ਯੈੱਸ ਪੰਜਾਬ
ਜਲੰਧਰ, 6 ਫਰਵਰੀ, 2025
Sri Guru Ravidas Ji ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 11 ਫਰਵਰੀ ਨੂੰ ਜ਼ਿਲ੍ਹਾ Jalandhar ਵਿੱਚ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ Jalandhar ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿੱਚ 11 ਫਰਵਰੀ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਨਿਰਧਾਰਿਤ ਹਨ, ਉਨ੍ਹਾਂ ਸਬੰਧਤ ਜਮਾਤਾਂ ’ਤੇ ਇਸ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।