Wednesday, January 8, 2025
spot_img
spot_img
spot_img
spot_img

Punjab ਨੇ FY 2024-25 ਦੀਆਂ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ: Harpal Cheema

ਯੈੱਸ ਪੰਜਾਬ
ਚੰਡੀਗੜ੍ਹ, 2 ਜਨਵਰੀ, 2025

Punjab ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ Harpal Singh Cheema ਨੇ ਅੱਜ ਇਥੇ ਬੜੇ ਮਾਣ ਨਾਲ ਐਲਾਨ ਕੀਤਾ ਕਿ ਸੂਬੇ ਨੇ ਪਹਿਲੀ ਵਾਰ ਇੱਕ ਵਿੱਤੀ ਸਾਲ ਦੇ ਪਹਿਲੇ ਨੌਂ ਮਹੀਨਿਆਂ ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ, ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 30,000 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ।

ਚਾਲੂ ਮਾਲੀ ਸਾਲ ਵਿੱਚ ਦਸੰਬਰ ਤੱਕ ਇਨ੍ਹਾਂ ਟੈਕਸਾਂ ਤੋਂ ਕੁੱਲ 31156.31 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ, ਜਦੋਂ ਕਿ ਵਿੱਤੀ ਸਾਲ 2023-24 ਵਿੱਚ ਇਨ੍ਹਾਂ ਟੈਕਸਾਂ ਤੋਂ ਕੁੱਲ 27927.31 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਸੀ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦਸੰਬਰ 2023 ਦੇ ਮੁਕਾਬਲੇ ਦਸੰਬਰ 2024 ਲਈ ਸੂਬੇ ਵਿੱਚ ਨੈੱਟ ਜੀ.ਐਸ.ਟੀ ਅਤੇ ਆਬਕਾਰੀ ਮਾਲੀਏ ਵਿੱਚ ਵੀ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜੀ.ਐਸ.ਟੀ ਮਾਲੀਏ ਵਿੱਚ 28.36 ਪ੍ਰਤੀਸ਼ਤ ਅਤੇ ਆਬਕਾਰੀ ਮਾਲੀਏ ਵਿੱਚ 21.31 ਪ੍ਰਤੀਸ਼ਤ ਵਾਧਾ ਦਰਜ਼ ਕੀਤਾ ਗਿਆ।

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਦਸੰਬਰ 2024 ਵਿੱਚ ਇਕੱਲੇ ਨੈੱਟ ਜੀਐਸਟੀ ਤੋਂ ਮਾਲੀਆ ਮਾਲੀਆ ਪ੍ਰਾਪਤੀ 2013.20 ਕਰੋੜ ਰੁਪਏ ਸੀ, ਜੋ ਦਸੰਬਰ 2023 ਵਿੱਚ 1568.36 ਕਰੋੜ ਰੁਪਏ ਦੀ ਨੈੱਟ ਜੀਐਸਟੀ ਪ੍ਰਾਪਤੀ ਤੋਂ 444.84 ਕਰੋੜ ਰੁਪਏ ਵੱਧ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦਸੰਬਰ 2024 ਵਿੱਚ ਆਬਕਾਰੀ ਤੋਂ ਮਾਲੀਆ 154.75 ਕਰੋੜ ਰੁਪਏ ਦੇ ਵਾਧੇ ਨਾਲ 880.92 ਕਰੋੜ ਰੁਪਏ ਰਿਹਾ ਜਦੋਂ ਕਿ ਦਸੰਬਰ 2023 ਇਹ 726.17 ਕਰੋੜ ਰੁਪਏ ਸੀ।

ਵਿੱਤੀ ਸਾਲ 2024-25 ਵਿੱਚ ਦਸੰਬਰ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਆਬਕਾਰੀ ਤੋਂ ਪ੍ਰਾਪਤ ਹੋਏ ਮਾਲੀਏ ਦਾ ਵਿਸਥਾਰ ਵਿੱਚ ਵੇਰਵਾ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਰਾਜ ਨੇ ਵੈਟ ਤੋਂ 5643.81 ਕਰੋੜ ਰੁਪਏ, ਸੀ.ਐਸ.ਟੀ. ਤੋਂ 274.31 ਕਰੋੜ ਰੁਪਏ, ਜੀਐਸਟੀ ਤੋਂ 17405.99 ਕਰੋੜ ਰੁਪਏ, ਪੀ.ਐਸ.ਡੀ.ਟੀ ਤੋਂ 139.10 ਕਰੋੜ ਰੁਪਏ ਅਤੇ ਆਬਕਾਰੀ ਤੋਂ 7693.1 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ।

ਜਦੋਂਕਿ, ਵਿੱਤੀ ਸਾਲ 2023-24 ਵਿੱਚ ਵੈਟ ਤੋਂ 5385.24 ਕਰੋੜ ਰੁਪਏ, ਸੀਐਸਟੀ ਤੋਂ 220.72 ਕਰੋੜ ਰੁਪਏ, ਜੀਐਸਟੀ ਤੋਂ 15523.74 ਕਰੋੜ ਰੁਪਏ, ਪੀਐਸਡੀਟੀ ਤੋਂ 121.6 ਕਰੋੜ ਰੁਪਏ ਅਤੇ ਆਬਕਾਰੀ ਤੋਂ 6676.01 ਕਰੋੜ ਰੁਪਏ ਪ੍ਰਾਪਤ ਹੋਏ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਇੰਨ੍ਹਾਂ ਕਰਾਂ ਤੋਂ ਵਿੱਤੀ ਸਾਲ 2023-24 ਦੇ ਮੁਕਾਬਲੇ ਮੌਜੂਦਾ ਵਿੱਤੀ ਵਰ੍ਹੇ ਦੌਰਾਨ 3229 ਕਰੋੜ ਰੁਪਏ ਵੱਧ ਪ੍ਰਾਪਤ ਹੋਏ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਅੰਕੜੇ ਸੂਬੇ ਦੀਆਂ ਮਜਬੂਤ ਆਰਥਿਕ ਨੀਤੀਆਂ ਦਾ ਪ੍ਰਤੀਕ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿੱਤੀ ਸੂਝ-ਬੂਝ ਅਤੇ ਟਿਕਾਊ ਵਿਕਾਸ ਨੂੰ ਹਾਸਲ ਕਰਨ ਲਈ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਮਾਲੀਆ ਪ੍ਰਾਪਤ ਕਰਨ ਵਿੱਚ ਲਗਾਤਾਰ ਹੋ ਰਿਹਾ ਵਾਧਾ ਆਬਕਾਰੀ ਅਤੇ ਕਰ ਵਿਭਾਗ ਦੁਆਰਾ ਕਰ ਪਾਲਣਾ ਨੂੰ ਵਧਾਉਣ ਲਈ ਲਾਗੂ ਕੀਤੇ ਉਪਾਵਾਂ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦਾ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ