Friday, June 13, 2025
spot_img
spot_img
spot_img
spot_img

Punjab ਦੇ ਪਾਣੀਆਂ ਨੂੰ ਚੋਰੀ ਕਰਨ ਦੇ BJP ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ: CM Mann ਨੇ ਅਹਿਦ ਦੁਹਰਾਇਆ

ਯੈੱਸ ਪੰਜਾਬ
ਨੰਗਲ (ਰੂਪਨਗਰ), 11 ਮਈ, 2025

Punjab ਦੇ ਮੁੱਖ ਮੰਤਰੀ Bhagwant Singh Mann ਨੇ ਅੱਜ BJP ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ (BBMB) ਰਾਹੀਂ ਸੂਬੇ ਦੇ ਪਾਣੀਆਂ ਨੂੰ ਖੋਹ ਕੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਦਾ ਅਹਿਦ ਲਿਆ।

ਮੁੱਖ ਮੰਤਰੀ ਅੱਜ ਨੰਗਲ ਵਿਖੇ BBMB ਵੱਲੋਂ ਪਾਣੀ ਛੱਡਣ ਦੇ ਖਿਲਾਫ ਹੋਏ ਪ੍ਰਦਰਸ਼ਨ ਵਿੱਚ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਹੋਰ ਵੀ ਹਾਜ਼ਰ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਇੱਕ ਪਾਸੇ ਪੰਜਾਬ ਕੌਮਾਂਤਰੀ ਸਰਹੱਦਾਂ ‘ਤੇ ਦੁਸ਼ਮਣ ਦਾ ਬਹਾਦਰੀ ਨਾਲ ਸਾਹਮਣਾ ਕਰ ਰਿਹਾ ਹੈ ਅਤੇ ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਸੂਬੇ ਨੂੰ ਉਸ ਦੇ ਪਾਣੀਆਂ ਤੋਂ ਵਾਂਝਾ ਕਰਨ ਲਈ ਘਟੀਆ ਖੇਡਾਂ ਖੇਡ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਚੌਕਸ ਹੈ ਕਿਉਂਕਿ ਪੰਜਾਬ ਪੁਲਿਸ ਅਤੇ ਸੂਬਾ ਵਾਸੀ ਪਾਕਿਸਤਾਨ ਨਾਲ ਲਗਦੀ 532 ਕਿਲੋਮੀਟਰ ਸਰਹੱਦ ਦੀ ਰਾਖੀ ਲਈ ਫੌਜ ਦੀ ਮਦਦ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਅਜਿਹੀਆਂ ਹੋਛੀਆਂ ਹਰਕਤਾਂ ਕਰ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੰਭੀਰ ਸੰਕਟ ਦੇ ਮੌਕੇ ਅਜਿਹੀਆਂ ਹਰਕਤਾਂ ਤੋਂ ਬਚਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੌਮਾਂਤਰੀ ਸਰਹੱਦ ਅਤੇ ਇੱਥੋਂ ਤੱਕ ਕਿ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ ਜਿਸ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਰਹੱਦ ‘ਤੇ ਵਧਦੇ ਤਣਾਅ ਦੇ ਵਿਚਕਾਰ ਜਦੋਂ ਡਰੋਨ ਡੈਮਾਂ ‘ਤੇ ਦਿਖਾਈ ਦਿੰਦੇ ਹਨ, ਭਾਜਪਾ ਸਾਨੂੰ ਜੰਗ ਦੇ ਨਾਜ਼ੁਕ ਮੌਕੇ ਬਹੁਤ ਹੀ ਸੰਵੇਦਨਸ਼ੀਲ ਖੇਤਰਾਂ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਭਾਜਪਾ ਸੂਬਾ ਸਰਕਾਰ ਦੇ ਸਬਰ ਦਾ ਇਮਤਿਹਾਨ ਲੈ ਰਹੀ ਹੈ ਅਤੇ ਸਾਨੂੰ ਆਪਣੇ ਕੀਮਤੀ ਪਾਣੀਆਂ ਨੂੰ ਬਚਾਉਣ ਲਈ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਕਰ ਰਹੀ ਹੈ।

ਮੁੱਖ ਮੰਤਰੀ ਨੇ ਪਾਣੀਆਂ ਦੇ ਸੰਕਟ ਦੇ ਮਸਲੇ ‘ਤੇ ਕਿਸਾਨ ਜਥੇਬੰਦੀਆਂ ਦੀ ਚੁੱਪ ‘ਤੇ ਸਵਾਲ ਚੁੱਕੇ

ਮੁੱਖ ਮੰਤਰੀ ਨੇ ਇਸ ਮੁੱਦੇ ‘ਤੇ ਕਿਸਾਨ ਯੂਨੀਅਨਾਂ ਦੀ ਚੁੱਪ ‘ਤੇ ਵੀ ਸਵਾਲ ਚੁੱਕੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਇਸ ਸਬੰਧ ਵਿੱਚ ਇੱਕ ਵੀ ਬਿਆਨ ਜਾਰੀ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਬੇਤੁੱਕੇ ਮਸਲਿਆਂ ‘ਤੇ ਸੜਕ ਅਤੇ ਰੇਲਾਂ ਜਾਮ ਕਰਕੇ ਆਪਣੀਆਂ ‘ਦੁਕਾਨਾਂ’ ਚਲਾ ਰਹੇ ਹਨ ਪਰ ਸੂਬੇ ਨਾਲ ਸਬੰਧਤ ਇਸ ਮਹੱਤਵਪੂਰਨ ਅਤੇ ਗੰਭੀਰ ਮੁੱਦੇ ‘ਤੇ ਪੂਰੀ ਤਰ੍ਹਾਂ ਚੁੱਪ ਹਨ।

ਭਗਵੰਤ ਸਿੰਘ ਮਾਨ ਨੇ ਤਨਜ਼ ਕੱਸਦਿਆਂ ਕਿਹਾ ਕਿ ਅਸਲ ਵਿੱਚ ਕਿਸਾਨ ਆਗੂ ਇਸ ਕਰਕੇ ਅੱਜ ਨੰਗਲ ਨਹੀਂ ਪਹੁੰਚੇ ਕਿਉਂਕਿ ਇੱਥੇ ਏ.ਸੀ. ਵਾਲੀਆਂ ਟਰਾਲੀਆਂ ਨਹੀਂ ਹਨ ਅਤੇ ਉਨ੍ਹਾਂ ਨੂੰ ਧੁੱਪ ਹੇਠ ਵਿਰੋਧ ਪ੍ਰਦਰਸ਼ਨ ਕਰਨਾ ਪੈਣਾ ਸੀ ਜੋ ਹੁਣ ਉਨ੍ਹਾਂ ਦੇ ਵੱਸ ਦੀ ਗੱਲ ਨਹੀਂ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇਨ੍ਹਾਂ ਕਿਸਾਨ ਯੂਨੀਅਨਾਂ ਦੀ ਮਦਦ ਦੀ ਲੋੜ ਵੀ ਨਹੀਂ ਹੈ ਕਿਉਂਕਿ ਸਾਡੀ ਸਰਕਾਰ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਖੁਦ ਕਰਨ ਦੇ ਸਮਰੱਥ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਬੀ.ਬੀ.ਐਮ.ਬੀ. ਅਧਿਕਾਰੀਆਂ ਰਾਹੀਂ ਸੂਬੇ ਦੇ ਪਾਣੀਆਂ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਪੂਰੀ ਤਰ੍ਹਾਂ ਅਸਹਿਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਸਰਾਸਰ ਘੋਰ ਬੇਇਨਸਾਫ਼ੀ ਹੈ ਅਤੇ ਪੰਜਾਬ ਇਸ ਵਿਰੁੱਧ ਜ਼ੋਰਦਾਰ ਸੰਘਰਸ਼ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਕਿਸੇ ਵੀ ਕੀਮਤ ‘ਤੇ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸੂਬਾ ਸਰਕਾਰ ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਉਦੇਸ਼ ਨਾਲ ਕੀਤੇ ਜਾਣ ਵਾਲੇ ਅਜਿਹੇ ਸਾਰੇ ਯਤਨਾਂ ਨੂੰ ਨਾਕਾਮ ਕਰ ਦੇਵੇਗੀ।

ਮੁੱਖ ਮੰਤਰੀ ਨੇ ਭਾਜਪਾ ਅਤੇ ਬੀ.ਬੀ.ਐਮ.ਬੀ. ਨੂੰ ਤਾੜਨਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਅਜਿਹੀ ਕੋਈ ਵੀ ਕੋਸ਼ਿਸ਼ ਸੂਬੇ ਵਿੱਚ ਅਮਨ-ਕਾਨੂੰਨ ਦੀ ਵੱਡੀ ਸਮੱਸਿਆ ਪੈਦਾ ਕਰ ਸਕਦੀ ਹੈ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਵੱਡੇ ਨੁਕਸਾਨ ਲਈ ਦੋਵੇਂ ਧਿਰਾਂ ਜ਼ਿੰਮੇਵਾਰ ਹੋਣਗੀਆਂ।

ਉਨ੍ਹਾਂ ਸਾਫ ਤੌਰ ‘ਤੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬੇ ਤੋਂ ਪਾਣੀ ਛੱਡਣ ਦਾ ਕੋਈ ਵੀ ਹੁਕਮ ਜਾਰੀ ਨਹੀਂ ਕੀਤਾ ਗਿਆ ਪਰ ਭਾਜਪਾ ਗੈਰ-ਕਾਨੂੰਨੀ ਢੰਗ ਨਾਲ ਪੰਜਾਬ ਤੋਂ ਪਾਣੀ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਸਥਾਨ ਸਰਕਾਰ ਨੇ ਪੰਜਾਬ ਦੇ ਕੋਟੇ ਤੋਂ ਹੋਰ ਪਾਣੀ ਮੰਗਿਆ ਸੀ ਕਿਉਂਕਿ ਰਾਜਸਥਾਨ ਸਰਹੱਦ ‘ਤੇ ਤਾਇਨਾਤ ਫੌਜ ਨੂੰ ਵਾਧੂ ਪਾਣੀ ਦੀ ਲੋੜ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਰਾਸ਼ਟਰੀ ਹਿੱਤਾਂ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਕਦੇ ਵੀ ਪਿੱਛੇ ਨਹੀਂ ਹਟਦਾ, ਇਸੇ ਕਰਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਪਾਣੀ ਛੱਡਿਆ ਗਿਆ ਹੈ।

ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਹੁਣ ਕੋਈ ਬੀ.ਬੀ.ਐਮ.ਬੀ. ਅਧਿਕਾਰੀ ਇੱਥੇ ਆ ਕੇ ਪਾਣੀ ਛੱਡਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਹ ਆਪਣੀ ਸੁਰੱਖਿਆ ਦੇ ਖੁਦ ਜ਼ਿੰਮੇਵਾਰ ਹੋਣਗੇ ਕਿਉਂਕਿ ਪੰਜਾਬ ਦੇ ਲੋਕ ਉਨ੍ਹਾਂ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀ ਸ਼ਰਾਰਤ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦੇ ਇਸ਼ਾਰੇ ‘ਤੇ ਹੋ ਰਹੀ ਹੈ ਜੋ ਹਰਿਆਣਾ ਤੋਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਖੱਟਰ ਅਤੇ ਭਾਜਪਾ ਪੰਜਾਬ ਨੂੰ ਹਲਕੇ ਵਿੱਚ ਨਾ ਲੈਣ ਕਿਉਂਕਿ ਜੇਕਰ ਪੰਜਾਬੀ ਸੂਬੇ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਨ ਤਾਂ ਉਹ ਇਸ ਦੇ ਪਾਣੀਆਂ ਨੂੰ ਵੀ ਬਚਾਉਣ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਕਿਸਤਾਨ ਨਾਲ ਲੱlਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਲਈ ਮਹਾਨ ਕੁਰਬਾਨੀਆਂ ਦੇਣ ਦਾ ਗੌਰਵਸ਼ਾਲੀ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਵੀ ਪੰਜਾਬੀ ਪਾਕਿਸਤਾਨੀ ਫੌਜ ਨੂੰ ਮੂੰਹ ਤੋੜਵਾਂ ਜਵਾਬ ਦੇਣ ਵਿੱਚ ਸਭ ਤੋਂ ਅੱਗੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਅਸਲ ਵਿੱਚ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੇ ਪ੍ਰਬੰਧਨ ਲਈ ਸਥਾਪਿਤ ਕੀਤਾ ਗਿਆ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਸਾਲਾਂ ਤੋਂ, ਪੰਜਾਬ ਦਾ ਪਾਣੀ ਬੀ.ਬੀ.ਐਮ.ਬੀ. ਰਾਹੀਂ ਦੂਜੇ ਸੂਬਿਆਂ ਵੱਲ ਮੋੜਿਆ ਜਾ ਰਿਹਾ ਹੈ ਅਤੇ ਭਾਜਪਾ ਸਰਕਾਰ ਨੇ ਆਪਣੇ ਰਾਜਨੀਤਿਕ ਹਿੱਤਾਂ ਲਈ ਇਸ ਬੋਰਡ ਦੀ ਦੁਰਵਰਤੋਂ ਸ਼ੁਰੂ ਕਰ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਬੀ.ਬੀ.ਐਮ.ਬੀ. ਦਾ ਪੁਨਰਗਠਨ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਮੌਜੂਦਾ ਰੂਪ ਵਿੱਚ ਪੂਰੀ ਤਰ੍ਹਾਂ ਬੇਕਾਰ ਅਤੇ ਅਸਵੀਕਾਰਨਯੋਗ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਦੂਜੇ ਸੂਬਿਆਂ ਦੇ ਕਰਮਚਾਰੀਆਂ ਨੂੰ ਸੂਬੇ ਦੇ ਖਜ਼ਾਨੇ ਵਿੱਚੋਂ ਤਨਖਾਹ ਦਿੱਤੀ ਜਾ ਰਹੀ ਹੈ ਅਤੇ ਇਹ ਕਰਮਚਾਰੀ ਸਿਰਫ਼ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿਛਲੇ ਕੁਝ ਸਾਲਾਂ ਵਿੱਚ ਬੀ.ਬੀ.ਐਮ.ਬੀ. ਨੂੰ ਦਿੱਤੇ ਗਏ ਫੰਡਾਂ ਦਾ ਲੇਖਾ-ਜੋਖਾ ਵੀ ਕਰਵਾਏਗੀ ਕਿਉਂਕਿ ਅਧਿਕਾਰੀਆਂ ਨੇ ਕਰਦਾਤਾਵਾਂ ਦੀ ਇਸ ਮਿਹਨਤ ਦੀ ਕਮਾਈ ਨੂੰ ਨਿੱਜੀ ਹਿੱਤਾਂ ਲਈ ਵਰਤਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵੀ ਪੰਜਾਬ ਵਿਰੁੱਧ ਕਾਨੂੰਨੀ ਲੜਾਈਆਂ ਲੜਨ ਲਈ ਸੂਬੇ ਦੇ ਹੀ ਪੈਸੇ ਦੀ ਵਰਤੋਂ ਕਰਦਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਵਾਰ-ਵਾਰ ਸੂਬੇ ਦਾ ਪਾਣੀ ਹਰਿਆਣਾ ਨੂੰ ਦੇਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬੀਆਂ ਨਾਲ ਮਿਲ ਕੇ ਨੰਗਲ ਵਿਖੇ ਬੈਠਣਗੇ ਅਤੇ ਭਾਜਪਾ ਦੇ ਸੂਬੇ ਵਿੱਚੋਂ ਪਾਣੀ ਛੱਡਣ ਦੀ ਕਿਸੇ ਵੀ ਚਾਲ ਨੂੰ ਪੂਰੀ ਚੌਕਸੀ ਨਾਲ ਨਾਕਾਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਹਿੱਸੇ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕੋਈ ਵੀ, ਭਾਵੇਂ ਉਹ ਕਿੰਨਾ ਵੀ ਤਾਕਤਵਾਰ ਕਿਉਂ ਨਾ ਹੋਵੇ, ਇਸ ਨੂੰ ਸਾਡੇ ਤੋਂ ਖੋਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਨਾਲ ਹੀ ਕਿਹਾ ਕਿ ਕਿਸੇ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਬਲਾਕ ਖਤਰੇ ਦੀ ਕਗਾਰ ‘ਤੇ ਹਨ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਹੁਤ ਗੰਭੀਰ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਦਰਿਆਈ ਸਰੋਤ ਸੁੱਕ ਗਏ ਹਨ, ਇਸ ਲਈ ਇਸ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ।

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼