ਯੈੱਸ ਪੰਜਾਬ
ਚੰਡੀਗੜ੍ਹ, 27 ਮਾਰਚ, 2025
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ Hardeep Singh Mundian ਨੇ ਕਿਹਾ ਕਿ ਸੂਬੇ ਦੇ ਸ਼ਹਿਰਾਂ/ਕਸਬਿਆਂ ਵਿੱਚ ਅਰਬਨ ਅਸਟੇਟ ਬਣਾਉਣ ਲਈ ਇਨ੍ਹਾਂ ਖੇਤਰਾਂ ਵਿੱਚ ਜਗ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਸ Mundian ਅੱਜ Punjab Vidhan Sabha ਦੇ ਪ੍ਰਸ਼ਨ ਕਾਲ ਦੌਰਾਨ ਨਕਦੋਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਨਕੋਦਰ ਅਤੇ ਨੂਰਮਹਿਲ ਵਿਖੇ ਅਰਬਨ ਅਸਟੇਟ ਸਥਾਪਤ ਕਰਨ ਦੇ ਸਵਾਲ ਉੱਪਰ ਜਵਾਬ ਦੇ ਰਹੇ ਸਨ।
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੇ ਸਮੂਹ ਵਿਕਾਸ ਅਥਾਰਟੀਆਂ ਦੇ ਮੁੱਖ ਪ੍ਰਸ਼ਾਸਕਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਅਰਬਨ ਅਸਟੇਟ ਸਥਾਪਤ ਕਰਨ ਦੇ ਉਦੇਸ਼ ਲਈ ਢੁੱਕਵੀਂ ਜਗ੍ਹਾਂ ਦੀ ਚੋਣ ਕਰਨ ਉਪਰੰਤ ਤਜਵੀਜ਼ਾਂ ਸਰਕਾਰ ਨੂੰ ਭੇਜਣ ਹਿੱਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਅਨੁਸਾਰ ਸਬੰਧਤ ਅਥਾਰਟੀਆਂ ਵੱਲੋਂ ਢੁੱਕਵੀਂ ਜਗ੍ਹਾ ਦੀ ਭਾਲ ਕੀਤੀ ਜਾ ਰਹੀ ਹੈ।