Sunday, July 20, 2025
HTML tutorial
spot_img
spot_img

Punjab ਦੇ ਰਾਜਪਾਲ ਨੇ ਪਦਮ ਸ੍ਰੀ Bhai Harjinder Singh Sri Nagar Wale ਨੂੰ ਰਾਜ ਭਵਨ ਵਿਖੇ ਕੀਤਾ ਸਨਮਾਨਿਤ

ਯੈੱਸ ਪੰਜਾਬ
ਚੰਡੀਗੜ੍ਹ, 10 ਜੂਨ, 2025

ਪਦਮ ਸ੍ਰੀ ਅਵਾਰਡੀ ਅਤੇ ਉੱਘੇ ਹਜ਼ੂਰੀ ਰਾਗੀ Bhai Harjinder Singh ਜੀ (ਸ੍ਰੀਨਗਰ ਵਾਲੇ) ਨੂੰ Punjab ਦੇ ਮਾਨਯੋਗ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ Gulab Chand Kataria ਨੇ ਰਾਜ ਭਵਨ, ਚੰਡੀਗੜ੍ਹ ਵਿਖੇ ਹੋਈ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਸਨਮਾਨਿਤ ਕੀਤਾ।

ਭਾਈ ਹਰਜਿੰਦਰ ਸਿੰਘ ਜੀ, ਜਿਨ੍ਹਾਂ ਨੂੰ ਹਾਲ ਹੀ ਵਿੱਚ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਵੱਲੋਂ ਗੁਰਬਾਣੀ ਕੀਰਤਨ ਦੀ ਅਧਿਆਤਮਿਕ ਅਤੇ ਸੰਗੀਤਕ ਪਰੰਪਰਾ ਵਿੱਚ ਸ਼ਾਨਦਾਰ ਯੋਗਦਾਨ ਲਈ ਵੱਕਾਰੀ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ, ਨੂੰ ਰਾਜਪਾਲ ਕਟਾਰੀਆ ਨੇ ਨਿੱਘੀ ਵਧਾਈ ਦਿੱਤੀ।

ਰਾਜਪਾਲ ਨੇ ਭਾਈ ਸਾਹਿਬ ਦੇ ਪਵਿੱਤਰ ਗੁਰਬਾਣੀ ਕੀਰਤਨ ਪ੍ਰਤੀ ਅਟੁੱਟ ਸਮਰਪਣ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਪੁਰਸਕਾਰ ਨੂੰ ਸਿੱਖ ਭਗਤੀ ਸੰਗੀਤ ਪ੍ਰਤੀ ਉਨ੍ਹਾਂ ਦੀ ਜੀਵਨ ਭਰ ਦੀ ਸੇਵਾ ਦੀ ਅਸਲ ਮਾਨਤਾ ਦੱਸਿਆ।

ਉਨ੍ਹਾਂ ਕਿਹਾ, “ਭਾਈ ਹਰਜਿੰਦਰ ਸਿੰਘ ਜੀ ਦੀ ਸੁਰੀਲੀ ਆਵਾਜ਼ ਅਤੇ ਅਧਿਆਤਮਿਕ ਡੂੰਘਾਈ ਨੇ ਦੁਨੀਆ ਭਰ ਵਿੱਚ ਸੰਗਤਾਂ ਦੇ ਦਿਲਾਂ ਨੂੰ ਛੂਹ ਲਿਆ ਹੈ, ਲੱਖਾਂ ਲੋਕਾਂ ਨੂੰ ਸਿੱਖ ਧਰਮ ਵਿੱਚ ਦਰਜ ਸਦੀਵੀ ਕਦਰਾਂ-ਕੀਮਤਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਭਾਈ ਹਰਜਿੰਦਰ ਸਿੰਘ ਜੀ ਸ਼ਰਧਾ ਅਤੇ ਪਰੰਪਰਾ ਦੇ ਇੱਕ ਚਾਨਣ ਮੁਨਾਰੇ ਬਣ ਗਏ ਹਨ, ਜਿਨ੍ਹਾਂ ਦੀਆਂ ਰੂਹਾਨੀ ਪੇਸ਼ਕਾਰੀਆਂ ਵਿਸ਼ਵ ਪੱਧਰ ‘ਤੇ ਗੁਰਦੁਆਰਿਆਂ ਵਿੱਚ ਗੂੰਜਦੀਆਂ ਰਹਿੰਦੀਆਂ ਹਨ ਅਤੇ ਸ਼ਾਂਤੀ, ਅਧਿਆਤਮਿਕਤਾ ਤੇ ਸੱਭਿਆਚਾਰਕ ਸਦਭਾਵਨਾ ਨੂੰ ਉਤਸ਼ਾਹਿਤ ਕਰਦੀਆਂ ਹਨ। ਰਾਜਪਾਲ ਨੇ ਅੱਗੇ ਕਿਹਾ, “ਉਨ੍ਹਾਂ ਦੀ ਮਾਨਤਾ ਨਾ ਸਿਰਫ਼ ਪੰਜਾਬ ਲਈ ਮਾਣ ਵਾਲਾ ਪਲ ਹੈ, ਸਗੋਂ ਸਮੁੱਚੇ ਭਾਰਤੀ ਅਧਿਆਤਮਿਕ ਸੰਗੀਤ ਭਾਈਚਾਰੇ ਲਈ ਇੱਕ ਜਸ਼ਨ ਵੀ ਹੈ।”

ਇਸ ਮੌਕੇ, ਰਾਜਪਾਲ ਨੇ ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਲਿਖੀ “ਗੁਰੂ ਤੇਗ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ” ਸਿਰਲੇਖ ਵਾਲਾ ਇੱਕ ਚਿੱਤਰਕਾਰੀ ਬਰੋਸ਼ਰ ਵੀ ਜਾਰੀ ਕੀਤਾ। ਇਹ ਬਰੋਸ਼ਰ ਨੌਵੇਂ ਸਿੱਖ ਗੁਰੂ ਸਾਹਿਬ ਦੀਆਂ ਅਧਿਆਤਮਿਕ ਸਿੱਖਿਆਵਾਂ ਅਤੇ ਵਿਰਾਸਤ ਨੂੰ ਪੇਸ਼ ਕਰਦਾ ਹੈ।

Related Articles

spot_img
spot_img

Latest Articles