Saturday, January 11, 2025
spot_img
spot_img
spot_img
spot_img

Punjab ਸਰਕਾਰ ਜ਼ਿਲ੍ਹਿਆਂ ਦੇ Dr. Ambedkar ਭਵਨਾਂ ਨੂੰ ਲੋਕਾਂ ਦੀ ਸਹੂਲਤ ਲਈ ਜਿੰਮ ਅਤੇ ਲਾਇਬ੍ਰੇਰੀਆਂ ਲਈ ਵਰਤੇਗੀ: Dr. Baljit Kaur

ਯੈੱਸ ਪੰਜਾਬ
ਚੰਡੀਗੜ੍ਹ, 10 ਜਨਵਰੀ, 2025

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ Dr. Baljit Kaur ਵੱਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ।

ਮੰਤਰੀ ਨੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਅਤੇ ਡਾਇਰੈਕਟਰ ਸ੍ਰੀ ਸੰਦੀਪ ਹੰਸ ਨਾਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਕੰਮ-ਕਾਜ ਅਤੇ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਸਬੰਧੀ ਵਿਸ਼ੇਸ਼ ਚਰਚਾ ਕੀਤੀ। ਇਸ ਦੌਰਾਨ ਅਧਿਕਾਰੀਆਂ ਵੱਲੋਂ ਮੰਤਰੀ ਨੂੰ ਲੋਕ ਭਲਾਈ ਸਕੀਮਾਂ ਅਧੀਨ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਨੇ ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸਿਪ, ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਭਿਉਦੈ ਯੋਜਨਾ, ਹੋਸਟਲਾਂ ਸਬੰਧੀ ਸਕੀਮਾਂ ਅਤੇ ਡਾ. ਅੰਬੇਡਕਰ ਭਵਨਾਂ ਦੀਆਂ ਇਮਾਰਤਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਿਆਂ ਵਿੱਚ ਬਣੇ ਡਾ. ਅੰਬੇਦਕਰ ਭਵਨਾਂ ਵਿੱਚ ਲੋਕਾਂ ਦੀ ਸਹੂਲਤ ਲਈ ਜਿੰਮ ਅਤੇ ਲਾਇਬ੍ਰੇਰੀਆਂ ਲਈ ਵਰਤੇ ਜਾਣ ਤਾਂ ਜੋ ਲੋਕ ਇਹਨਾਂ ਭਵਨਾਂ ਦਾ ਭਰਭੂਰ ਲਾਹਾ ਲੈ ਸਕਣ।

ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੀਆਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ ਉੱਚਾ ਚੁੱਕਣ ਲਈ ਸਵੈ ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ’ਤੇ ਸਿੱਧਾ ਕਰਜ਼ਾ ਸਕੀਮ, ਐਨ.ਬੀ.ਸੀ.ਸਕੀਮ ਅਤੇ ਐਨ.ਐਮ.ਡੀ. ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਹਨਾਂ ਸਕੀਮਾਂ ਦਾ ਲੋਕਾਂ ਤੱਕ ਸਿੱਧਾ ਲਾਭ ਪਹੁੰਚਾੳਣ ਲਈ ਜਾਗਰੂਕਤਾ ਕੈਂਪ ਲਗਾਏ ਜਾਣ। ਸੂਬੇ ਦਾ ਕੋਈ ਵੀ ਨਾਗਰਿਕ ਇਨ੍ਹਾਂ ਸਕੀਮਾਂ ਦਾ ਲਾਹਾ ਲੈਣ ਤੋਂ ਵਾਝਾਂ ਨਾ ਰਹੇ।

ਮੀਟਿੰਗ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ- ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਸੰਧੂ ਅਤੇ ਹੋਰ ਵਿਸ਼ੇਸ਼ ਤੌਰ ‘ਤੇ ਹਾਜਰ ਹੋਏ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ