ਕੁਮਾਰ ਲਵਲੀ, ਮਲਕੀਤ ਸਿੰਘ ਦਾਖਾ, ਸ. ਜਗਦੇਵ ਸਿੰਘ ਜੱਸੋਵਾਲ ਜੱਸੋਵਾਲ ਦੇ ਪੋਤਰੇ ਅਮਰਿੰਦਰ ਸਿੰਘ ਜੱਸੋਵਾਲ ਸਣੇ ਕਈ ਹੋਰ ਪਤਵੰਤੀਆਂ ਨੇ ਸ. ਜਸੋਵਾਲ ਦੀ ਸਮਾਜ ਪ੍ਰਤੀ ਦੇਣ ਨੂੰ ਯਾਦ ਕੀਤਾ।

ਲੇਖਕ ਅਤੇ ਕਵੀ ਡਾ ਗੁਰਭਜਨ ਗਿੱਲ ਤੇ ਮਾਲਵਾ ਸੱਭਿਆਚਾਰਕ ਮੰਚ ਦੇ ਸਰਪਰਸਤ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਸ. ਜਗਦੇਵ ਸਿੰਘ ਜੱਸੋਵਾਲ 1935 ਚ ਪੈਦਾ ਹੋਏ, ਪਰ ਉਹਨਾਂ ਦੇ ਅਲਵਿਦਾ ਦੀ ਤਾਰੀਕ ਨਹੀਂ ਕਹਿ ਸਕਦੇ। ਭਾਵੇਂ ਉਹ ਸਰੀਰਕ ਰੂਪ ਚਲੇ ਗਏ ਹਨ, ਪਰ ਅਜੇ ਵੀ ਸਾਡੇ ਮਨਾਂ ਵਿਚ ਹਾਜ਼ਰ ਨਾਜ਼ਰ ਹਨ, ਕਿਉਂਕਿ ਅੱਜ ਉਹਨਾਂ ਦੇ ਜਨਮਦਿਨ ਮੌਕੇ ਦੇਸ਼ ਤੇ ਪ੍ਰਦੇਸ਼ ਤੋਂ ਉਨ੍ਹਾਂ ਦੇ ਚਾਹਵਾਨ ਇੱਥੇ ਪਹੁੰਚੇ ਹਨ।

ਸ. ਜੱਸੋਵਾਲ ਦਾ ਸਿਆਸਤ ਤੋਂ ਜਿਆਦਾ ਸੱਭਿਆਚਾਰ ਵਿੱਚ ਯੋਗਦਾਨ ਰਿਹਾ। ਸ. ਜਸੋਵਾਲ ਵੱਲੋਂ 1978 ਵਿੱਚ ਪ੍ਰੋ ਮੋਹਨ ਸਿੰਘ ਮੇਲਾ ਸ਼ੁਰੂ ਕਰਵਾਇਆ ਗਿਆ। ਕੋਈ ਅਜਿਹਾ ਕਲਾਕਾਰ ਨਹੀਂ ਹੋਵੇਗਾ ਜਿਹੜਾ ਪ੍ਰੋ ਮੋਹਨ ਸਿੰਘ ਮੇਲੇ ਵਿੱਚ ਨਹੀਂ ਆਇਆ ਹੋਵੇ। ਇਸ ਦੌਰਾਨ ਉਹਨਾਂ ਨੇ ਸ. ਜੱਸੋਵਾਲ ਵੱਲੋਂ ਸੱਭਿਆਚਾਰਕ ਦਿੱਤੇ ਗਏ ਯੋਗਦਾਨ ਨੂੰ ਯਾਦ ਕੀਤਾ।

ਇਸ ਮੌਕੇ ਪ੍ਰੋ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਜਿੱਥੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿੱਚ ਸ ਜਗਦੇਵ ਸਿੰਘ ਜੱਸੋਵਾਲ ਦੇ ਯੋਗਦਾਨ ਨੂੰ ਯਾਦ ਕੀਤਾ। ਉਥੇ ਹੀ ਉਹਨਾਂ ਦੇ ਜਨਮ ਦਿਹਾੜੇ ਮੌਕੇ ਐਲਾਨ ਕੀਤਾ ਕਿ ਫਾਊਂਡੇਸ਼ਨ ਵੱਲੋਂ ਹਰ ਸਾਲ ਸਰਦਾਰ ਜਸੋਵਾਲ ਦੇ ਜਨਮਦਿਨ ਮੌਕੇ ਸਭਿਆਚਾਰਕ ਖੇਤਰ ਵਿੱਚ ਅਹਿਮ ਯੋਗਦਾਨ ਦੇਣ ਵਾਲੀਆਂ ਸ਼ਖਸੀਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

ਇਸ ਦੌਰਾਨ ਕਨੇਡਾ ਦੀ ਧਰਤੀ ਤੋਂ ਦੇਸ਼ ਵਿਦੇਸ਼ ਵਿੱਚ ਚਲਦੇ ਦੇਸ਼ ਪ੍ਰਦੇਸ਼ ਦੇਵੀ ਤੇ ਹੋਸਟ ਅਤੇ ਨਿਊ ਡਾਇਰੈਕਟਰ ਸ ਹਰਜਿੰਦਰ ਸਿੰਘ ਥਿੰਦ ਨੂੰ ਸਨਮਾਨ ਚਿੰਨ ਵੀ ਭੇਟ ਕੀਤਾ ਗਿਆ। ਜਿਨਾਂ ਨੇ ਸਰਦਾਰ ਜਸੋਵਾਲ ਦੀ ਯਾਦ ਨੂੰ ਤਾਜ਼ਾ ਕੀਤਾ ਅਤੇ ਕਿਹਾ ਕਿ ਜੱਸੋਵਾਲ ਸਾਹਿਬ ਦੀ ਪਹੁੰਚ ਵਿਦੇਸ਼ਾਂ ਤੱਕ ਸੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਵਿਕਰਮ ਸਵਾਮੀ ਬੀਕਾਨੇਰ, ਪ੍ਰਿਤਪਾਲ ਸਿੰਘ ਧਾਲੀਵਾਲ, ਪ੍ਰਭਸ਼ਰਨ ਸਿੰਘ ਬਰਾੜ, ਗਗਨਦੀਪ ਸਿੰਘ ਸਿੱਧੂ, ਜਗਦੀਪ ਗਿੱਲ, ਐਡਵੋਕੇਟ ਗੁਰਜੀਤ ਸਿੰਘ ਗਿੱਲ, ਐਡਵੋਕੇਟ ਰੋਬਿਨ ਸਿੱਧੂ, ਜਗਦੀਸ਼ ਸ਼ਰਮਾ, ਸਰਵਜੀਤ ਸਿੰਘ ਵਿਰਦੀ, ਜਸਮੇਰ ਢੱਟ, ਰਘਬੀਰ ਸਿੰਘ, ਥਿਏਟਰ ਆਰਟਿਸਟ ਹੇਜ਼ਲ, ਪਰਗਟ ਸਿੰਘ ਗਰੇਵਾਲ, ਜੋਗਿੰਦਰ ਸਿੰਘ ਜੰਗੀ, ਵੀ ਮੌਜੂਦ ਰਹੇ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...