Friday, April 19, 2024

ਵਾਹਿਗੁਰੂ

spot_img
spot_img

Punjab ’ਚ 100 ਦੇ ਕਰੀਬ Agricultural Colleges ਬੰਦ ਹੋਣ ਦੇ ਕਗਾਰ ’ਤੇ, 5 ਹਜ਼ਾਰ ਕਰਮਚਾਰੀ ਹੋ ਸਕਦੇ ਹਨ ਬੇਰੁਜ਼ਗਾਰ: ‘PUCA’

- Advertisement -

ਯੈੱਸ ਪੰਜਾਬ
ਮੁਹਾਲੀ, ਅਪ੍ਰੈਲ 21, 2021:
ਪੰਜਾਬ ਅਨਏਡਿਡ ਕਾਲੇਜਿਜ ਐਸੋਸੀਏਸ਼ਨ (ਪੁੱਕਾ) ਨੇ ਮੁੱਖ ਮੰਤਰੀ, ਪੰਜਾਬ ਨੂੰ ਦਖਲ ਦੇਣ ਦੀ ਅਪੀਲ ਕੀਤੀ ਕਿਉਂਕਿ ਪੰਜਾਬ ਵਿੱਚ ਇੱਕ ਮਹੀਨੇ ਵਿੱਚ 100 ਕਾਲਜ ਬੰਦ ਹੋਣ ਦੀ ਸੰਭਾਵਨਾ ਹੈ।

ਜਾਣਕਾਰੀ ਦਿੰਦੇ ਹੋਏ ਪੁੱਕਾ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਸ ਮੁੱਦੇ ਨੂੰ ਪਿਛਲੇ ਸਾਲ ਕੈਬਨਿਟ ਵਿਚ ਲਿਆਉਣ ਅਤੇ ਇਕ ਸਾਲ ਦੀ ਮਿਆਦ ਵਧਾਉਣ ਲਈ ਅਸੀਂ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ, ਸ਼੍ਰੀਮਾਨ ਸੁਰੇਸ਼ ਕੁਮਾਰ ਦੇ ਧੰਨਵਾਦੀ ਹਾਂ। ਪਰ ਹੁਣ ਕੁਝ ਮਹੀਨਿਆਂ ਬਾਅਦ ਇਹ ਮਿਆਦ ਪੂਰੀ ਹੋ ਜਾਵੇਗੀ ਅਤੇ ਇਨ੍ਹਾਂ ਖੇਤੀਬਾੜੀ ਕਾਲਜਾਂ ਦਾ ਭਵਿੱਖ ਖਤਰੇ ਵਿਚ ਆ ਜਾਵੇਗਾ।

ਡਾ. ਅੰਸ਼ੂ ਕਟਾਰੀਆ, ਪ੍ਰਧਾਨ, ਪੁੱਕਾ ਅਤੇ ਚੇਅਰਮੈਨ, ਆਰੀਅਨਜ਼ ਗਰੁੱਪ ਆਫ਼ ਕਾਲੇਜਿਜ ਨੇ ਕਿਹਾ ਕਿ ਪੰਜਾਬ ਵਿੱਚ 100 ਤੋਂ ਵੱਧ ਖੇਤੀਬਾੜੀ ਕਾਲਜ ਲਗਭਗ 25,000-30,000 ਵਿਦਿਆਰਥੀਆਂ ਨੂੰ ਸਿੱਖਿਆ ਦੇ ਰਹੇ ਹਨ ਅਤੇ ਰਾਜ ਦੇ 5000 ਤੋਂ ਵੱਧ ਕਰਮਚਾਰੀਆਂ ਨੂੰ ਰੁਜ਼ਗਾਰ ਦੇ ਚੁੱਕੇ ਹਨ। ਜੇ ਇਹ ਕਾਲਜ ਬੰਦ ਹੋ ਜਾਂਦੇ ਹਨ ਤਾਂ ਵਿਦਿਆਰਥੀ ਪਰੇਸ਼ਾਨ ਹੋਣਗੇ ਅਤੇ ਵੱਡੀ ਗਿਣਤੀ ਵਿੱਚ ਕਰਮਚਾਰੀ ਬੇਰੁਜ਼ਗਾਰ ਹੋ ਜਾਣਗੇ।

ਪੁੱਕਾ ਦੇ ਕਾਰਜਕਾਰੀ ਮੈਂਬਰ ਸ਼੍ਰੀ ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਇਕ ਖੇਤੀਬਾੜੀ ਸੂਬਾ ਹੈ ਅਤੇ ਨਾ ਸਿਰਫ ਪੂਰਾ ਦੇਸ਼ ਵੱਖ ਵੱਖ ਫਸਲਾਂ ਲਈ ਪੰਜਾਬ ‘ਤੇ ਨਿਰਭਰ ਹੈ ਬਲਕਿ ਪੰਜਾਬ ਪੂਰੇ ਦੇਸ਼ ਦੇ ਨਾਲ ਨਾਲ ਖੇਤੀਬਾੜੀ ਸਿੱਖਿਆ ਦੇਣ ਵਿਚ ਵਿਦੇਸ਼ ਤੋ ਵੀ ਇਕ ਕਦਮ ਅੱਗੇ ਹੈ।

ਪੁੱਕਾ ਦੇ ਉਪ-ਪ੍ਰਧਾਨ ਸ਼੍ਰੀ ਅਮਿਤ ਸ਼ਰਮਾ ਨੇ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਖੇਤੀਬਾੜੀ ਕੋਰਸਾਂ ਦੇ ਨਿਯਮ ਅਤੇ ਮਾਪਦੰਡ, ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ਆਈਸੀਏਆਰ) ਦੇ ਨਿਯਮਾਂ ਨਾਲੋਂ ਵੀ ਸਖਤ ਹਨ। ਜੋ ਕਿ ਖੇਤੀਬਾੜੀ ਸਿੱਖਿਆ ਲਈ ਦੇਸ਼ ਦੀ ਸਭ ਤੋਂ ਉੱਚ ਅਥਾਰਟੀ ਹੈ ਅਤੇ ਇੰਨਾ ਨਿਯਮਾਂ ਵਿੱਚ ਥੋੜ੍ਹੀ ਢਿੱਲ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਵਧੇਰੇ ਸੰਸਥਾਵਾ ਅਤੇ ਚਾਹਵਾਨ ਵਿਦਿਆਰਥੀਆਂ ਦੀ ਖੇਤੀਬਾੜੀ ਸਿੱਖਿਆ ਨੂੰ ਉਤਸ਼ਾਹਤ ਕੀਤਾ ਜਾ ਸਕੇ।

ਇਹ ਦੱਸਣਯੋਗ ਹੈ ਕਿ 2020 ਵਿਚ ਕੋਵੀਡ -19 ਕਰਕੇ ਵੀ ਪੰਜਾਬ ਸਰਕਾਰ ਨੇ ਕਾਲਜਾਂ ਨੂੰ ਇਕ ਸਾਲ ਦਾ ਵਾਧਾ ਦਿੱਤਾ ਹੈ ਅਤੇ ਇਸ ਸਾਲ ਮਹਾਂਮਾਰੀ ਨਾਲ ਕਾਲਜਾਂ ਲਈ ਇੰਨੇ ਥੋੜੇ ਸਮੇਂ ਵਿਚ ਸਾਰੇ ਨਿਯਮਾਂ ਨੂੰ ਪੂਰਾ ਕਰਨਾ ਮੁਸ਼ਕਲ ਹੈ, ਇਸ ਕਰਕੇ ਅਨਏਡਿਡ ਕਾਲਜਾਂ ਨੇ ਇਸ ਵਿਚ ਹੋਰ ਵਾਧਾ ਕਰਨ ਦੀ ਅਪੀਲ ਕੀਤੀ ਹੈ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...