Thursday, April 18, 2024

ਵਾਹਿਗੁਰੂ

spot_img
spot_img

Punjab ਦੀਆਂ ਭਾਵਨਾਵਾਂ ਦਾ ਸਨਮਾਨ ਕਰੇ BJP, Khaira ਤੇ ਹੋਰ ਵਿਧਾਇਕਾਂ ਵੱਲੋਂ ਕਿਸਾਨ ਅੰਦੋਲਨ ’ਚ ਸ਼ਮੂਲੀਅਤ ਦੀ ਅਪੀਲ

- Advertisement -

ਯੈੱਸ ਪੰਜਾਬ
ਚੰਡੀਗੜ, 25 ਨਵੰਬਰ, 2020:
ਅੱਜ ਇਥੇ ਚੰਡੀਗੜ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ ਐਮ.ਐਲ.ਏ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਨੇ ਸਾਥੀ ਵਿਧਾਇਕਾਂ ਜਗਦੇਵ ਸਿੰਘ ਕਮਾਲੂ ਐਮ.ਐਲ.ਏ ਮੋੜ ਅਤੇ ਪਿਰਮਲ ਸਿੰਘ ਖਾਲਸਾ ਐਮ.ਐਲ.ਏ ਭਦੋੜ ਸਮੇਤ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਆਪਣੇ ਪਾਰਟੀਆਂ ਦੇ ਝੰਡੇ ਛੱਡ ਕੇ 26 ਅਤੇ 27 ਨਵੰਬਰ ਨੂੰ ਨਵੀਂ ਦਿੱਲੀ ਵਿਖੇ ਕਿਸਾਨ ਧਰਨੇ ਵਿੱਚ ਸ਼ਾਮਿਲ ਹੋਣ।

ਖਹਿਰਾ ਨੇ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਹਮਾਇਤ ਕਰਨ ਕਿਉਂਕਿ ਪੰਜਾਬ ਇੱਕ ਚੰਗੇਰੀ ਖੇਤੀਬਾੜੀ ਅਰਥ ਵਿਵਸਥਾ ਦੇ ਬਿਨਾਂ ਤਬਾਹ ਹੋ ਜਾਵੇਗਾ।

ਖਹਿਰਾ ਅਤੇ ਵਿਧਾਇਕਾਂ ਨੇ ਕਿਹਾ ਕਿ ਪੰਜਾਬੀਆਂ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਵਿੱਚ ਫੇਲ ਰਹੀ ਭਾਜਪਾ ਸਰਕਾਰ ਦੇ ਪੰਜਾਬ ਵਿਰੋਧੀ ਅਤੇ ਕਿਸਾਨ ਵਿਰੋਧੀ ਸਟੈਂਡ ਤੋਂ ਉਹਨਾਂ ਨੂੰ ਦੁੱਖ ਹੋਇਆ ਹੈ। ਖਹਿਰਾ ਨੇ ਕਿਹਾ ਕਿ ਇਹ ਪੰਜਾਬ ਦੇ ਕਿਸਾਨ ਸਨ ਜਿਹਨਾਂ ਨੇ ਦੇਸ਼ ਵਿੱਚੋਂ ਭੁੱਖ ਮਰੀ ਨੂੰ ਖਤਮ ਕਰਨ ਵਾਸਤੇ ਹਰੀ ਕ੍ਰਾਂਤੀ iਲ਼ਆਂਦੀ ਅਤੇ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਸੀ।

ਖਹਿਰਾ ਨੇ ਕਿਹਾ ਕਿ ਅਜਿਹਾ ਕਰਕੇ ਉਹਨਾਂ ਨੇ ਦੇਸ਼ ਦੇ ਵੱਡੇ ਹਿੱਤ ਵਿੱਚ ਸੇਵਾ ਕੀਤੀ ਪਰੰਤੂ ਇਸ ਪ੍ਰਕਿਰਿਆ ਦੋਰਾਨ ਉਹਨਾਂ ਨੇ ਨਾ ਸਿਰਫ ਸੂਬੇ ਦੀ ਧਰਤੀ, ਜਮੀਨ ਹੇਠਲੇ ਪਾਣੀ ਅਤੇ ਵਾਤਾਵਰਣ ਨੂੰ ਬੁਰੀ ਤਰਾਂ ਨਾਲ ਤਬਾਹ ਕਰ ਲਿਆ ਬਲਕਿ ਪਿਛਲੇ ਕੁਝ ਦਹਾਕਿਆਂ ਤੋਂ ਬਾਅਦ ਭਾਰੀ ਕਰਜ਼ੇ ਕਾਰਨ ਵੱਡੀ ਗਿਣਤੀ ਵਿੱਚ ਖੁਦਕੁਸ਼ੀਆਂ ਕਰਨ ਲੱਗ ਪਏ। ਖਹਿਰਾ ਨੇ ਕਿਹਾ ਕਿ ਨਿਰੰਤਰ ਕਣਕ ਅਤੇ ਝੋਨਾ ਬੀਜੇ ਜਾਣ ਦੋਰਾਨ ਖਾਦਾਂ ਅਤੇ ਕੀਟਨਾਸ਼ਕਾਂ ਦੀ ਬੇਤਹਾਸ਼ਾ ਵਰਤੋਂ ਨਾਲ ਜਮੀਨ ਹੇਠਲਾ ਪਾਣੀ ਦੂਸ਼ਿਤ ਹੋਣ ਨਾਲ ਕੈਂਸਰ ਅਤੇ ਹੋਰ ਬੀਮਾਰੀਆਂ ਵੱਡੇ ਪੱਧਰ ਉੱਪਰ ਫੈਲ ਰਹੀਆਂ ਹਨ।

ਖਹਿਰਾ ਨੇ ਕਿਹਾ ਕਿ ਨਾ ਸਿਰਫ ਅਨਾਜ ਦੇ ਭੰਡਾਰ ਭਰਨ ਬਲਕਿ ਦੇਸ਼ ਦੀ ਅਜਾਦੀ ਵਾਸਤੇ ਲੜਣ ਵਾਲੇ ਅਤੇ ਦੇਸ਼ ਦੀਆਂ ਸਰਹੱਦਾਂ ਉੱਪਰ ਜਾਨਾਂ ਵਾਰਨ ਵਾਲੇ ਪੰਜਾਬ ਦੇ ਬਹਾਦੁਰ ਕਿਸਾਨਾਂ ਨੂੰ ਇਨਾਮ ਦੇਣ ਦੀ ਬਜਾਏ ਭਾਜਪਾ ਸਰਕਾਰ ਕਿਸਾਨ ਵਿਰੋਧੀ ਨੀਤੀਆਂ ਬਣਾਕੇ ਉਹਨਾਂ ਦੇ ਜਖਮਾਂ ਉੱਪਰ ਲੂਣ ਛਿੜਕ ਰਹੀ ਹੈ।

ਖਹਿਰਾ ਨੇ ਕਿਹਾ ਕਿ ਭਾਂਵੇ ਪੰਜਾਬ ਅਤੇ ਭਾਰਤ ਦੇ ਕਿਸਾਨਾਂ ਨੂੰ ਦਿੱਲੀ ਦੇ ਦਫਤਰਾਂ ਵਿੱਚ ਪਿਛਲੇ ਇੱਕ ਦਹਾਕੇ ਤੋਂ ਮਿੱਟੀ ਫੱਕ ਰਹੀ ਸਵਾਮੀਨਾਥਨ ਕਮੇਟੀ ਰਿਪੋਰਟ ਦੀਆਂ ਸਿਫਾਰਿਸ਼ਾਂ ਲਾਗੂ ਕਰਵਾਏ ਜਾਣ ਲਈ ਆਖਣਾ ਚਾਹੀਦਾ ਹੈ ਪਰੰਤੂ ਉਹ ਸਿਰਫ ਐਮ.ਐਸ.ਪੀ ਸਿਸਟਮ ਹੀ ਲਾਗੂ ਕਰਨ ਦੀ ਮੰਗ ਕਰ ਰਹੇ ਹਨ ਜਿਸਨੇ ਕਿ ਉਹਨਾਂ ਨੂੰ ਭਾਰੀ ਆਰਥਿਕ ਸੰਕਟ ਵਿੱਚ ਫਸਾਇਆ ਹੋਇਆ ਹੈ।

ਖਹਿਰਾ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਖੇਤੀਬਾੜੀ ਸੈਕਟਰ ਵਿੱਚ ਐਂਟਰੀ ਦਿੱਤੀ ਜਾਣ ਨਾਲ ਪੰਜਾਬ ਦੀ ਪਹਿਲਾਂ ਹੀ ਢਹਿ ਢੇਰੀ ਹੋਈ ਖੇਤੀਬਾੜੀ ਅਰਥਵਿਵਸਥਾ ਹੋਰ ਜਿਆਦਾ ਤਬਾਹ ਹੋ ਜਾਵੇਗੀ।

ਖਹਿਰਾ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਪ੍ਰਚਾਰਿਆ ਜਾ ਰਿਹਾ ਫ੍ਰੀ ਮਾਰਕਿਟ ਦਾ ਆਈਡੀਆ ਅਨੇਕਾਂ ਦਹਾਕੇ ਪਹਿਲਾਂ ਹੀ ਪੱਛਮੀ ਦੇਸ਼ਾਂ ਵਿੱਚ ਬੁਰੀ ਤਰਾਂ ਨਾਲ ਫੇਲ ਹੋ ਚੁੱਕਾ ਹੈ। ਖਹਿਰਾ ਨੇ ਕਿਹਾ ਕਿ ਵਿਸ਼ਵ ਭਰ ਦੇ ਸਾਰੇ ਵਿਕਸਿਤ ਦੇਸ਼ਾਂ ਨੇ ਖੇਤੀਬਾੜੀ ਨੂੰ ਮੁਨਾਫੇ ਦਾ ਸੋਦਾ ਬਣਾਉਣ ਲਈ ਭਾਰੀ ਸਬਸਿਡੀਆਂ ਦਿੱਤੀਆਂ ਹੋਈਆਂ ਹਨ ਪਰੰਤੂ ਬਦਕਿਸਮਤੀ ਨਾਲ ਸਾਡੀ ਸਰਕਾਰ ਪੇਂਡੂ ਭਾਰਤ ਦੀ 65 ਫੀਸਦੀ ਵਸੋਂ ਦੀ ਰੋਜੀ ਰੋਟੀ ਖੋਹਣ ਦੇ ਤਬਾਹਕੁੰਨ ਰਾਸਤੇ ਉੱਪਰ ਚੱਲੀ ਹੋਈ ਹੈ।

ਖਹਿਰਾ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਜਾਇਜ ਮੰਗਾਂ ਨੂੰ ਮੰਨਣ ਦੀ ਬਜਾਏ ਭਾਜਪਾ ਸਰਕਾਰ ਕੋਲੇ, ਖਾਦ ਆਦਿ ਦੀ ਸਪਲਾਈ ਬੰਦ ਕਰਕੇ ਉਹਨਾਂ ਦੇ ਸ਼ਾਂਤਮਈ ਸੰਘਰਸ਼ ਨੂੰ ਖਤਮ ਕਰਨਾ ਚਾਹੁੰਦੀ ਹੈ। ਖਹਿਰਾ ਅਤੇ ਹੋਰਨਾਂ ਵਿਧਾਇਕਾਂ ਨੇ ਭਾਜਪਾ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਕਿਸਾਨਾਂ ਦੀਆਂ ਜਾਇਜ ਮੰਗਾਂ ਨੂੰ ਪ੍ਰਵਾਨ ਕਰ ਲੈਣ ਕਿਉਂਕਿ ਹੁਣ ਤਾਂ ਉਹਨਾਂ ਨੇ ਯਾਤਰੀ ਰੇਲਗੱਡੀਆਂ ਵਾਸਤੇ ਵੀ ਰੇਲ ਟਰੈਕ ਖਾਲੀ ਕਰ ਦਿੱਤੇ ਹਨ।

ਖਹਿਰਾ ਨੇ ਕਿਹਾ ਕਿ ਕੇਂਦਰੀ ਪੂਲ ਵਿੱਚ ਪੰਜਾਬ ਦੇ ਲੋਖਾਂ ਵੱਲੋਂ ਪਾਏ ਗਏ ਜੀ.ਐਸ.ਟੀ, ਆਰ.ਡੀ.ਐਫ ਅਤੇ ਹੋਰਨਾਂ ਦੇ ਜਾਇਜ ਹਿੱਸੇ ਨੂੰ ਖੋਹ ਕੇ ਭਾਜਪਾ ਸਰਕਾਰ ਪੰਜਾਬ ਨਾਲ ਦੁਸ਼ਮਣ ਸੂਬੇ ਵਾਲਾ ਵਿਹਾਰ ਕਰ ਰਹੀ ਹੈ।

ਖਹਿਰਾ ਅਤੇ ਹੋਰਨਾਂ ਵਿਧਾਇਕਾਂ ਨੇ ਭਾਜਪਾ ਸਰਕਾਰ ਨੂੰ ਅੰਮ੍ਰਿਤਸਰ ਵਿਖੇ ਵਪਾਰ ਵਾਸਤੇ ਭਾਰਤ-ਪਾਕਿਸਤਾਨ ਸਰਹੱਦ ਖੋਲਣ ਦੀ ਅਪੀਲ ਕੀਤੀ ਕਿਉਂਕਿ ਪੰਜਾਬ ਅਤੇ ਹੋਰ ਗੁਆਂਢੀ ਸੂਬੇ ਉਸ ਸਮੇਂ ਤੱਕ ਤਰੱਕੀ ਨਹੀਂ ਕਰ ਸਕਦੇ ਜਦ ਤੱਕ ਉਹਨਾਂ ਨੂੰ ਉਕਤ ਸਰਹੱਦ ਰਾਹੀਂ ਵਿਸ਼ਾਲ ਸੈਂਟਰਲ ਏਸ਼ੀਅਨ ਮਾਰਕੀਟ ਤੱਕ ਪਹੁੰਚ ਨਹੀਂ ਮਿਲ ਜਾਂਦੀ।

ਖਹਿਰਾ ਨੇ ਕਿਹਾ ਕਿ ਪੰਜਾਬ ਚਾਰੇ ਪਾਸੇ ਜਮੀਨ ਤੋਂ ਘਿਰਿਆ ਹੋਇਆ ਹੈ ਅਤੇ ਇਸ ਕੋਲ ਕੋਈ ਬੰਦਰਗਾਹ ਨਹੀਂ ਹੈ ਇਸ ਲਈ ਅਜਿਹੇ ਮਾਹੋਲ ਵਿੱਚ ਪੰਜਾਬ ਦੀ ਇੰਡਸਟਰੀ ਅਤੇ ਖੇਤੀਬਾੜੀ ਵਾਸਤੇ ਬਾਕੀ ਦੇਸ਼ ਨਾਲ ਮੁਕਾਬਲਾ ਪੂਰੀ ਤਰਾਂ ਨਾਲ ਅਸੰਭਵ ਹੈ। ਖਹਿਰਾ ਨੇ ਕਿਹਾ ਕਿ ਸੈਂਟਰਲ ਏਸ਼ੀਆ ਵੱਲ ਪੁਰਾਣੇ ਵਪਾਰ ਰੂਟ ਉੱਫਰ ਨਾ ਸਿਰਫ ਖੇਤੀਬਾੜੀ ਬਲਕਿ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਸਨਅਤੀ ਉਤਪਾਦਾਂ ਵਾਸਤੇ ਵੀ ਵਿਸ਼ਾਲ ਮਾਰਕੀਟ ਹੈ।

ਖਹਿਰਾ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦਾ ਕਿਸਾਨਾਂ ਦਾ ਪ੍ਰਦਰਸ਼ਨ ਪੂਰੀ ਤਰਾਂ ਨਾਲ ਸ਼ਾਂਤਮਈ ਰਿਹਾ ਹੈ ਅਤੇ ਕਿਸੇ ਵੀ ਵਿਅਕਤੀ ਜਾਂ ਸਰਕਾਰੀ ਜਾਇਦਾਦ ਨੂੰ ਨੁਕਸਾਨ ਨਹੀਂ ਪਹੁੰਚਿਆ ਪਰੰਤੂ ਭਾਜਪਾ ਸਰਕਾਰ ਦਾ ਤਾਨਾਸ਼ਾਹੀ ਵਤੀਰਾ ਅਸਿੱਧੇ ਤੋਰ ਉੱਪਰ ਪੰਜਾਬ ਨੂੰ ਅਰਾਜਕਤਾ ਵੱਲ ਧਕੇਲ ਰਿਹਾ ਹੈ ਜਿਸ ਨਾਲ ਸੂਬੇ ਵਿੱਚ ਹਿੰਸਕ ਘਟਨਾਵਾਂ ਹੋ ਸਕਦੀਆਂ ਹਨ ਜਿਹਨਾਂ ਵਾਸਤੇ ਕੇਂਦਰ ਦੀ ਭਾਜਪਾ ਸਰਕਾਰ ਪੂਰੀ ਤਰਾਂ ਨਾਲ ਜਿੰਮੇਵਾਰ ਹੋਵੇਗੀ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...