Friday, April 26, 2024

ਵਾਹਿਗੁਰੂ

spot_img
spot_img

Punjab ’ਚ ਟਰੇਡ ਤੇ ਉਦਯੋਗਾਂ ਨੂੰ ਹੁਲਾਰਾ, Sonalika ਟਰੈਕਟਰਾਂ ਦਾ ਰੇਲ ਰੈਕ Karnataka ਲਈ ਰਵਾਨਾ : Sunder Sham Arora

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 26 ਨਵੰਬਰ, 2020 –
ਲੰਬੇ ਸਮੇਂ ਬਾਅਦ ਪੰਜਾਬ ਵਿੱਚ ਮਾਲ ਗੱਡੀਆਂ ਮੁੜ ਚੱਲਣ ਨਾਲ ਘਰੇਲੂ ਅਤੇ ਕੌਮਾਂਤਰੀ ਪੱਧਰ ’ਤੇ ਉਦਯੋਗਿਕ ਬਰਾਮਦ ਅਤੇ ਦਰਾਮਦ ਦੀ ਸ਼ੁਰੂਆਤ ਤਹਿਤ ਇੰਟਰਨੈਸ਼ਨਲ ਟਰੈਕਟਰਜ਼ ਵਲੋਂ ਸਥਾਨਕ ਨਸਰਾਲਾ ਰੇਲਵੇ ਸਟੇਸ਼ਨ ਤੋਂ ਸੋਨਾਲੀਕਾ ਟਰੈਕਟਰਾਂ ਨੂੰ ਵੱਖ-ਵੱਖ ਸੂਬਿਆਂ ਵਿੱਚ ਭੇਜੇ ਜਾਣ ਦਾ ਅਗਾਜ਼ ਹੋ ਚੁੱਕਾ ਹੈ ਜੋ ਕਿ ਆਉਂਦੇ ਦਿਨਾਂ ਵਿੱਚ ਹੋਰ ਜ਼ੋਰ ਫੜਦਿਆਂ ਸੂਬੇ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਵਿੱਚ ਅਹਿਮ ਰੋਲ ਅਦਾ ਕਰੇਗੀ।

ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇਥੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਰੇਲ ਸੇਵਾਵਾਂ ਸ਼ੁਰੂ ਹੋਣ ਨਾਲ ਇਸ ਖਿੱਤੇ ਅੰਦਰ ਉਦਯੋਗਿਕ ਚਹਿਲ-ਪਹਿਲ ਨੇ ਜ਼ੋਰ ਫੜ ਲਿਆ ਹੈ ਅਤੇ ਪੰਜਾਬ ਸਰਕਾਰ ਵਲੋਂ ਉਦਯੋਗਿਕ ਸਰਗਰਮੀਆਂ ਨੂੰ ਹੁਲਾਰਾ ਦੇਣ ਅਤੇ ਉਦਯੋਗਾਂ ਦੀ ਹੋਰ ਮਜ਼ਬੂਤੀ ਲਈ ਕਿਸੇ ਕਿਸਮ ਦੀ ਕਸਰ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸੋਨਾਲੀਕਾ ਟਰੈਕਟਰਾਂ ਦੇ ਅੱਜ ਮਾਲ ਗੱਡੀਆਂ ਰਾਹੀਂ ਕਰਨਾਟਕਾ ਜਾਣ ਉਪਰੰਤ ਆਉਂਦੇ ਦਿਨਾਂ ਵਿੱਚ ਇਹ ਟਰੈਕਟਰ ਮਹਾਂਰਾਸ਼ਟਰਾ, ਤੇਲੰਗਾਨਾ, ਉਤਰ ਪ੍ਰਦੇਸ਼ ਤੋਂ ਇਲਾਵਾ ਹੋਰਨਾਂ ਸੂਬਿਆਂ ਸਮੇਤ ਬੰਗਲਾਦੇਸ਼ ਨੂੰ ਵੀ ਭੇਜੇ ਜਾਣਗੇ।

ਉਨ੍ਹਾਂ ਕਿਹਾ ਕਿ ਸੂਬੇ ਅੰਦਰ ਮੁੜ ਰੇਲਾਂ ਚੱਲਣ ਨਾਲ ਆਉਂਦੇ ਦਿਨਾਂ ’ਚ ਉਦਯੋਗਿਕ, ਟਰੇਡ ਅਤੇ ਵਪਾਰਕ ਸਰਗਰਮੀਆਂ ਦੀ ਰਫਤਾਰ ਹੋਰ ਤੇਜ਼ ਹੋਵੇਗੀ ਜਿਹੜੀ ਕਿ ਯਕੀਨਣ ਪੰਜਾਬ ਦੇ ਆਰਥਿਕ ਵਿਕਾਸ ਨੂੰ ਮਜ਼ਬੂਤੀ ਪ੍ਰਦਾਨ ਕਰੇਗੀ।

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਲੰਬੇ ਵਕਫੇ ਤੋਂ ਬਾਅਦ ਮੁੱਖ ਉਦਯੋਗਾਂ ਦੇ ਨਾਲ-ਨਾਲ ਸੂਖਮ ਅਤੇ ਲਘੂ ਉਦਯੋਗਾਂ ਨੂੰ ਵੀ ਰੇਲ ਆਵਾਜਾਈ ਨਾਲ ਭਾਰੀ ਰਾਹਤ ਮਿਲੇਗੀ ਜਿਹੜੀ ਕਿ ਲੋੜੀਂਦੀ ਸੀ।

ਉਨ੍ਹਾਂ ਦੱਸਿਆ ਕਿ ਇਸ ਆਵਾਜਾਈ ਨਾਲ ਉਦਯੋਗਾਂ ਵਲੋਂ ਤਿਆਰ ਕੀਤੇ ਹੋਏ ਮਾਲ ਦਾ ਬੈਕਲਾਗ ਵੀ ਰੇਲ ਢੋਆ-ਢੁਆਈ ਨਾਲ ਆਉਂਦੇ ਦਿਨਾਂ ਵਿੱਚ ਖਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਰੇਲਾਂ ਨਾ ਚੱਲਣ ਕਾਰਨ ਰਾਜ ਦੇ ਉਦਯੋਗਾਂ ਨੂੰ ਪਹਿਲਾਂ ਹੀ ਵੱਡੇ ਘਾਟਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਘਰੇਲੂ ਅਤੇ ਕੌਮਾਂਤਰੀ ਵਪਾਰ ਨੂੰ ਬੜਾਵਾ ਮਿਲੇਗਾ।

ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਰਾਜ ਵਿੱਚ ਰਾਜਪੁਰਾ, ਬਠਿੰਡਾ ਅਤੇ ਲੁਧਿਆਣਾ ਵਿੱਚ ਸਥਾਪਿਤ ਉਦਯੋਗਿਕ ਪਾਰਕਾਂ ਵਿੱਚ ਨਵੇਂ ਪ੍ਰੋਜੈਕਟ ਲਾਉਣ ਲਈ ਉਦਯੋਗਿਕ ਇਕਾਈਆਂ ਲਈ ਲੋੜੀਂਦੀਆਂ ਜ਼ਮੀਨਾਂ ਦਾ ਖਾਸ ਪ੍ਰਬੰਧ ਹੈ ਤਾਂ ਜੋ ਨਵੇਂ ਉਦਯੋਗਾਂ ਦੀ ਆਸਾਨੀ ਨਾਲ ਸਥਾਪਿਤੀ ਅਮਲ ਵਿੱਚ ਲਿਆਂਦੀ ਜਾ ਸਕੇ।

ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਿਸਾਨ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਲੋਕ ਹਿੱਤ ਵਿੱਚ ਲਏ ਫੈਸਲੇ ਉਪਰੰਤ ਟਰੇਨਾਂ ਚੱਲਣ ਨਾਲ ਪੰਜਾਬ ਮੁੜ ਵਿਕਾਸ ਦੀਆਂ ਲੀਹਾਂ ’ਤੇ ਪਰਤੇਗਾ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...