Friday, March 29, 2024

ਵਾਹਿਗੁਰੂ

spot_img
spot_img

Punjab ’ਚ ਵੱਡੀ ਵਾਰਦਾਤ: Ludhiana ’ਚ 4 ਇਕੋ ਪਰਿਵਾਰ ਦੇ 4 ਜੀਆਂ ਦੇ Murders – ਸ਼ੱਕ ਦੀ ਸੁਈ ਪਰਿਵਾਰ ਦੇ ਮੁਖ਼ੀ ਵੱਲ

- Advertisement -

ਯੈੱਸ ਪੰਜਾਬ
ਲੁਧਿਆਣਾ, 24 ਨਵੰਬਰ, 2020:
ਸੋਮਵਾਰ ਨੂੰ ਬਠਿੰਡਾ ਵਿੱਚ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਕੇ ਬਾਅਦ ਵਿੱਚ ਲੜਕੀ ਦੇ ਕਥਿਤ ਪ੍ਰੇਮੀ ਵੱਲੋਂ ਖ਼ੁਦਕੁਸ਼ੀ ਕਰ ਲੈਣ ਦੇ 24 ਘੰਟਿਆਂ ਬਾਅਦ ਹੀ ਪੰਜਾਬ ਅੰਦਰ ਇਕ ਹੋਰ ਵੱਡੀ ਵਾਰਦਾਤ ਸਾਹਮਣੇ ਆਈ ਹੈ।

ਲੁਧਿਆਣਾ ਵਿੱਚ ਇਕ ਹੀ ਪਰਿਵਾਰ ਦੇ 4 ਜੀਆਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਅਜੇ ਤੱਕ ਸ਼ੱਕ ਦੀ ਸੂਈ ਪਰਿਵਾਰ ਦੇ 70 ਸਾਲਾ ਮੁਖ਼ੀ ਵੱਲ ਜਾ ਰਹੀ ਹੈ ਜੋ ਫ਼ਰਾਰ ਹੋ ਗਿਆ ਦੱਸਿਆ ਜਾਂਦਾ ਹੈ।

ਘਟਨਾ ਹੰਬੜਾਂ ਰੋਡ ’ਤੇ ਸਥਿਤ ਮਾਯੂਰ ਵਿਹਾਰ ਵਿੱਚ ਵਾਪਰੀ ਹੈ ਜਿੱਥੇ ਰਾਜੀਵ ਸੁੰਦਾ ਨਾਂਅ ਦੇ ਵਿਅਕਤੀ ਵੱਲੋਂ ਹੀ ਆਪਣੇ ਪਰਿਵਾਰ ਦੇ ਚਾਰ ਜੀਆਂ ਦਾ ਕਤਲ ਕਰ ਦੇਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ।

ਮ੍ਰਿਤਕਾਂ ਵਿੱਚ ਰਾਜੀਵ ਸੰਦਾ ਦੀ ਪਤਨੀ ਸੁਨੀਤਾ ਸੁੰਦਾ, ਉਸਦਾ ਪ੍ਰਾਪਰਟੀ ਡੀਲਰ ਬੇਟਾ ਆਸ਼ੀਸ਼ ਸੁੰਦਾ, ਨੂੰਹ ਗਰਿਮਾ ਸੁੰਦਾ ਅਤੇ 13 ਸਾਲਾ ਪੋਤਾ ਸਾਕੇਤ ਸੁੰਦਾ ਸ਼ਾਮਲ ਦੱਸੇ ਜਾਂਦੇ ਹਨ। ਚਾਰਾਂ ਦੀਆਂ ਲਾਸ਼ਾਂ ਵੱਖ-ਵੱਖ ਕਮਰਿਆਂ ਵਿੱਚ ਖੂਨ ਵਿੱਚ ਲੱਥ ਪੱਥ ਮਿਲੀਆਂ ਹਨ।

ਪਤਾ ਲੱਗਾ ਹੈ ਕਿ ਘਟਨਾ ਨੂੰ ਅੱਜ ਹੀ ਸਵੇਰੇ 7 ਵਜੇ ਤੋਂ ਪਹਿਲਾਂ ਕਿਸੇ ਵੇਲੇ ਅੰਜਾਮ ਦਿੱਤਾ ਗਿਆ। ਸੂਤਰਾਂ ਅਨੁਸਾਰ ਗਰਿਮਾ ਦੇ ਪਿਤਾ ਨੇ ਅੱਜ ਫ਼ੋਨ ਕੀਤਾ ਤਾਂ ਘਰ ਵਿੱਚ ਕਿਸੇ ਨੇ ਵੀ ਫ਼ੋਨ ਨਾ ਚੁੱਕਿਆ ਜਿਸ ’ਤੇ ਉਹ ਖ਼ੁਦ ਘਰ ਪਹੁੰਚ ਗਏ। ਵਾਰ ਵਾਰ ਬੈੱਲ ਕਰਨ ਅਤੇ ਦਰਵਾਜ਼ੇ ਖੜਕਾਉਣ ’ਤੇ ਵੀ ਜਦ ਕੋਈ ਜਵਾਬ ਨਾ ਆਇਆ ਤਾਂ ਥਾਣਾ ਪੀ.ਏ.ਯੂ. ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਜਿਸ ਨੇ ਆ ਕੇ ਦਰਵਾਜ਼ੇ ਖੁਲ੍ਹਵਾਏ ਤਾਂ ਚਾਰੇ ਲਾਸ਼ਾਂ ਵੇਖ਼ ਕੇ ਸਭ ਦੇ ਹੋਸ਼ ਫ਼ਾਖ਼ਤਾ ਹੋ ਗਏ।

ਇਸ ਮੌਕੇ ਏ.ਸੀ.ਪੀ. ਵੈਸਟ ਗੁਰਪ੍ਰੀਤ ਸਿੰਘ ਅਤੇ ਏ.ਡੀ.ਸੀ.ਪੀ. ਸਮੀਰ ਵਰਮਾ ਹੋਰ ਅਧਿਕਾਰੀਆਂ ਨਾਲ ਮੌਕੇ ’ਤੇ ਪੁੱਜੇ। ਸੀ.ਸੀ.ਟੀ.ਵੀ. ਦੀ ਫੁੱਟੇਜ ਤੋਂ ਇਹ ਸਾਹਮਣੇ ਆ ਰਿਹਾ ਹੈ ਕਿ ਰਾਜੀਵ ਸੁੰਦਾ ਨੇ 7 ਵਜੇ ਦੇ ਕਰੀਬ ਆਪਣੀ ਕਾਰ ਵਿੱਚ ਇੱਥੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਕਾਰ ਇਕ ਖੰਭੇ ਨਾਲ ਟਕਰਾ ਗਈ ਜਿਸ ਮਗਰੋਂ ਉਹ ਪੈਦਲ ਹੀ ਫ਼ਰਾਰ ਹੋ ਗਿਆ।

ਪੁਲਿਸ ਵੱਲੋਂ ਮੌਕੇ ’ਤੇ ਫ਼ਾਰੈਂਸਿਕ ਟੀਮ ਅਤੇ ਡੌਗ ਸਕੂਐਡ ਬੁਲਾ ਕੇ ਮਾਮਲੇ ਦੀ ਜਾਂਚ ਅੱਗੇ ਤੋਰੀ ਜਾ ਰਹੀ ਹੈ। ਹਾਲਾਂਕਿ ਇਹ ਸ਼ੱਕ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਰਾਜੀਵ ਸੁੰਦਾ ਨੇ ਹੀ ਅੰਜਾਮ ਦਿੱਤਾ ਹੋਵੇਗਾ ਪਰ ਫ਼ਿਰ ਵੀ ਪੁਲਿਸ ਹੋਰ ਥਿਊਰੀਆਂ ’ਤੇ ਵੀ ਕੰਮ ਕਰ ਰਹੀ ਹੈ।

ਅਜੇ ਇਹ ਵੀ ਸਪਸ਼ਟ ਨਹੀਂ ਹੈ ਕਿ ਜੇ ਇਹ ਕਾਰਾ ਰਾਜੀਵ ਸੁੰਦਾ ਨੇ ਕੀਤਾ ਹੈ ਤਾਂ ਇਸ ਮਗਰ ਕੀ ਕਾਰਨ ਰਿਹਾ ਹੋਵੇਗਾ।

ਪਰਿਵਾਰ ਦੇ ਚਾਰਾਂ ਜੀਆਂ ਦੀਆਂ ਲਾਸ਼ਾਂ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜੀਆਂ ਗਈਆਂ ਹਨ।

Diwali ਦੀ ਰਾਤ ਦੋ Advocates ਦੀ ਮੌਤ ਕਾਰ ਹਾਦਸਾ ਨਹੀਂ ਸੀ, ਮਹਿਲਾ ਵਕੀਲ ਦੇ ਪਤੀ ਨੇ ਕਰਵਾਏ ਸਨ Murders

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...