Wednesday, June 18, 2025
spot_img
spot_img
spot_img
spot_img

Punjab ਵਾਸੀਆਂ ਨੂੰ CM Mann ਦੀ ਅਪੀਲ: ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਾਥ ਦਿਓ

ਯੈੱਸ ਪੰਜਾਬ
ਨਾਰੰਗਵਾਲ (ਲੁਧਿਆਣਾ), 17 ਮਈ, 2025

Punjab ਦੇ ਮੁੱਖ ਮੰਤਰੀ Bhagwant Singh Mann ਨੇ ਅੱਜ ਸੂਬੇ ਦੇ ਲੋਕਾਂ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕੀਤੀ।

ਨਸ਼ਿਆਂ ਵਿਰੁੱਧ ਸੰਕਲਪ ਲੈਣ ਦੀ ਸਹੁੰ ਚੁਕਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਪਵੇਗਾ ਅਤੇ ਲੋਕਾਂ ਨੂੰ ਵੱਖ-ਵੱਖ ਪਾਰਟੀਆਂ ਨਾਲ ਸਿਆਸੀ ਨੇੜਤਾ ਅਨੁਸਾਰ ਨਹੀਂ ਵਿਚਰਨਾ ਚਾਹੀਦਾ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਇਸ ਦਾ ਸਹਿਯੋਗ ਕਰਨਾ ਹਰੇਕ ਪੰਜਾਬੀ ਦਾ ਨੈਤਿਕ ਫਰਜ਼ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਨਸ਼ੇ ਦਾ ਕੋਹੜ ਖਤਮ ਨਹੀਂ ਹੋ ਜਾਂਦਾ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟ ਦੇਣ ਤੱਕ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣ ਲਈ ਬੁਲਡੋਜ਼ਰ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨਸ਼ੇ ਦੇ ਵਪਾਰ ਨੂੰ ਤਕੜਾ ਝਟਕਾ ਦਿੱਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚੋਂ ਨਸ਼ੇ ਦਾ ਪੂਰੀ ਤਰ੍ਹਾਂ ਸਫਾਇਆ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਨਾਰੰਗਵਾਲ ਤੇ ਹੋਰ ਪਿੰਡਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੇ ਇਹ ਵੱਡੇ ਪਿੰਡ ਵੱਡੇ ਖੇਡ ਟੂਰਨਾਮੈਂਟਾਂ ਲਈ ਜਾਣੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਾੜੇ ਰਵੱਈਏ ਕਾਰਨ ਇਹ ਪਿੰਡ ਨਸ਼ਿਆਂ ਦੇ ਅੱਡੇ ਵਿੱਚ ਬਦਲ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੁਲਡੋਜ਼ਰ ਮੁਹਿੰਮ ਇਸ ਪਿੰਡ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਫਿਰ ਨਸ਼ਿਆਂ ਨੂੰ ਖਤਮ ਕਰਨ ਦੀ ਮੁਹਿੰਮ ਪੂਰੇ ਸੂਬੇ ਵਿੱਚ ਚਲਾਈ ਗਈ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਤੇਜ਼ ਕਰ ਦਿੱਤੀ ਗਈ ਹੈ ਅਤੇ ਅਸੀਂ ਉਦੋਂ ਤੱਕ ਟਿਕ ਕੇ ਨਹੀਂ ਬੈਠਾਂਗੇ, ਜਦੋਂ ਤੱਕ ਸੂਬੇ ਵਿੱਚ ਨਸ਼ਾ ਮੁਕੰਮਲ ਤੌਰ ’ਤੇ ਖਤਮ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇ ਕੇ ਸੂਬੇ ਦੇ ਲੋਕਾਂ ਨੂੰ ਮੂਰਖ ਬਣਾਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਸਰਕਾਰ ਸੂਬੇ ਦੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਵਪਾਰ ਅਕਾਲੀ ਸਰਕਾਰ ਮੌਕੇ ਵਧਿਆ ਸੀ ਅਤੇ ਇਹ ਅਕਾਲੀ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰ ਸਨ।

ਉਨ੍ਹਾਂ ਕਿਹਾ ਕਿ ਅਕਾਲੀ ਆਗੂ ਹੁਣ ਆਪਣੇ ਪਾਪਾਂ ਦੀ ਸਜ਼ਾ ਭੁਗਤ ਰਹੇ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਪਹਿਲਾਂ ਹੀ ਸੱਤਾ ਤੋਂ ਲਾਂਭੇ ਕਰ ਚੁੱਕੇ ਹਨ ਅਤੇ ਉਹ ਸਿਆਸੀ ਗੁੰਮਨਾਮੀ ਵਿੱਚ ਚਲੇ ਗਏ ਹਨ। ਭਗਵੰਤ ਸਿੰਘ ਮਾਨ ਨੇ ਤਨਜ਼ ਕੱਸਦਿਆਂ ਕਿਹਾ ਕਿ ਕਾਂਗਰਸ ਨੇ ਸੂਬੇ ਨੂੰ ਭ੍ਰਿਸ਼ਟਾਚਾਰ ਦਿੱਤਾ ਅਤੇ ਅਕਾਲੀਆਂ ਨੇ ਇਸ ਨੂੰ ਸਰਪ੍ਰਸਤੀ ਦਿੱਤੀ, ਇਸੇ ਤਰ੍ਹਾਂ ਅਕਾਲੀਆਂ ਨੇ ਨਸ਼ਾ ਤਸਕਰਾਂ ਪੈਦਾ ਕੀਤੇ ਅਤੇ ਕਾਂਗਰਸ ਨੇ ਤਸਕਰਾਂ ਨੂੰ ਪਨਾਹ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਪ੍ਰਤੀ ਇਨ੍ਹਾਂ ਆਗੂਆਂ ਦੀ ਸੰਵੇਦਨਹੀਣਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਜਦੋਂ ਪੂਰਾ ਪੰਜਾਬ ਆਪਣੇ ਪਾਣੀਆਂ ਨੂੰ ਬਚਾਉਣ ਲਈ ਲੜ ਰਿਹਾ ਸੀ ਤਾਂ ਇਨ੍ਹਾਂ ਆਗੂਆਂ ਨੇ ਬੋਲਣ ਦੀ ਬਜਾਏ ਚੁੱਪ ਰਹਿਣ ਦਾ ਰਸਤਾ ਚੁਣਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ, ਬੀ.ਬੀ.ਐਮ.ਬੀ. ਅਤੇ ਹਰਿਆਣਾ ਸਰਕਾਰ ਦੀ ਸੂਬੇ ਦੇ ਪਾਣੀ ਚੋਰੀ ਕਰਨ ਦੀ ਸਾਜ਼ਿਸ਼ ਦਾ ਸਖ਼ਤ ਵਿਰੋਧ ਕੀਤਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਤੋਂ ਪਹਿਲੀਆਂ ਸਰਕਾਰਾਂ ਆਪਣੇ ਨਿੱਜੀ ਹਿੱਤਾਂ ਲਈ ਗੁਆਂਢੀ ਸੂਬੇ ਨੂੰ ਵਾਧੂ ਪਾਣੀ ਦੇਣ ਤੋਂ ਪ੍ਰਹੇਜ਼ ਨਹੀਂ ਕਰਦੀਆਂ ਸਨ ਪਰ ਸੂਬੇ ਦੇ ਪਾਣੀਆਂ ਦੇ ਰਾਖੇ ਹੋਣ ਦੇ ਨਾਤੇ ਉਹ ਅਜਿਹਾ ਕਦੇ ਵੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹੁਣ ਆਪਣੇ ਨਹਿਰੀ ਪਾਣੀ ਦੀ ਵਿਵਸਥਾ ਨੂੰ ਅਪਗ੍ਰੇਡ ਕੀਤਾ ਹੈ, ਇਸ ਲਈ ਹੁਣ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪਾਣੀ ਦੀ ਲੋੜ ਹੈ।

ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਅਤੇ ਸਮਰਥਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਬੁਰਾਈ ਸੂਬੇ ਦੇ ਮੱਥੇ ‘ਤੇ ਕਲੰਕ ਹੈ ਅਤੇ ਇਸ ਬੁਰਾਈ ਨੂੰ ਖਤਮ ਕਰਨ ਲਈ ਰਣਨੀਤੀ ਬਣਾਉਣ ਵਿੱਚ ਸੂਬਾ ਸਰਕਾਰ ਨੂੰ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਣਨੀਤੀ ਤਹਿਤ ਨਸ਼ਿਆਂ ਦੀ ਸਪਲਾਈ ਲਾਈਨ ਕੱਟ ਦਿੱਤੀ ਗਈ, ਇਨ੍ਹਾਂ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ, ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਇਆ ਗਿਆ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕਰਕੇ ਨਸ਼ਟ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ ਜਿਸ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਹਿੱਸਾ ਲੈ ਰਹੀਆਂ ਹਨ, ਜੋ ਸ਼ੁੱਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜੇਕਰ ਔਰਤਾਂ ਕਿਸੇ ਵੀ ਬੁਰਾਈ ਨੂੰ ਖਤਮ ਕਰਨ ਲਈ ਇੰਨੀ ਵੱਡੀ ਪੱਧਰ ‘ਤੇ ਅੱਗੇ ਆਉਂਦੀਆਂ ਹਨ ਤਾਂ ਇਹ ਯਕੀਨ ਨਾਲ ਕਿਹਾ ਜਾ ਸਕਦਾ ਹੈ ਕਿ ਇਸ ਸਮੱਸਿਆ ਦਾ ਬਹੁਤ ਜਲਦ ਸਫਾਇਆ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬੇ ਦੀਆਂ ਔਰਤਾਂ ਦੀ ਸਰਗਰਮ ਭਾਈਵਾਲੀ ਨਾਲ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ‘ਆਲਮੀ ਨਾਗਰਿਕ’ ਹਨ ਜਿਨ੍ਹਾਂ ਨੇ ਦੁਨੀਆ ਦੇ ਹਰੇਕ ਕੋਨੇ ਵਿੱਚ ਆਪਣੇ ਲਈ ਵੱਖਰਾ ਮੁਕਾਮ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਕਾ ਮਿਲਣ ‘ਤੇ ਮਿਹਨਤੀ, ਨਵੀਨਤਾਕਾਰੀ ਅਤੇ ਊਰਜਾਵਾਨ ਪੰਜਾਬੀ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬਾ ਸਰਕਾਰ ‘ਰੰਗਲਾ ਪੰਜਾਬ’ ਬਣਾਉਣ ਦਾ ਜ਼ੋਰ ਦੇ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਜੰਗ ਇਸ ਉਦੇਸ਼ ਨੂੰ ਪੂਰਾ ਕਰਨ ਦਾ ਇਕ ਹਿੱਸਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨੂੰ ਢਾਹ ਲਾਉਂਦੇ ਸਨ, ਇਸ ਦੇ ਉਲਟ ਅੱਜ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਤੇ ਖੁਸ਼ਹਾਲੀ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਸਿਆਸੀ ਆਗੂ ਲੋਕਾਂ ਨੂੰ ਮਿਲਣ ਤੋਂ ਡਰਦੇ ਸਨ ਜਦੋਂ ਕਿ ਅੱਜ ਸੂਬਾ ਸਰਕਾਰ ਲੋਕਾਂ ਨਾਲ ਸਿੱਧਾ ਸੰਵਾਦ ਰਚਾ ਰਹੀ ਹੈ ਅਤੇ ਉਨ੍ਹਾਂ ਦੀ ਫੀਡਬੈਕ ਲੈ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਰਿਹਾ ਹੈ।

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Gatka Pythian Games ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ: Bijender Goel

ਯੈੱਸ ਪੰਜਾਬ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, 2025 Gatka ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ...

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼