Wednesday, June 18, 2025
spot_img
spot_img
spot_img
spot_img

Punjab ਵਿੱਚ ਸਿੱਖਿਆ ਕ੍ਰਾਂਤੀ: ‘ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ – CM Mann

ਯੈੱਸ ਪੰਜਾਬ
ਚੰਡੀਗੜ੍ਹ, 18 ਮਈ, 2025

Punjab ਦੇ ਮੁੱਖ ਮੰਤਰੀ Bhagwant Singh Mann ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ।

ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਪਹਿਲਾਂ ਹੀ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ, ਜਿਸ ਨਾਲ ਮਨਚਾਹੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਪੇਂਡੂ ਇਲਾਕਿਆਂ ਦੇ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 96.09 ਫੀਸਦੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਸਕੂਲਾਂ ਵਿੱਚ ਵੀ ਪਾਸ ਪ੍ਰਤੀਸ਼ਤਤਾ ਲਗਭਗ 94% ਰਹੀ ਹੈ ਜੋ ਕਿ ਬੇਮਿਸਾਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਸੂਬੇ ਦੇ ਕੁੱਲ 3840 ਹਾਈ ਸੈਕੰਡਰੀ ਸਕੂਲਾਂ ਵਿੱਚੋਂ ਲਗਭਗ 1000 ਸਕੂਲਾਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਪੰਜਾਬ ਹੈ ਕਿਉਂਕਿ ਗੁਆਂਢੀ ਸੂਬੇ ਹਰਿਆਣਾ ਦੇ 12 ਸਕੂਲਾਂ ਦੇ ਵਿਦਿਆਰਥੀ ਬੋਰਡ ਪ੍ਰੀਖਿਆਵਾਂ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਅਜਿਹਾ ਪ੍ਰਭਾਵ ਹੈ ਕਿ ਬੋਰਡ ਪ੍ਰੀਖਿਆਵਾਂ ਵਿੱਚ ਜ਼ਿਆਦਾਤਰ ਟੌਪਰ ਛੋਟੇ ਅਤੇ ਦੂਰ-ਦੁਰਾਡੇ ਪਿੰਡਾਂ ਤੋਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 26 ਵਿਦਿਆਰਥੀ ਉਭਰਦੇ ਖਿਡਾਰੀ ਵੀ ਹਨ, ਜੋ ਸਿੱਖਿਆ ਦੇ ਨਾਲ-ਨਾਲ ਖੇਡ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਨਤੀਜੇ ਵਿੱਚ ਵਿਦਿਆਰਥੀਆਂ ’ਚ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ ਹੈ ਕਿਉਂਕਿ ਤਿੰਨ ਵਿਦਿਆਰਥੀਆਂ ਨੇ ਬਰਾਬਰ ਅੰਕ ਪ੍ਰਾਪਤ ਕੀਤੇ ਹਨ ਅਤੇ ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਬਿਹਤਰ ਨਤੀਜੇ ਨਾਲ ਅਗਵਾਈ ਕਰ ਰਿਹਾ ਹੈ। ਇਨ੍ਹਾਂ ਹੁਸ਼ਿਆਰ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕ ਪਰਦੇ ਪਿਛਲੇ ਨਾਇਕ ਹਨ ਜਿਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਸਫਲਤਾ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਸਿੱਧ ਹੁੰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਵਿੱਚ ਕੁੜੀਆਂ ਨੇ ਇਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਦੇ ਹਰ ਕੋਨੇ ਵਿੱਚ ਮਿਆਰੀ ਸਿੱਖਿਆ ਦੀ ਰੌਸ਼ਨੀ ਫੈਲਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦਾ ਨਤੀਜਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਯਤਨਾਂ ਨਾਲ ਲੜਕੀਆਂ ਨੂੰ ਬਹੁਤ ਲਾਭ ਮਿਲਿਆ ਹੈ ਜਿਸ ਨਾਲ ਉਨ੍ਹਾਂ ਦੇ ਸਸ਼ਕਤੀਕਰਨ ਦਾ ਰਾਹ ਖੁੱਲ੍ਹਿਆ ਹੈ। ਮੁੱਖ ਮੰਤਰੀ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸੁਨਹਿਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੁੜੀਆਂ ਆਪਣੀ ਮਿਹਨਤ ਤੇ ਲਗਨ ਨਾਲ ਬੁਲੰਦੀਆਂ ਛੂਹਣ ਦੇ ਯੋਗ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਸ਼ਲਾਘਾ ਦੇ ਹੱਕਦਾਰ ਹਨ।

ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥਣਾਂ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਸਿਖਰਲਾ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਸਕੂਲ ਸਿੱਖਿਆ ਦਾ ਸਭ ਤੋਂ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫਲ ਹੋ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਮੋਹਰੀ ਸੂਬਾ ਸੀ ਅਤੇ ਇਹ ਹਮੇਸ਼ਾ ਮੋਹਰੀ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਕਰਨ ਦੀ ਬਖਸ਼ਿਸ਼ ਹਾਸਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣਾ ਫਰਜ਼ ਬਹੁਤ ਜ਼ਿੰਮੇਵਾਰੀ ਅਤੇ ਉਤਸ਼ਾਹ ਨਾਲ ਨਿਭਾਅ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅਗਲੀਆਂ ਚੋਣਾਂ ਲਈ ਚਿੰਤਤ ਨਹੀਂ ਹਨ ਪਰ ਉਹ ਅਗਲੀ ਪੀੜ੍ਹੀ ਦੀ ਭਲਾਈ ਲਈ ਕੰਮ ਕਰ ਰਹੇ ਹਨ, ਜਿਸ ਕਾਰਨ ਕਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੁਨੀਆ ਭਰ ਵਿੱਚ ਇੱਕੋ ਇੱਕ ਸੂਬਾ ਹੈ ਜਿਸ ਦੀ ਪੂਰੀ ਦੁਨੀਆ ਵਿੱਚ ਫਰੈਂਚਾਇਜ਼ੀ ਹੈ ਕਿਉਂਕਿ ਹਰ ਦੂਜੇ ਦੇਸ਼ ਵਿੱਚ ਪੰਜਾਬੀਆਂ ਦਾ ਪ੍ਰਭਾਵ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਸਫਲਤਾ ਪ੍ਰਾਪਤ ਕਰਨ ਦੀ ਵੀ ਬਖਸ਼ਿਸ਼ ਪ੍ਰਾਪਤ ਹੈ ਜਿਸ ਕਾਰਨ ਉਨ੍ਹਾਂ ਨੇ ਦੁਨੀਆ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਬੋਇੰਗ ਵਿੱਚ 45 ਫੀਸਦੀ ਇੰਜੀਨੀਅਰ ਜੀ.ਐਨ.ਈ., ਲੁਧਿਆਣਾ ਤੋਂ ਹਨ। ਉਨ੍ਹਾਂ ਕਿਹਾ ਕਿ ਫਲਿੱਪਕਾਰਟ, ਓਲਾ, ਮਾਸਟਰਕਾਰਡ ਅਤੇ ਹੋਰਾਂ ਦੇ ਸੀ.ਈ.ਓ. ਵੀ ਪੰਜਾਬੀ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰਨ ਦੇ ਗੁਣ ਵਿਰਸੇ ਵਿੱਚੋਂ ਮਿਲੇ ਹਨ ਅਤੇ ਉਨ੍ਹਾਂ ਦੀ ਸਮਰੱਥਾ ਦੀ ਸਾਰਥਕ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ ਵਾਂਗ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਸੁਪਨਿਆਂ ਦੀ ਉਡਾਣ ਭਰਨ ਲਈ ‘ਲਾਂਚਪੈਡ’ (ਢੁਕਵਾਂ ਮੰਚ) ਪ੍ਰਦਾਨ ਕਰੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ, ਜਦੋਂ ਤੱਕ ਪੰਜਾਬ ਦੇ ਨੌਜਵਾਨ ਆਪਣੇ ਸੁਪਨੇ ਸਾਕਾਰ ਨਹੀਂ ਕਰ ਲੈਂਦੇ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਵੱਡੀ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਜ਼ਮੀਨ ‘ਤੇ ਟਿਕੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਪ੍ਰੇਰਿਤ ਕੀਤਾ ਕਿਉਂਕਿ ਇਹੋ ਸਫਲਤਾ ਦੀ ਇਕੋ-ਇਕ ਕੁੰਜੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਇਸ ਧਰਤੀ ‘ਤੇ ਤਰੱਕੀ ਅਤੇ ਖੁਸ਼ਹਾਲੀ ਦੀਆਂ ਬਹੁਤ ਵੱਡੀਆਂ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਪਾਸੋਂ ਵਿਰਾਸਤ ਵਿੱਚ ਮਿਲੀ ਭੈੜੀ ਅਲਾਮਤ ਹੈ। ਇਸ ਸਮੱਸਿਆ ਨੇ ਪੰਜਾਬ ਦੀ ਤਰੱਕੀ ਨਾ ਹੋਣ ਦਿੱਤੀ, ਜਿਸ ਕਾਰਨ ਹਾਲਾਤ ਬਦਤਰ ਹੋ ਗਏ ਸਨ। ਨਸ਼ਿਆਂ ਵਿਰੁੱਧ ਜੰਗ ਵਿੱਚ ਵਿਦਿਆਰਥੀਆਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਮੱਥੇ ‘ਤੇ ਕਲੰਕ ਹੈ ਅਤੇ ਸਾਨੂੰ ਸਾਰਿਆਂ ਨੂੰ ਇਕਜੁਟ ਹੋ ਕੇ ਇਸ ਨੂੰ ਮਿਟਾਉਣਾ ਚਾਹੀਦਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨਾ ਹੈ।

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Gatka Pythian Games ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ: Bijender Goel

ਯੈੱਸ ਪੰਜਾਬ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, 2025 Gatka ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ...

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼