ਯੈੱਸ ਪੰਜਾਬ
ਚੰਡੀਗੜ੍ਹ, 27 ਦਸੰਬਰ, 2024
Punjab ਦੇ Bathinda ਸ਼ਹਿਰ ਨੇੜੇ ਸ਼ੁੱਕਰਵਾਰ ਨੂੰ 45 ਤੋਂ ਵੱਧ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਬੱਸ ਸੜਕ ਤੋਂ ਫ਼ਿਸਲ ਕੇ ਗੰਦੇ ਅਤੇ ਜ਼ਹਿਰੀਲੇ ਪਾਣੀ ਦੇ ਨਾਲੇ ਵਿੱਚ ਡਿੱਗ ਗਈ ਜਿਸ ਕਾਰਨ ਘੱਟੋ ਘੱਟ 8 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 18 ਹੋਰ ਸੁਆਰੀਆਂ ਜ਼ਖ਼ਮੀ ਹੋ ਗਈਆਂ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ।
ਇਹ ਹਾਦਸਾ ਬਠਿੰਡਾ-ਤਲਵੰਡੀ ਸਾਬੋ ਰੋਡ ’ਤੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਬੱਸ ਦੇ ਲਸਾੜਾ ਡਰੇਨ ’ਚ ਡਿੱਗਣ ਕਾਰਨ ਵਾਪਰਿਆ। ਪੁਲਿਸ ਨੇ ਦੱਸਿਆ ਕਿ ਮੌਤਾਂ ਦਾ ਕਾਰਨ ਲੋਕਾਂ ਦਾ ਗੰਦੇ ਨਾਲੇ ਵਿੱਚ ਡੁੱਬ ਜਾਣਾ ਰਿਹਾ।
ਬਠਿੰਡਾ ਦੀ ਸੀਨੀਅਰ ਪੁਲਿਸ ਕਪਤਾਨ ਅਮਨੀਤ ਕੌਂਡਲ ਨੇ ਦੱਸਿਆ ਕਿ 8 ਵਿਅਕਤੀਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਸਥਾਨਕ ਲੋਕਾਂ ਨੇ ਬਹਾਦੁਰੀ ਵਿਖਾਉਂਦਿਆਂ ਡਰੇਨ ਵਿੱਚ ਡਿਗੀ ਬੱਸ ਵਿੱਚੋਂ ਲੋਕਾਂ ਨੂੰ ਕੱਢਣ ਲਈ ਰਾਹਤ ਕਾਰਜ ਸ਼ੁਰੂ ਕੀਤੇ ਅਤੇ ਕਈ ਲੋਕਾਂ ਨੂੰ ਬਚਾਇਆ। ਮੀਂਹ ਕਾਰਨ ਬਚਾਅ ਅਤੇ ਖ਼ੋਜ ਕਾਰਜਾਂ ਵਿੱਚ ਰੁਕਾਵਟ ਆਈ।
ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ), ਸਥਾਨਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਤਾਇਨਾਤੀ ਨਾਲ ਜੇਸੀਬੀ ਦੀ ਵਰਤੋਂ ਕਰਕੇ ਬੱਸ ਨੂੰ ਡਰੇਨ ਵਿੱਚੋਂ ਬਾਹਰ ਕੱਢਿਆ ਗਿਆ।
ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਹਾਦਸੇ ਵਾਲੀ ਥਾਂ ’ਤੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਤਿੰਨ ਨੇ ਇਲਾਜ ਦੌਰਾਨ ਗੰਭੀਰ ਰੂਪ ਵਿੱਚ ਦਮ ਤੋੜ ਦਿੱਤਾ।
ਗਿੱਲ ਨੇ ਕਿਹਾ, ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿੱਚ 18 ਦੇ ਕਰੀਬ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੂੰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।”
ਬੱਸ ਤਲਵੰਡੀ ਸਾਬੋ ਤੋਂ ਬਠਿੰਡਾ ਸ਼ਹਿਰ ਨੂੰ ਜਾ ਰਹੀ ਸੀ ਕਿ ਇਹ ਬੱਸ ਫਿਸਲ ਕੇ ਨਾਲੇ ਵਿੱਚ ਜਾ ਡਿੱਗੀ। ਬਚਾਅ ਕਾਰਜਾਂ ਦੀ ਨਿਗਰਾਨੀ ਲਈ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਮੌਕੇ Òਤੇ ਮੌਜੂਦ ਸਨ।
ਚਸ਼ਮਦੀਦਾਂ ਨੇ ਦੱਸਿਆ ਕਿ ਬੱਸ ਡਰੇਨ ਵਿੱਚ ਡਿੱਗਣ ਤੋਂ ਪਹਿਲਾਂ ਪੁਲ ਦੀ ਰੇਲਿੰਗ ਤੋਂ ਟਕਰਾ ਗਈ। ਹਾਦਸੇ ਦਾ ਪਤਾ ਲੱਗਣ Òਤੇ ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਬੱਸ Òਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ।
ਭਾਰਤੀ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ਔਰੇਂਜ ਅਲਰਟ ਜਾਰੀ ਕਰਦੇ ਹੋਏ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਹੈ ਕਿ ਠੰਡੇ ਮੌਸਮ ਦੇ ਵਿਚਕਾਰ ਗਰਜ ਅਤੇ ਗੜੇਮਾਰੀ ਦੀ ਸੰਭਾਵਨਾ ਹੈ।