Tuesday, September 27, 2022

ਵਾਹਿਗੁਰੂ

spot_imgਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅਗਨੀਪਥ ਯੋਜਨਾ ਵਿਰੁੱਧ ਬੀਕੇਯੂ ਉਗਰਾਹਾਂ ਵੱਲੋਂ ਰੋਸ ਪ੍ਰਦਰਸ਼ਨ, ਰਾਸ਼ਟਰਪਤੀ ਦੇ ਨਾਂਅ ਭੇਜੇ ਮੰਗ ਪੱਤਰ

ਚੰਡੀਗੜ੍ਹ, 13 ਅਗਸਤ, 2022 (ਦਲਜੀਤ ਕੌਰ ਭਵਾਨੀਗੜ੍ਹ)
ਅਗਨੀਪਥ ਯੋਜਨਾ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ 5 ਹੋਰ ਜ਼ਿਲ੍ਹਿਆਂ ਬਠਿੰਡਾ, ਲੁਧਿਆਣਾ, ਅੰਮ੍ਰਿਤਸਰ ਜਲੰਧਰ ਤੇ ਹੁਸ਼ਿਆਰਪੁਰ ਦੇ ਡੀ ਸੀ ਦਫ਼ਤਰਾਂ ਅੱਗੇ ਕੀਤੇ ਗਏ ਰੋਸ ਪ੍ਰਦਰਸ਼ਨਾਂ ਸਮੇਤ ਹੁਣ ਤੱਕ 15 ਜ਼ਿਲ੍ਹਿਆਂ ਵਿੱਚ ਇਹ ਸੱਦਾ ਜੋਸ਼ ਖਰੋਸ਼ ਨਾਲ ਲਾਗੂ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਰੋਸ ਪ੍ਰਦਰਸ਼ਨ ਭਲਕੇ ਕੀਤਾ ਜਾ ਰਿਹਾ ਹੈ।

ਅੱਜ ਦੇ ਰੋਸ ਪ੍ਰਦਰਸ਼ਨਾਂ ਵਿੱਚ ਵੀ ਭਾਰੀ ਗਿਣਤੀ ਨੌਜਵਾਨਾਂ ਤੇ ਔਰਤਾਂ ਸਮੇਤ ਕੁੱਲ ਮਿਲਾ ਕੇ ਸੈਂਕੜਿਆਂ ਦੀ ਤਾਦਾਦ ਵਿੱਚ ਕਿਸਾਨ, ਮਜ਼ਦੂਰ ਤੇ ਸਾਬਕਾ ਸੈਨਿਕ ਸ਼ਾਮਲ ਹੋਏ। ਇਸ ਮੌਕੇ ਅਗਨੀਪਥ ਯੋਜਨਾ ਰੱਦ ਕਰਨ ਦੀ ਮੰਗ ਬਾਰੇ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਜੀ ਦੇ ਨਾਮ ਲਿਖਤੀ ਮੰਗ ਪੱਤਰ ਸੰਬੰਧਿਤ ਅਧਿਕਾਰੀਆਂ ਨੂੰ ਸੌਂਪੇ ਗਏ ਜਿਨ੍ਹਾਂ ਵੱਲੋਂ ਇਹ ਮੰਗ ਪੱਤਰ ਰਾਸ਼ਟਰਪਤੀ ਜੀ ਤੱਕ ਪਹੁੰਚਦੇ ਕਰਨ ਦਾ ਭਰੋਸਾ ਦਿੱਤਾ ਗਿਆ।

ਅੱਜ ਦੇ ਰੋਸ ਪ੍ਰਦਰਸ਼ਨਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਔਰਤ ਆਗੂਆਂ ਹਰਪ੍ਰੀਤ ਕੌਰ ਜੇਠੂਕੇ, ਕਰਮਜੀਤ ਕੌਰ ਲਹਿਰਾਖਾਨਾ, ਮਾਲਣ ਕੌਰ ਕੋਠਾਗੁਰੂ ਸਮੇਤ ਜ਼ਿਲ੍ਹਿਆਂ ਬਲਾਕਾਂ ਦੇ ਆਗੂ ਸ਼ਾਮਲ ਸਨ।

ਬੁਲਾਰਿਆਂ ਨੇ ਦੋਸ਼ ਲਾਇਆ ਕਿ ਸੰਸਾਰ ਵਪਾਰ ਸੰਸਥਾ ਦੀਆਂ ਨਿੱਜੀਕਰਨ, ਵਪਾਰੀਕਰਨ, ਸੰਸਾਰੀਕਰਨ ਸਾਮਰਾਜੀ ਨੀਤੀਆਂ ਨੂੰ ਲਗਾਤਾਰ ਅੱਗੇ ਵਧਾ ਰਹੀ ਮੋਦੀ ਭਾਜਪਾ ਸਰਕਾਰ ਵੱਲੋਂ ਪੱਕੇ ਰੁਜ਼ਗਾਰ ਦੇ ਬਚੇ ਹੋਏ ਇੱਕੋ-ਇੱਕ ਸਾਧਨ ਫੌਜੀ ਭਰਤੀ ਨੂੰ ਵੀ ਅਗਨ ਭੇਟ ਕਰਨ ਵਾਲ਼ਾ ਫੈਸਲਾ ਕੀਤਾ ਗਿਆ ਹੈ। ਭਰਤੀ ਦੇ ਪੁਰਾਣੇ ਢੰਗ ਨੂੰ ਖਤਮ ਕਰਕੇ ਨਵੀਂ “ਅਗਨੀਪਥ” ਯੋਜਨਾ ਤਹਿਤ ਫੌਜ ‘ਚ ਭਰਤੀ ਸਿਰਫ 4 ਸਾਲਾਂ ਲਈ ਠੇਕੇ ‘ਤੇ ਹੀ ਕੀਤੀ ਜਾਵੇਗੀ।

ਭਰਤੀ ਕੀਤੇ ਇਨ੍ਹਾਂ ਅਗਨੀਵੀਰ ਨਾਮ ਦੇ ਕੱਚੇ ਫੌਜੀਆਂ ਨੂੰ ਨਾ ਤਾਂ ਕੋਈ ਰੈਂਕ ਦਿੱਤਾ ਜਾਵੇਗਾ ਅਤੇ ਨਾ ਹੀ ਕੋਈ ਗਰੈਚੁਟੀ ਜਾਂ ਪੈਨਸ਼ਨ ਦਿੱਤੀ ਜਾਵੇਗੀ। ਚਾਰ ਸਾਲ ਦੀ ਸੇਵਾ ਪੂਰੀ ਹੋਣ ਤੋਂ ਬਾਅਦ ਇਨ੍ਹਾਂ ਵਿੱਚੋਂ ਸਿਰਫ਼ ਚੌਥੇ ਹਿੱਸੇ ਨੂੰ ਹੀ ਫ਼ੌਜ ਵਿੱਚ ਪੱਕੀ ਨੌਕਰੀ ਦਿੱਤੀ ਜਾਵੇਗੀ। ਇਸ ਸਕੀਮ ਦੇ ਪਹਿਲੇ ਇੱਕ ਸਾਲ ਵਿੱਚ ਕੁੱਲ 46,000 ਅਗਨੀਵੀਰ ਭਰਤੀ ਕੀਤੇ ਜਾਣਗੇ ਅਤੇ ਚਾਰ ਸਾਲਾਂ ਵਿੱਚ ਕੁੱਲ 2,00,000; ਜਦੋਂ ਕਿ ਦੋ ਸਾਲ ਪਹਿਲਾਂ ਬੰਦ ਕੀਤੀ ਫੌਜੀ ਭਰਤੀ ਸਮੇਤ ਛੇ ਸਾਲਾਂ ਦੌਰਾਨ ਤਹਿਸ਼ੁਦਾ 3,60,000 ਪੱਕੇ ਫੌਜੀ ਭਰਤੀ ਕੀਤੇ ਜਾਣੇ ਸਨ।

ਇਸ ਤਰ੍ਹਾਂ ਘਟਾਈ ਜਾ ਰਹੀ ਭਰਤੀ ਕਾਰਨ 15 ਸਾਲਾਂ ਵਿੱਚ ਫੌਜ ਦੀ ਗਿਣਤੀ ਅੱਧੀ ਤੋਂ ਵੀ ਘਟ ਜਾਣੀ ਹੈ। ਹੁਣ ਤੱਕ ਪ੍ਰਚਲਿਤ ਰੈਜਿਮੈਂਟ ਪ੍ਰਣਾਲੀ ਰੱਦ ਕਰਕੇ ਸਾਰੀਆਂ ਭਰਤੀਆਂ “ਕੁੱਲ ਹਿੰਦ ਇੱਕੋ ਜਮਾਤ” ਦੇ ਆਧਾਰ ‘ਤੇ ਹੋਣਗੀਆਂ। ਸਿਰੇ ਦੀ ਮਾੜੀ ਗੱਲ ਇਹ ਕਿ ਐਨੀਆਂ ਵੱਡੀਆਂ ਅਤੇ ਦੂਰਗਾਮੀ ਤਬਦੀਲੀਆਂ ਦਾ ਐਲਾਨ ਕਰਨ ਤੋਂ ਪਹਿਲਾਂ ਸਰਕਾਰ ਨੇ ਘੱਟੋ-ਘੱਟ ਜ਼ਰੂਰੀ ਪ੍ਰਕਿਰਿਆ ਕੋਈ ਵੀ ਨਹੀਂ ਅਪਣਾਈ।

ਨਵੀਂ ਭਰਤੀ ਦੀ ਪ੍ਰਕਿਰਿਆ ਦਾ ਕੋਈ “ਪਾਇਲਟ ਪ੍ਰੋਜੈਕਟ” ਵੀ ਨਹੀਂ ਪਰਖਿਆ ਗਿਆ ਅਤੇ ਇਨ੍ਹਾਂ ਪ੍ਰਸਤਾਵਾਂ ‘ਤੇ ਸੰਸਦ ਦੇ ਦੋਹਾਂ ਸਦਨਾਂ ਜਾਂ ਰੱਖਿਆ ਮਾਮਲਿਆਂ ਬਾਰੇ ਸਥਾਈ ਸੰਸਦੀ ਕਮੇਟੀ ਦੇ ਸਾਹਮਣੇ ਵੀ ਕੋਈ ਚਰਚਾ ਨਹੀਂ ਕੀਤੀ ਗਈ। ਫਿਰ ਇਸ ਸਕੀਮ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਵਾਲੇ ਦੇਸ਼ਵਾਸੀਆਂ ਯਾਨੀ ਭਰਤੀ ਦੇ ਚਾਹਵਾਨਾਂ, ਸੇਵਾ ਕਰ ਰਹੇ ਜਵਾਨਾਂ ਅਤੇ ਅਫਸਰਾਂ, ਜ਼ਿਆਦਾ ਭਰਤੀ-ਕੋਟੇ ਵਾਲੇ ਖੇਤਰਾਂ ਦੇ ਜਨਤਕ ਨੁਮਾਇੰਦਿਆਂ ਅਤੇ ਆਮ ਜਨਤਾ ਨਾਲ ਵੀ ਕਦੇ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਹੋਰ ਤਾਂ ਹੋਰ ਪਿਛਲੇ ਕੁੱਝ ਸਾਲਾਂ ਦੌਰਾਨ ਖੁਦ ਸਰਕਾਰ ਵੱਲੋਂ ਮੌਜੂਦਾ ਰੈਜੀਮੈਂਟਲ ਭਰਤੀ ਪ੍ਰਣਾਲੀ ਨੂੰ ਬਰਕਰਾਰ ਰੱਖਣ ਅਤੇ ਸੇਵਾਮੁਕਤੀ ਦੀ ਉਮਰ ਵਧਾਉਣ ਸੰਬੰਧੀ ਲਏ ਗਏ ਫੈਸਲੇ ਵੀ ਪੈਰਾਂ ਹੇਠਾਂ ਰੋਲ਼ ਦਿੱਤੇ ਗਏ ਹਨ।

ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਬੀਤੇ ਦੋ ਕੁ ਮਹੀਨਿਆਂ ਤੋਂ ਇਸ ਸਕੀਮ ਬਾਰੇ ਦੇਸ਼ ਵਿਆਪੀ ਚਰਚਾ ਤੋਂ ਇਲਾਵਾ ਪੂਰੇ ਦੇਸ਼ ਅੰਦਰ ਲੱਖਾਂ ਨੌਜਵਾਨਾਂ ਵੱਲੋਂ ਕੀਤੇ ਗਏ ਰੋਹ ਭਰਪੂਰ ਰੋਸ ਪ੍ਰਦਰਸ਼ਨਾਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਇਹ ਯੋਜਨਾ ਰਾਸ਼ਟਰੀ ਸੁਰੱਖਿਆ ਲਈ ਇੱਕ ਵੱਡਾ ਖਤਰਾ ਹੈ। ਕਿਉਂਕਿ ਜੇਕਰ ਇਹ ਸਕੀਮ ਇਸਦੇ ਮੌਜੂਦਾ ਰੂਪ ਵਿੱਚ ਹੀ ਲਾਗੂ ਹੋ ਜਾਂਦੀ ਹੈ, ਤਾਂ ਆਉਣ ਵਾਲੇ 15 ਸਾਲਾਂ ਵਿੱਚ ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਤਾਕਤ ਅੱਧੀ ਜਾਂ ਇਸ ਤੋਂ ਵੀ ਘੱਟ ਰਹਿ ਜਾਵੇਗੀ। ਇਸ ਤੋਂ ਇਲਾਵਾ ਅਗਨੀਵੀਰ ਫੌਜੀ 4 ਸਾਲਾਂ ਦੇ ਸੀਮਤ ਅਰਸੇ ਦੌਰਾਨ ਉਹ ਤਕਨੀਕੀ ਹੁਨਰ ਅਤੇ ਸੰਸਕਾਰ ਹਾਸਲ ਹੀ ਨਹੀਂ ਕਰ ਸਕਣਗੇ ਜਿਨ੍ਹਾਂ ਦੇ ਆਧਾਰ ‘ਤੇ ਉਹ ਦੇਸ਼ ਦੀ ਰੱਖਿਆ ਖਾਤਰ ਮਰ ਮਿਟਣ ਲਈ ਤਿਆਰ ਹੋ ਜਾਣ।

ਆਗੂਆਂ ਨੇ ਕਿਹਾ ਕਿ ਇਹ ਤਾਂ ਹੋਰ ਵੀ ਵਧੇਰੇ ਚਿੰਤਾ ਦਾ ਵਿਸ਼ਾ ਹੈ ਕਿ ਸਰਕਾਰ ਦੁਆਰਾ ਰਾਸ਼ਟਰੀ ਸੁਰੱਖਿਆ ਬਜਟ ਸਾਲ 2017-18 ਵਿੱਚ ਕੇਂਦਰ ਸਰਕਾਰ ਦੇ ਕੁੱਲ ਖਰਚ ਦਾ 17.8% ਤੋਂ ਘਟਾ ਕੇ 2021-22 ਵਿੱਚ 13.2% ਕਰ ਦਿੱਤਾ ਗਿਆ ਹੈ। ਇਹ ਕੌਮ ਲਈ ਸ਼ਰਮ ਦੀ ਗੱਲ ਹੈ ਕਿ ਜਿਹੜੀ ਸਰਕਾਰ ਭਾਰੀ ਰਕਮਾਂ ਦਿਖਾਵੇ ਦੇ ਪ੍ਰੋਜੈਕਟਾਂ ਵਿੱਚ ਖਰਚ ਕਰ ਸਕਦੀ ਹੈ, ਉਹੀ ਸਰਕਾਰ ਫੌਜੀਆਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਵਿੱਚ ਸਿਰੇ ਦੀਆਂ ਕੰਜੂਸੀਆਂ ਕਰ ਰਹੀ ਹੈ।

ਆਗੂਆਂ ਅਨੁਸਾਰ ਸਾਬਕਾ ਫੌਜੀ ਜਰਨੈਲਾਂ, ਅਫਸਰਾਂ, ਪਰਮਵੀਰ ਚੱਕਰ ਵਰਗੇ ਬਹਾਦਰੀ ਤਮਗਾ ਜੇਤੂਆਂ ਅਤੇ ਫੌਜੀ ਮਾਹਰਾਂ ਨੇ ਵੀ ਇਸ ਯੋਜਨਾ ਦੇ ਗੰਭੀਰ ਨਤੀਜਿਆਂ ਬਾਰੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ, ਜਿਸ ਨੂੰ ਸਰਕਾਰ ਨੇ ਅਣਗੌਲਿਆ ਕੀਤਾ ਹੈ। ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਅਤੇ ਦੇਸ਼ ਦੇ ਕਿਸਾਨ ਪਰਿਵਾਰਾਂ ਨਾਲ ਇੱਕ ਵੱਡਾ ਧੋਖਾ ਕੀਤਾ ਜਾ ਰਿਹਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਅਤੇ ਨੌਜਵਾਨਾਂ ਦੀ ਮੰਗ ਹੈ ਕਿ ਅਗਨੀਪਥ ਯੋਜਨਾ ਰੱਦ ਕਰਕੇ 2020-21 ਵਿੱਚ ਸ਼ੁਰੂ ਹੋਈ ਪਰ ਵਿਚਕਾਰੋਂ ਹੀ ਰੋਕੀ ਗਈ ਭਰਤੀ ਪ੍ਰਕਿਰਿਆ ਉਮਰ ਹੱਦ ਵਿੱਚ ਦੋ ਸਾਲ ਦੀ ਛੋਟ ਦੇ ਕੇ ਪਹਿਲਾਂ ਵਾਂਗ ਹੀ ਪੂਰੀ ਭਰਤੀ ਸਿਰੇ ਲਾਈ ਜਾਵੇ। ਨਵੇਂ ਰੰਗਰੂਟਾਂ ਉੱਤੇ ਮੜ੍ਹੀ ਜਾ ਰਹੀ ਇਹ ਹਲਫ਼ਨਾਮਾ ਦੇਣ ਦੀ ਸ਼ਰਤ ਵੀ ਹਟਾਈ ਜਾਵੇ ਕਿ ਉਹ ਕਿਸੇ ਦੇਸ਼ ਵਿਰੋਧੀ ਫ਼ੈਸਲੇ ਵਿਰੁੱਧ ਜਨਤਕ ਜਮਹੂਰੀ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਨਹੀਂ ਹੋਣਗੇ।

ਅਗਨੀਪਥ ਯੋਜਨਾ ਵਿਰੁੱਧ ਅਜਿਹੇ ਰੋਸ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਤੇ ਹੋਰ ਦੇਸ਼ਵਾਸੀਆਂ ਵਿਰੁੱਧ ਦਰਜ ਕੀਤੇ ਗਏ ਪੁਲਿਸ ਕੇਸ ਤੁਰੰਤ ਵਾਪਸ ਲਏ ਜਾਣ।

ਬੁਲਾਰਿਆਂ ਨੇ ਐਲਾਨ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਇਹ ਮੰਗਾਂ ਪੂਰੀਆਂ ਨਾ ਕਰਨ ਦੀ ਸੂਰਤ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਹੋਰ ਵਿਸ਼ਾਲ ਅਤੇ ਤੇਜ਼ ਕੀਤਾ ਜਾਵੇਗਾ। ਆਗੂਆਂ ਵੱਲੋਂ ਸਮੂਹ ਕਿਸਾਨਾਂ ਮਜ਼ਦੂਰਾਂ ਤੇ ਇਨਸਾਫਪਸੰਦ ਲੋਕਾਂ ਨੂੰ ਸੰਯੁਕਤ ਕਿਸਾਨ ਮੋਰਚੇ ਦੁਆਰਾ ਐਲਾਨੇ ਗਏ ਕੁੱਲ ਹਿੰਦ ਕਿਸਾਨ ਘੋਲ਼ ਦੇ ਅਗਲੇ ਪੜਾਅ ‘ਤੇ 18, 19,20 ਅਗਸਤ ਨੂੰ ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੀ ਮੰਗ ਨੂੰ ਲੈ ਕੇ ਉਸੇ ਸ਼ਹਿਰ ਵਿਚ ਲਾਏ ਜਾ ਰਹੇ ਤਿੰਨ ਰੋਜ਼ਾ ਮੋਰਚੇ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਜ਼ੋਰਦਾਰ ਸੱਦਾ ਦਿੱਤਾ ਗਿਆ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਅਮਰੀਕਾ ’ਚ ਸਿੱਖ ਵਿਦਿਆਰਥੀ ਨੂੰ ਕ੍ਰਿਪਾਨ ਪਹਿਨਣ ਕਰਕੇ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 24 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ...

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਯੈੱਸ ਪੰਜਾਬ ਅੰਮ੍ਰਿਤਸਰ, 24 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ...

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ

ਯੈੱਸ ਪੰਜਾਬ ਚੰਡੀਗੜ੍ਹ, 23 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਦੇ ਫੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ...

ਸਿੱਖ ਕਕਾਰ ਪਹਿਨਣ ਦੇ ਸੰਵਿਧਾਨਕ ਹੱਕ ਦੀ ਪਾਲਣਾ ਹਿਤ 23 ਸਤੰਬਰ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 22 ਸਤੰਬਰ, 2022: ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਸਿੱਖ ਸੰਸਥਾਵਾਂ ਅਤੇ ਵਿਦਵਾਨਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਵਲੋਂ ਕਕਾਰ ਪਹਿਨਣ ਦੇ ਸੰਵਿਧਾਨਕ ਹੱਕ ਦੀ ਪਾਲਣਾ ਹਿਤ 23...

ਅਮਰੀਕਾ ਨਿਵਾਸੀ ਸ਼ਰਧਾਲੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਲਟੋ ਕਾਰ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 22 ਸਤੰਬਰ, 2022: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਸ. ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਲਟੋ ਕਾਰ...

ਹਰਿਆਣਾ ਅੰਦਰ ਗੁਰਦੁਆਰਾ ਪ੍ਰਬੰਧ ਨਵੀਂ ਕਮੇਟੀ ਨੂੰ ਸੰਭਾਲਣ ਲਈ ਧੱਕੇਸ਼ਾਹੀ ਕੀਤੀ ਤਾਂ ਹਰਿਆਣਾ ਸਰਕਾਰ ਜ਼ਿੰਮੇਵਾਰ ਹੋਵੇਗੀ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਸਤੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜੇਕਰ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਲੈਣ ਲਈ ਕੋਈ ਕਬਜ਼ੇ...

ਮਨੋਰੰਜਨ

ਸਤਿੰਦਰ ਸਰਤਾਜ ਦੇ ਨਵੇਂ ਗੀਤ ‘ਤਿਤਲੀ’ ਨੂੰ ਸਰੋਤਿਆਂ ਨੇ ਖ਼ੂਬ ਸਲਾਹਿਆ

ਹਰਜਿੰਦਰ ਸਿੰਘ ਜਵੰਦਾ ਜਦੋਂ ਵੀ ਕੋਈ "ਸਤਿੰਦਰ ਸਰਤਾਜ" ਸ਼ਬਦ ਬੋਲਦਾ ਹੈ, ਤਾਂ ਇੱਕ ਸ਼ਾਨਦਾਰ ਸੁਮੇਲ ਵਾਲੀ ਆਵਾਜ਼ ਦਿਲ 'ਚ ਖਿੱਚ ਪਾਉਂਦੀ ਹੈ। ਕਈ ਹਿੱਟ ਗੀਤ ਦੇਣ ਤੋਂ ਬਾਅਦ, "ਤਿਤਲੀ" ਜੋ ਅੱਜ ਰਿਲੀਜ਼ ਹੋਇਆ ਹੈ, ਬਿਨਾਂ...

ਪੰਜਾਬੀ ਗਾਇਕ ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ‘ਕੀਪ ਇਟ ਗੈਂਗਸਟਾ’ ਰਿਲੀਜ਼ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 22 ਸਤੰਬਰ 2022: ਰੈਪਰ, ਸੰਗੀਤਕਾਰ, ਸੰਗੀਤ ਨਿਰਮਾਤਾ ਅਤੇ ਗੀਤਕਾਰ, ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ਰਿਲੀਜ਼ ਕੀਤਾ ਹੈ ਜੋ ਗੀਤਾਂ ਰਾਹੀਂ ਹਿੱਪ-ਹੌਪ ਅਤੇ ਅਣਕਹੀ ਕਹਾਣੀਆਂ ਨੂੰ ਪੇਸ਼ ਕਰਦਾ ਹੈ। ਡੈਫ ਜੈਮ ਇੰਡੀਆ ਦੁਆਰਾ...

ਥ੍ਰਿਲ ਅਤੇ ਸਸਪੈਂਸ ਭਰਪੂਰ ਪੰਜਾਬੀ ਫ਼ਿਲਮ ‘ਕ੍ਰਿਮੀਨਲ’ ਸਾਬਿਤ ਹੋਵੇਗੀ ‘ਗੇਮ ਚੇਂਜਰ’, ਥਿਏਟਰਾਂ ਵਿੱਚ 23 ਸਤੰਬਰ ਨੂੰ ਫ਼ੜੋ ‘ਮੋਸਟ ਵਾਂਟੇਡ ਗੈਂਗਸਟਰ’

ਯੈੱਸ ਪੰਜਾਬ ਚੰਡੀਗੜ੍ਹ, 20 ਸਤੰਬਰ 2022: ਆਪਣੇ ਨਵੇਂ ਪ੍ਰੋਡਕਸ਼ਨ ਹਾਊਸ, ਬਿਗ ਡੈਡੀ ਫਿਲਮਜ਼ ਦੇ ਕੈਰੀਅਰ ਦੀ ਸ਼ੁਰੂਆਤ ਕਰਦੇ ਹੋਏ, ਇਹ ਫਿਲਮ ਸ਼ਾਨਦਾਰ ਢੰਗ ਨਾਲ ਗਰਿੰਦਰ ਸਿੱਧੂ ਦੁਆਰਾ ਨਿਰਦੇਸ਼ਤ ਹੈ, ਜੋ ਕਿ 23 ਸਤੰਬਰ 2022 ਨੂੰ ਰਿਲੀਜ਼...

‘ਕੈਰੀ ਆਨ ਜੱਟਾ-3’ ਜੂਨ 2023 ਵਿੱਚ ਰਿਲੀਜ਼ ਹੋਵੇਗੀ; ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ ਨਜ਼ਰ ਆਉਣਗੇ

ਯੈੱਸ ਪੰਜਾਬ ਚੰਡੀਗੜ੍ਹ, 10 ਸਤੰਬਰ, 2022: ਨਿਰਮਾਤਾ-ਨਿਰਦੇਸ਼ਕ, ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਸਮੀਪ ਕੰਗ ਵੱਲੋਂ ਨਿਰਦੇਸ਼ਿਤ ਫ਼ਿਲਮ ‘ਕੈਰੀ ਆਨ ਜੱਟਾ-3’ ਨੂੰ 29 ਜੂਨ 2023 ਨੂੰ ਰਿਲੀਜ਼ ਕਰਨ ਲਈ ਤਿਆਰੀਆਂ ਕੱਸੀਆਂ ਜਾ ਰਹੀਆਂ ਹਨ। ਵਿਦੇਸ਼ ਵਿੱਚ ਇਸ...

ਸਿੱਧੂ ਮੂਸੇਵਾਲਾ ਦਾ ਗ਼ੀਤ ‘ਜਾਂਦੀ ਵਾਰ’ ਨਹੀਂ ਰਿਲੀਜ਼ ਕਰ ਸਕਣਗੇ ਸਲੀਮ-ਸੁਲੇਮਾਨ; ਪੰਜਾਬ ਦੀ ਅਦਾਲਤ ਨੇ ਲਾਈ ਰੋਕ

ਯੈੱਸ ਪੰਜਾਬ ਚੰਡੀਗੜ੍ਹ, 29 ਅਗਸਤ, 2022: ਪੰਜਾਬ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਮਈ ਮਹੀਨੇ ਵਿੱਚ ਕਤਲ ਕੀਤੇ ਗਏ ਪੰਜਾਬ ਦੇ ਨਾਮਵਰ ਗਾਇਕ-ਰੈੱਪਰ ਸਿੱਧੂ ਮੂਸੇਵਾਲਾ ਦੇ ਇਕ ਨਵੇਂ ਗ਼ੀਤ ‘ਜਾਂਦੀ ਵਾਰ’ ਨੂੰ ਰਿਲੀਜ਼ ਕਰਨ ’ਤੇ ਰੋਕ...
- Advertisement -spot_img

ਸੋਸ਼ਲ ਮੀਡੀਆ

38,472FansLike
51,966FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!