ਯੈੱਸ ਪੰਜਾਬ
ਚੰਡੀਗੜ੍ਹ, 13 ਅਪ੍ਰੈਲ, 2025
Punjab ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, Chandigarh ਦੇ ਪ੍ਰਸ਼ਾਸਕ, ਸ੍ਰੀ Gulab Chand Kataria ਨੇ ਅੱਜ ਅੰਬੇਡਕਰ ਜਯੰਤੀ ਦੀ ਪੂਰਵ ਸੰਧਿਆ ‘ਤੇ ਦੇਸ਼ ਅਤੇ ਵਿਦੇਸ਼ ਵਿੱਚ ਵਸਦੇ ਸਾਰੇ ਪੰਜਾਬੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਬਾਬਾ ਸਾਹਿਬ ਦੇ ਜਨਮ ਦਿਵਸ ‘ਤੇ ਜਾਰੀ ਆਪਣੇ ਸੰਦੇਸ਼ ਵਿੱਚ ਸ੍ਰੀ ਕਟਾਰੀਆ ਨੇ ਕਿਹਾ ਕਿ ਬਾਬਾ ਸਾਹਿਬ ਨੇ ਹਮੇਸ਼ਾ ਸਾਡੇ ਲੋਕਾਂ ਦੇ ਹਿੱਤਾਂ ਅਤੇ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀ ਸਮੱਸਿਆਵਾਂ ਦਾ ਹੱਲ ਭਾਰਤੀ ਢੰਗ-ਤਰੀਕਿਆ ਅਤੇ ਭਾਰਤੀ ਭਾਵਨਾ ਨਾਲ ਕਰਨ ‘ਤੇ ਜ਼ੋਰ ਦਿੱਤਾ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਿੱਚ ਉਨ੍ਹਾਂ ਦਾ ਯੋਗਦਾਨ ਵਿਲੱਖਣ ਹੈ। ਬਾਬਾ ਸਾਹਿਬ ਦਾ ਪੂਰਾ ਜੀਵਨ ਸਮਾਜਿਕ ਨਿਆਂ, ਸਮਾਨਤਾ ਅਤੇ ਗਰੀਬਾਂ ਤੇ ਦੱਬੇ-ਕੁਚਲੇ ਲੋਕਾਂ ਦੇ ਉਦਾਰ ਵਰਗੇ ਉਦੇਸ਼ਾਂ ਲਈ ਸਮਰਪਿਤ ਸੀ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਗਰੀਬ ਤੇ ਦੱਬੇ-ਕੁਚਲੇ ਵਰਗ ਨੂੰ ਸਸ਼ਕਤ ਕਰਨ ਦਾ ਨੇਕ ਕਾਰਜ ਮਿਸਾਲੀ ਸੀ ਅਤੇ ਉਨ੍ਹਾਂ ਵੱਲੋਂ ਗਰੀਬਾਂ ਅਤੇ ਹਾਸ਼ੀਏ ਵੱਲ ਧੱਕੇ ਲੋਕਾਂ ਦੇ ਹੱਕਾਂ ਲਈ ਲੜਨਾ ਸਾਡੇ ਲਈ ਹਮੇਸ਼ਾ ਪ੍ਰੇਰਨਾਸਰੋਤ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਡਾ. ਅੰਬੇਡਕਰ ਦੇ ਵਿਚਾਰਾਂ ਨੇ ਸਾਨੂੰ ਸਿਖਾਇਆ ਕਿ ਆਰਥਿਕ ਸਸ਼ਕਤੀਕਰਨ ਅਤੇ ਉੱਦਮ, ਸਮਾਜਿਕ-ਆਰਥਿਕ ਸਸ਼ਕਤੀਕਰਨ ਦੇ ਮੁੱਖ ਥੰਮ੍ਹ ਹਨ।
ਰਾਜਪਾਲ ਨੇ ਹੱਕ-ਸੱਚ ਅਤੇ ਸਮਾਜਿਕ-ਆਰਥਿਕ ਬਰਾਬਰਤਾ ਦੀ ਭਾਵਨਾ ਨਾਲ ਲੋਕਾਂ ਨੂੰ ਅੰਬੇਡਕਰ ਜਯੰਤੀ ਮਨਾਉਣ ਦੀ ਅਪੀਲ ਕੀਤੀ।