Saturday, June 14, 2025
spot_img
spot_img
spot_img
spot_img

Punjab ਨੇ Haryana ਨੂੰ ਪਾਣੀ ਛੱਡਣ ਸਬੰਧੀ ਅਦਾਲਤੀ ਹੁਕਮਾਂ ਨੂੰ ਦਿੱਤੀ ਚੁਣੌਤੀ

ਯੈੱਸ ਪੰਜਾਬ
ਚੰਡੀਗੜ੍ਹ, 12 ਮਈ, 2025

Punjab Government ਨੇ Haryana ਨੂੰ ਪਾਣੀ ਛੱਡਣ ਸੰਬੰਧੀ 6 ਮਈ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਅਦਾਲਤ ਵਿੱਚ ਇੱਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਇਸ ਹੁਕਮ ਨੂੰ ਗਲਤ ਅਤੇ ਮਾਣਯੋਗ ਅਦਾਲਤ ਅੱਗੇ ਪੇਸ਼ ਕੀਤੀ ਗਈ ਗੁੰਮਰਾਹਕੁੰਨ ਜਾਣਕਾਰੀ ‘ਤੇ ਅਧਾਰਤ ਦੱਸਿਆ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ Punjab Government ਨੇ ਪਟੀਸ਼ਨ ਵਿੱਚ ਦੱਸਿਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਦੇ ਪਾਣੀ ਨੂੰ ਗੈਰ-ਕਾਨੂੰਨੀ ਤੌਰ ‘ਤੇ ਹਰਿਆਣਾ ਵੱਲ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਪ੍ਰਕਿਰਿਆ ਸਬੰਧੀ ਬੇਨਿਯਮੀਆਂ ਅਤੇ ਤੱਥਾਂ ਦੀ ਗਲਤ ਪੇਸ਼ਕਾਰੀ ‘ਤੇ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ ਜੋ ਇਸ ਵਿਵਾਦਤ ਹੁਕਮ ਜਾਰੀ ਕਰਨ ਦਾ ਕਾਰਨ ਬਣੀਆਂ।

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ 2 ਮਈ ਦੀ ਮੀਟਿੰਗ ਨੂੰ ਰਸਮੀ ਤੌਰ ‘ਤੇ ਫੈਸਲਾ ਲੈਣ ਵਾਲੇ ਮੰਚ ਵਜੋਂ ਗਲਤ ਢੰਗ ਨਾਲ ਪੇਸ਼ ਕਰਕੇ ਅਦਾਲਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਦੱਸਿਆ ਕਿ ਸੂਬੇ ਦੇ ਅਧਿਕਾਰੀਆਂ ਨੂੰ ਮੀਟਿੰਗ ਸਬੰਧੀ ਕੋਈ ਵੀ ਰਸਮੀ ਮਿੰਟ ਪ੍ਰਦਾਨ ਨਹੀਂ ਕੀਤਾ ਗਿਆ। ਸਿਰਫ਼ ਇੱਕ ਪ੍ਰੈਸ ਨੋਟ ਭੇਜਿਆ ਗਿਆ, ਜਿਸ ਨੂੰ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦਾ ਅਧਿਕਾਰਤ ਰਿਕਾਰਡ ਨਹੀਂ ਮੰਨਿਆ ਜਾ ਸਕਦਾ।

ਸੂਬਾ ਸਰਕਾਰ ਨੇ ਸਵਾਲ ਕੀਤਾ ਕਿ ਜਦੋਂ ਪਹਿਲਾਂ ਕੋਈ ਰਸਮੀ ਫੈਸਲਾ ਨਹੀਂ ਲਿਆ ਗਿਆ ਸੀ ਤਾਂ ਹੁਕਮ ਕਿਵੇਂ ਲਾਗੂ ਕੀਤਾ ਜਾ ਸਕਦਾ ਹੈ? ਸੂਬਾ ਸਰਕਾਰ ਨੇ ਕਿਹਾ ਕਿ ਬੀ.ਬੀ.ਐਮ.ਬੀ. ਨੇ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੇ ਬਿਨਾਂ ਹਰਿਆਣਾ ਨੂੰ ਪਾਣੀ ਛੱਡਣ ਦੀ ਕੋਸ਼ਿਸ਼ ਕਰਕੇ ਆਪਣੇ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ।

ਪੰਜਾਬ ਸਰਕਾਰ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਕੇਂਦਰ ਸਰਕਾਰ ਵੀ ਅਦਾਲਤ ਦੇ ਨਿਰਦੇਸ਼ਾਂ ‘ਤੇ 2 ਮਈ ਦੀ ਮੀਟਿੰਗ ਦੇ ਅਧਿਕਾਰਤ ਮਿੰਟ ਪੇਸ਼ ਕਰਨ ਵਿੱਚ ਅਸਫਲ ਰਹੀ, ਇਸ ਦੀ ਬਜਾਏ ਉਨ੍ਹਾਂ ਨੇ ਸਿਰਫ “ਡਿਸਕਸ਼ਨ ਰਿਕਾਰਡ” ਪੇਸ਼ ਕੀਤਾ।

ਪੰਜਾਬ ਵੱਲੋਂ ਦਾਇਰ ਕੀਤੀ ਗਈ ਸਮੀਖਿਆ ਪਟੀਸ਼ਨ ਵਿੱਚ 6 ਮਈ, 2025 ਦੇ ਅਦਾਲਤੀ ਹੁਕਮਾਂ ਜਿਸ ਵਿੱਚ 2 ਮਈ, 2025 ਦੀ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਦੀ ਪਾਲਣਾ ਦਾ ਨਿਰਦੇਸ਼ ਦਿੱਤਾ ਗਿਆ ਸੀ, ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਤਰਕ ਦਿੱਤਾ ਹੈ ਕਿ ਉਕਤ ਹੁਕਮ ਗੈਰ-ਕਾਨੂੰਨੀ ਹੈ ਕਿਉਂਕਿ ਅਦਾਲਤ ਨੂੰ ਗੁੰਮਰਾਹ ਕੀਤਾ ਗਿਆ ਸੀ ਕਿ ਕੇਂਦਰੀ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 1974 ਰੂਲਜ਼ ਦੇ ਨਿਯਮ 7 ਅਧੀਨ ਕੀਤੀ ਗਈ ਸੀ, ਜਿਸ ਲਈ ਚੇਅਰਮੈਨ ਵੱਲੋਂ ਹਵਾਲਾ ਦੇਣ ਦੀ ਲੋੜ ਹੁੰਦੀ ਹੈ।

ਹਾਲਾਂਕਿ, ਮਾਣਯੋਗ ਅਦਾਲਤ ਨੂੰ ਇਹ ਨਹੀਂ ਦੱਸਿਆ ਗਿਆ ਕਿ ਉਕਤ ਮੀਟਿੰਗ ਵਾਧੂ ਪਾਣੀ ਦੀ ਵੰਡ ਦੇ ਵਿਵਾਦ ਸਬੰਧੀ ਸਿਰਫ਼ ਇੱਕ ਗੈਰ-ਰਸਮੀ ਮੀਟਿੰਗ ਸੀ।

ਪਟੀਸ਼ਨ ਵਿੱਚ ਅੱਗੇ ਕਿਹਾ ਗਿਆ ਹੈ ਕਿ 2 ਮਈ, 2025 ਦੀ ਮੀਟਿੰਗ ਸਬੰਧੀ ਕੋਈ ਰਸਮੀ ਮਿੰਟ ਕਦੇ ਵੀ ਦਰਜ ਨਹੀਂ ਕੀਤੇ ਗਏ। ਅਦਾਲਤ ਦੇ ਸਾਹਮਣੇ ਸਿਰਫ਼ ਇੱਕ ਪ੍ਰੈਸ ਨੋਟ ਪੇਸ਼ ਕੀਤਾ ਗਿਆ ਸੀ, ਜਿਸਨੇ ਗੁੰਮਰਾਹਕੁੰਨ ਜਾਣਕਾਰੀ ਪੇਸ਼ ਕੀਤੀ ਅਤੇ ਜਿਸ ਦੇ ਚਲਦਿਆਂ ਅਦਾਲਤ ਵੱਲੋਂ ਹੁਕਮ ਜਾਰੀ ਕੀਤਾ ਗਿਆ।

6 ਮਈ, 2025 ਦੇ ਅਦਾਲਤੀ ਹੁਕਮ ਦੀ ਪਾਲਣਾ ਲਈ, ਪੰਜਾਬ ਸਰਕਾਰ ਨੇ 8 ਮਈ, 2025 ਨੂੰ ਈਮੇਲ ਰਾਹੀਂ ਮੀਟਿੰਗ ਦੇ ਮਿੰਟ ਮੰਗੇ। ਹਾਲਾਂਕਿ, ਜਵਾਬ ਵਿੱਚ ਸਿਰਫ਼ ਇੱਕ ਪ੍ਰੈਸ ਨੋਟ ਦਿੱਤਾ ਗਿਆ, ਜਿਸ ਵਿੱਚ ਪੁਸ਼ਟੀ ਕੀਤੀ ਗਈ ਸੀ ਕਿ ਕੋਈ ਰਸਮੀ ਮਿੰਟ ਦਰਜ ਨਹੀਂ ਕੀਤੇ ਗਏ ਸਨ, ਇੱਕ ਤੱਥ ਜਿਸਨੂੰ 8 ਮਈ, 2025 ਨੂੰ ਗ੍ਰਾਮ ਪੰਚਾਇਤ ਵੱਲੋਂ ਦਾਇਰ ਕੀਤੀ ਗਈ ਕੰਟੈਂਪਟ ਐਪਲੀਕੇਸ਼ਨ ਵਿੱਚ ਸੁਣਵਾਈ ਦੌਰਾਨ ਸਵੀਕਾਰ ਕੀਤਾ ਗਿਆ ਸੀ।

ਇਹ ਵੀ ਦੱਸਿਆ ਗਿਆ ਕਿ ਬੀ.ਬੀ.ਐਮ.ਬੀ. ਨੇ ਵੀ 2 ਮਈ, 2025 ਦੇ ਫੈਸਲੇ ਦੀ ਕਾਪੀ ਦੀ ਮੰਗ ਕੀਤੀ ਸੀ, ਪਰ ਅਜਿਹਾ ਕੋਈ ਦਸਤਾਵੇਜ਼ ਪ੍ਰਦਾਨ ਨਹੀਂ ਕੀਤਾ ਗਿਆ। ਉੱਚਿਤ ਅਧਿਕਾਰ ਨਾ ਹੋਣ ਦੇ ਬਾਵਜੂਦ, ਬੀ.ਬੀ.ਐਮ.ਬੀ. ਨੇ ਕਾਨੂੰਨੀ ਅਧਿਕਾਰ ਤੋਂ ਬਿਨਾਂ ਹਰਿਆਣਾ ਰਾਜ ਨੂੰ ਪਾਣੀ ਛੱਡਣਾ ਜਾਰੀ ਰੱਖਿਆ।

ਮਾਣਯੋਗ ਅਦਾਲਤ ਨੇ ਭਾਰਤ ਸੰਘ ਦੇ ਵਕੀਲ ਨੂੰ 2 ਮਈ, 2025 ਦੀ ਮੀਟਿੰਗ ਦੇ ਮਿੰਟ ਪੇਸ਼ ਕਰਨ ਅਤੇ ਅਦਾਲਤ ਨੂੰ ਨਿਯਮ 7 ਤਹਿਤ ਅਜਿਹੇ ਹਵਾਲਿਆਂ ‘ਤੇ ਫੈਸਲਾ ਲੈਣ ਲਈ ਅਧਿਕਾਰਤ ਸਮਰੱਥ ਅਥਾਰਟੀ ਬਾਰੇ ਜਾਣੂ ਕਰਵਾਉਣ ਦਾ ਨਿਰਦੇਸ਼ ਦਿੱਤਾ।

ਇਸ ਦੇ ਜਵਾਬ ਵਿੱਚ, ਭਾਰਤ ਸੰਘ ਮੀਟਿੰਗ ਦੇ ਮਿੰਟ ਪੇਸ਼ ਨਹੀਂ ਕਰ ਸਕਿਆ, ਇਸ ਦੀ ਬਜਾਏ ਉਨ੍ਹਾਂ ਨੇ “ਡਿਸਕਸ਼ਨ ਰਿਕਾਰਡ” ਪੇਸ਼ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਨਿਯਮ 7 ਤਹਿਤ ਸਕੱਤਰ ਬਿਜਲੀ ਸਮਰੱਥ ਅਥਾਰਟੀ ਹੈ। ਇਸ ਤਰ੍ਹਾਂ, ਸਮਰੱਥ ਅਥਾਰਟੀ ਵੱਲੋਂ ਕੋਈ ਵੀ ਲਾਗੂ ਕਰਨ ਯੋਗ ਫੈਸਲਾ ਜਾਰੀ ਨਹੀਂ ਕੀਤਾ ਗਿਆ ਹੈ।

ਇਸ ਤੋਂ ਇਲਾਵਾ, ਹਰਿਆਣਾ ਨੇ 29 ਅਪ੍ਰੈਲ, 2025 ਨੂੰ ਬੀ.ਬੀ.ਐਮ.ਬੀ. ਨੂੰ ਬੇਨਤੀ ਕੀਤੀ ਸੀ ਕਿ ਉਹ ਨਿਯਮ 7 ਤਹਿਤ ਮਾਮਲੇ ਨੂੰ ਸਮਰੱਥ ਅਥਾਰਟੀ ਕੋਲ ਭੇਜਣ ਅਤੇ ਇਹ ਬੇਨਤੀ ਬੀ.ਬੀ.ਐਮ.ਬੀ. ਚੇਅਰਮੈਨ ਵੱਲੋਂ ਸਮਰੱਥ ਅਥਾਰਟੀ ਨੂੰ ਭੇਜ ਦਿੱਤੀ ਗਈ ਸੀ। ਸਮਰੱਥ ਅਥਾਰਟੀ ਵੱਲੋਂ ਕੋਈ ਫੈਸਲਾ ਨਹੀਂ ਦਿੱਤਾ ਗਿਆ ਅਤੇ ਹਰਿਆਣਾ ਨੂੰ ਗੈਰ-ਕਾਨੂੰਨੀ ਤੌਰ ‘ਤੇ ਮਦਦ ਕਰਨ ਲਈ ਅਥਾਰਟੀ ਦੇ ਫੈਸਲੇ ਦੀ ਉਡੀਕ ਕੀਤੇ ਬਿਨਾਂ, ਬੀ.ਬੀ.ਐਮ.ਬੀ. ਵੱਲੋਂ ਖੁਦ 3 ਮਈ, 2025 ਨੂੰ ਇੱਕ ਫੈਸਲਾ ਲਿਆ ਗਿਆ।

ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਇਨ੍ਹਾਂ ਗੰਭੀਰ ਪ੍ਰਕਿਰਿਆਤਮਕ ਉਲੰਘਣਾਵਾਂ ਅਤੇ ਗਲਤ ਪੇਸ਼ਕਾਰੀ ਦੇ ਮੱਦੇਨਜ਼ਰ ਆਪਣੇ ਹੁਕਮਾਂ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਹੈ।

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Gatka Pythian Games ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ: Bijender Goel

ਯੈੱਸ ਪੰਜਾਬ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, 2025 Gatka ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ...

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼