ਯੈੱਸ ਪੰਜਾਬ
ਚੰਡੀਗੜ੍ਹ, 1 ਫਰਵਰੀ, 2025
ਮੁੱਖ ਮੰਤਰੀ ਸ Bhagwant Singh Mann ਦੀ ਅਗਵਾਈ ਵਾਲੀ Punjab ਸਰਕਾਰ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ Hardeep Singh Mundian ਨੇ ਦੱਸਿਆ ਕਿ ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ ਵਿਭਾਗ ਵੱਲੋਂ 2174 ਕਰੋੜ ਰੁਪਏ ਦੀ ਲਾਗਤ ਨਾਲ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਚਲਾਏ ਹੋਏ ਹਨ ਜਿਨ੍ਹਾਂ ਉੱਪਰ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਤੋਂ ਪੜਾਅ ਵਾਰ ਮੁਕੰਮਲ ਹੋਣੇ ਸ਼ੁਰੂ ਹੋ ਜਾਣਗੇ ਅਤੇ ਸਾਲ ਦੇ ਅਖੀਰ ਤੱਕ ਸਾਰੇ ਪ੍ਰਾਜੈਕਟ ਮੁਕੰਮਲ ਹੋ ਜਾਣਗੇ।
ਸ. Mundian ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ 1706 ਪਿੰਡ ਕਵਰ ਹੋਣਗੇ ਅਤੇ ਇਸ ਨਾਲ ਲਗਭਗ 25 ਲੱਖ ਆਬਾਦੀ ਅਤੇ 4 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਉਹ ਖੇਤਰ ਚੁਣੇ ਗਏ ਹਨ ਜਿੱਥੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾੜੀ ਹੈ।
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਖਾਸ ਕਰਕੇ ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ।