Wednesday, May 14, 2025
spot_img
spot_img
spot_img

’Punjab ਸਿੱਖਿਆ ਕ੍ਰਾਂਤੀ’ ਕੇਵਲ ਇਕ ਮੁਹਿੰਮ ਨਹੀਂ, ਬਲਕਿ ਇਕ ਪਰਿਵਰਤਨ ਦੀ ਲਹਿਰ: Dr. Ravjot Singh

ਯੈੱਸ ਪੰਜਾਬ
ਚੰਡੀਗੜ੍ਹ/ਹੁਸ਼ਿਆਰਪੁਰ, 17 ਅਪ੍ਰੈਲ, 2025

Punjab ਸਰਕਾਰ ਵਲੋਂ ਚਲਾਏ ਜਾ ਰਹੇ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ 4 ਸਰਕਾਰੀ ਸਕੂਲਾਂ ਵਿਚ ਸਥਾਨਕ ਸਰਕਾਰਾਂ ਮੰਤਰੀ Dr. Ravjot Singh ਨ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੁਹਿੰਮ ਦਾ ਉਦੇਸ਼ ਸ਼ਹਿਰੀ ਅਤੇ ਪੇਂਡੂ ਹਲਕੇ ਵਿਚ ਸਮਾਨ ਰੂਪ ਨਾਲ ਗੁਣਵੱਤਾ ਸਿੱਖਿਆ ਪ੍ਰਦਾਨ ਕਰਨਾ ਹੈ।

Dr. Ravjot Singh ਨੇ ਕਿਹਾ ਕਿ ਉਨ੍ਹਾਂ ’ਪੰਜਾਬ ਸਿੱਖਿਆ ਕ੍ਰਾਂਤੀ’ ਹੁਣ ਕੇਵਲ ਇਕ ਮੁਹਿੰਮ ਨਹੀਂ, ਬਲਕਿ ਇਕ ਪਰਿਵਰਤਨ ਦੀ ਲਹਿਰ ਹੈ ਜੋ ਹਰ ਪਿੰਡ, ਹਰ ਸਕੂਲ ਅਤੇ ਹਰ ਬੱਚੇ ਤੱਕ ਪਹੁੰਚ ਰਹੀ ਹੈ।

ਇਸ ਦੌਰਾਨ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਖਜੂਰ ਵਿਚ 7.51 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਲਾਸ ਰੂਮ, ਸਰਕਾਰੀ ਐਲੀਮੈਂਟਰ ਸਕੂਲ ਚੱਕੋਵਾਲ ਬ੍ਰਾਹਮਣਾ ਵਿਚ 7.51 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਲਾਸ ਰੂਮ, ਸਰਕਾਰੀ ਐਲੀਮੈਂਟਰੀ ਸਕੂਲ ਕਾਠੇ ਅਧਿਕਾਰੇ ਵਿਚ 4 ਲੱਖ ਰੁਪਏ ਨਾਲ ਬਣੀ ਚਾਰ ਦੀਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਧਰਾ ਵਿਚ 11 ਲੱਖ ਰੁਪਏ ਨਾਲ ਬਣੀ ਆਧੁਨਿਕ ਵਿਗਿਆਨ ਪ੍ਰਯੋਗਸ਼ਾਲਾ ਅਤੇ ਇਸੇ ਸਕੂਲ ਵਿਚ ਹੀ ਢਾਈ ਲੱਖ ਰੁਪਏ ਦੀ ਲਾਗਤ ਦੇ ਹੋਰ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਜ਼ਰੂਰਤਮੰਦ ਅਤੇ ਮਧ ਵਰਗ ਦੇ ਬੱਚਿਆਂ ਨੂੰ ਵੀ ਇਹੀ ਆਧੁਨਿਕ ਸੁਵਿਧਾਵਾਂ ਅਤੇ ਗੁਣਵੱਤਾ ਪ੍ਰਾਪਤ ਹੋਵੇ ਜੋ ਨਿੱਜੀ ਸਕੂਲਾਂ ਵਿਚ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਕਿਸੇ ਰਾਸ਼ਟਰ ਦੀ ਅਸਲੀ ਤਾਕਤ ਹੁੰਦੀ ਹੈ ਅਤੇ ਸਰਕਾਰ ਦਾ ਇਹ ਕਰਤੱਵ ਹੈ ਕਿ ਉਹ ਹਰ ਬੱਚੇ ਨੂੰ ਸਮਾਨ ਮੌਕੇ ਪ੍ਰਦਾਨ ਕਰੇ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਨਵ-ਨਿਰਮਾਣ ਕਮਰੇ ਸਮਾਰਟ ਕਲਾਸ ਸੁਵਿਧਾਵਾਂ ਅਤੇ ਆਧੁਨਿਕ ਵਿਦਿਅਕ ਤਕਨੀਕਾਂ ਨਾਲ ਲੈਸ ਹਨ ਜਿਸ ਨਾਲ ਬੱਚਿਆਂ ਦਾ ਸਿੱਖਿਆ ਪੱਧਰ ਵਿਚ ਮਹੱਤਵਪੂਰਨ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ ਸਿੱਖਿਆ ਵਿਵਸਥਾ ਨੂੰ ਮਜਬੂਤੀ ਦੇਵੇਗਾ ਬਲਕਿ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰ ਨਾਗਰਿਕ ਬਣਾਉਣ ਵਿਚ ਵੀ ਸਹਾਇਕ ਹੋਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ 118 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ। ਅਧਿਆਪਕਾਂ ਨੂੰ ਟਰੇਨਿੰਗ ਲਈ ਵਿਦੇਸ਼ਾਂ ਵਿਚ ਭੇਜਿਆ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਅੱਜ ਦੇ ਸਮੇਂ ਦੇ ਹਿਸਾਬ ਨਾਲ ਬਿਹਤਰੀਨ ਸਿੱਖਿਆ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਐਲੀਮੈਂਟਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਦੂਰ ਕੀਤਾ ਜਾ ਰਿਹਾ ਹੈ। ਸਿਰਫ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਹੀ 600 ਨਵੇਂ ਅਧਿਆਪਕ ਭੇਜੇ ਗਏ ਹਨ ਜਿਸ ਵਿਚ 125 ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਲਈ ਭੇਜੇ ਗਏ ਹਨ।

ਡਾ. ਰਵਜੋਤ ਸਿੰਘ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਤਾਂ ਜੋ ਉਹ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਆਧੁਨਿਕ ਸੰਸਥਾਵਾਂ ਦਾ ਲਾਭ ਵੀ ਪ੍ਰਾਪਤ ਕਰ ਸਕਣ। ਇਸ ਮੌਕੇ ਉਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਧੀਰਜ ਵਸ਼ਿਸ਼ਟ, ਰਾਜ ਕੁਮਾਰ,

ਓਂਕਾਰ ਸਿੰਘ, ਸੰਜੀਵ ਕੁਮਾਰ, ਡਾ. ਵਿਜੇ, ਸਰਪੰਚ ਗੁਰਮੁਖ ਸਿੰਘ, ਬਖਸ਼ਿੰਦਰ ਸਿੰਘ, ਜਸਵੰਤ ਸਿੰਘ, ਅਜੀਤ ਸਿੰਘ, ਸਰਪੰਚ ਸੰਤੋਸ਼ ਸਿੰਘ, ਬਲਵੀਰ ਸਿੰਘ, ਅਨੀਸ਼ ਕੁਮਾਰ, ਜਸਵੀਰ ਸਿੰਘ, ਕੁਲਵਿੰਦਰ ਰਾਮ, ਸ਼ਿੰਗਾਰਾ ਸਿੰਘ, ਕੁਲਵੰਤ ਸਿੰਘ, ਸੁਖਦੇਵ, ਸਤਨਾਮ ਸਿੰਘ, ਸਰਪੰਚ ਅਨਿਲ ਕੁਮਾਰ, ਸਰਪੰਚ ਬਲਜੀਤ ਕੌਰ, ਚੰਦਰ ਮੋਹਨ ਵਰਮਾ, ਸਰਪੰਚ ਜਸਵਿੰਦਰ ਸਿੰਘ, ਨਿਰਮਲ ਕੌਰ, ਕੇਵਲ ਸਿੰਘ, ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,594FansLike
111,952FollowersFollow

ਸਿੱਖ ਜਗ਼ਤ

ਮਨੋਰੰਜਨ

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

‘Mehar’ ਦੀ ਸ਼ੂਟਿੰਗ ਮੁਕੰਮਲ! Raj Kundra ਨੇ ਕਾਸਟ ਨਾਲ ਮਨਾਇਆ ਜਸ਼ਨ

ਯੈੱਸ ਪੰਜਾਬ 24 ਮਾਰਚ, 2025 Raj Kundra ਨੇ ਫਿਲਮ ਦੇ ਕਲਾਕਾਰਾਂ ਨਾਲ ਇੱਕ Video ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੂੰ ਸ਼ੂਟਿੰਗ ਦੇ ਪੂਰਾ ਹੋਣ ਦਾ ਜਸ਼ਨ...

Punjabi Film “ਸ਼ੌਂਕੀ ਸਰਦਾਰ” ਦਾ Teaser ਹੋਇਆ ਰਿਲੀਜ਼; 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 10 ਮਾਰਚ, 2025 ਬਹੁਤ ਉਡੀਕੀ ਜਾ ਰਹੀ ਪੰਜਾਬੀ ਫਿਲਮ "Shaunki Sardar " ਨੇ ਟੀਜ਼ਰ ਰਿਲੀਜ਼ ਹੋ ਚੁੱਕਾ ਹੈ, ਜਿਸ ਨੇ ਸਭ ਪਾਸੇ ਧੂਮ ਮਚਾ...

Sunanda Sharma ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ Pushpinder Dhaliwal ਗ੍ਰਿਫ਼ਤਾਰ

ਯੈੱਸ ਪੰਜਾਬ ਚੰਡੀਗੜ੍ਹ, 10 ਮਾਰਚ, 2025 Punjab State Women Commission ਦੇ ਦਖ਼ਲ ਤੋਂ ਬਾਅਦ Punjab Police ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ Sunanda Sharma ਵੱਲੋਂ ਦਾਇਰ ਕੀਤੇ...

ਖ਼ੇਡ ਖ਼ਬਰ

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...

Punjab Under-23 Cricket Team ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਯੈੱਸ ਪੰਜਾਬ ਪਟਿਆਲਾ, 17 ਮਾਰਚ, 2025 ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ CK Nayudu Cricket Trophy ਵਿੱਚ Punjab ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ...
spot_img