Saturday, December 28, 2024
spot_img
spot_img
spot_img

ਜਲੰਧਰ ਸ਼ਹਿਰ ਦੇ ਨਾਮਵਰ ਵਪਾਰੀ ‘ਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ‘ਆਪ’ ਵਿੱਚ ਸ਼ਾਮਲ

ਯੈੱਸ ਪੰਜਾਬ
ਜਲੰਧਰ, 30 ਜੂਨ, 2024

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਫਿਰ ਤੋਂ ਵੱਡੀ ਮਜਬੂਤੀ ਮਿਲੀ ਹੈ। ਜਲੰਧਰ ਸ਼ਹਿਰ ਦੇ ਮਸ਼ਹੂਰ ਵਪਾਰੀ ਅਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਐਤਵਾਰ ਨੂੰ ‘ਆਪ’ ਵਿੱਚ ਸ਼ਾਮਲ ਹੋ ਗਏ।

ਰਾਜ ਕੁਮਾਰ ਕਲਸੀ ਵਿਨਆਲ ਸਪੋਰਟਿੰਗ ਕੰਪਨੀ, ਜਲੰਧਰ ਵਾਲੇ’ ਦੇ ਸੰਚਾਲਕ ਹਨ। ਉਹਨਾਂਂ ਨੂੰ ਇਲਾਕੇ ਦਾ ਬਹੁਤ ਹੀ ਸਤਿਕਾਰਤ ਅਤੇ ਨਾਮਵਰ ਵਿਅਕਤੀ ਮੰਨਿਆ ਜਾਂਦਾ ਹੈ। ਉਹ ‘ਪਰਿਆਵਰਣ ਵੈਲਫੇਅਰ ਸੋਸਾਇਟੀ’ ਦੇ ਪ੍ਰਧਾਨ ਅਤੇ ਨੀਲਕੰਠ ਨੌਜਵਾਨ ਸਭਾ ਦੇ ਚੇਅਰਮੈਨ ਹਨ। ਉਹ ਇਨ੍ਹਾਂ ਦੋਵੇਂ ਸੰਸਥਾਵਾਂ ਰਾਹੀਂ ਲੋਕ ਸੇਵਾ ਦੇ ਕੰਮਾਂ ਵਿੱਚ ਵੀ ਬਹੁਤ ਸਰਗਰਮ ਰਹਿੰਦੇ ਹਨ। ਕਲਸੀ ਜਲੰਧਰ ਦੇ ਵਾਰਡ ਨੰਬਰ 74 ਤੋਂ ਕੌਂਸਲਰ ਮਦਨ ਲਾਲ ਖਿੰਡਰ ਦੇ ਜੁਆਈ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਰਾਜ ਕੁਮਾਰ ਕਲਸੀ ਨੂੰ ਪਾਰਟੀ ‘ਚ ਸ਼ਾਮਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਮੁੱਚਾ ਜਲੰਧਰ ਆਮ ਆਦਮੀ ਪਾਰਟੀ ਦੇ ਨਾਲ ਖੜ੍ਹਾ ਹੈ। ਸਾਡੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਆਮ ਲੋਕ ਬਹੁਤ ਪ੍ਰਭਾਵਿਤ ਹਨ।

ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ‘ਚ ਵੀ ਇੱਥੋਂ ਦੇ ਲੋਕਾਂ ਨੇ ‘ਆਪ’ ਉਮੀਦਵਾਰ ਨੂੰ ਜਿਤਾਇਆ ਸੀ, ਪਰ ਉਸ ਵੱਲੋਂ ਧੋਖਾਧੜੀ ਅਤੇ ਜਨਤਾ ਦੇ ਫਤਵੇ ਦਾ ਨਿਰਾਦਰ ਕਰਨ ਤੋਂ ਬਾਅਦ ਮੁੜ ਚੋਣਾਂ ਦੀ ਲੋੜ ਪੈ ਗਈ ਹੈ, ਪਰ ਮੈਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਇੱਥੋਂ ਦੇ ਲੋਕ ‘ਆਪ’ ਉਮੀਦਵਾਰ ਮਹਿੰਦਰ ਭਗਤ ਨੂੰ ਭਾਰੀ ਬਹੁਮਤ ਨਾਲ ਜਿੱਤਾਉਣਗੇ ਅਤੇ ਧੋਖੇਬਾਜ਼ਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ