Thursday, April 18, 2024

ਵਾਹਿਗੁਰੂ

spot_img
spot_img

Punjab ਦੇ Transport Department ਵੱਲੋਂ ਧੁੰਦ ਵੱਧਣ ਦੇ ਮੱਦੇਨਜ਼ਰ Advisory ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਨਵੰਬਰ, 2020 –
ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਵੱਧਣ ਦੇ ਮੱਦੇਨਜ਼ਰ ਵਾਹਨ ਚਾਲਕਾਂ ਲਈ ਇਕ ਅਡਵਾਇਜ਼ਰੀ ਜਾਰੀ ਕੀਤੀ ਹੈ ਤਾਂ ਜੋ ਸੜਕੀ ਦੁਰਘਟਵਾਨਾਂ ਨੂੰ ਰੋਕਿਆ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਵਿੱਚ ਧੁੰਦ ਦੇ ਕਾਰਣ ਸੜਕਾਂ `ਤੇ ਦੁਰਘਟਨਾਵਾਂ ਵੱਧ ਜਾਂਦੀਆਂ ਹਨ, ਜਿਸ ਨਾਲ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਜਨਤਾ ਨੂੰ ਅਪੀਲ ਹੈ ਕਿ ਧੁੰਦ ਵਿੱਚ ਦੁਰਘਟਨਾਵਾਂ ਤੋਂ ਬਚਾਅ ਲਈ ਵਾਹਨ ਚਾਲਕ ਮੌਸਮ ਦੇ ਪੂਰਵ ਅਨੁਮਾਨ ਦੀ ਜਾਂਚ ਕਰਨ ਉਪਰੰਤ ਹੀ ਯਾਤਰਾ `ਤੇ ਨਿਕਲਣ।

ਉਨ੍ਹਾਂ ਕਿਹਾ ਕਿ ਸਾਰੇ ਵਾਹਨ ਚਾਲਕ ਆਪਣੇ ਵਾਹਨਾਂ ਦੀ ਚੰਗੀ ਹਾਲਤ ਦੇ ਨਾਲ-ਨਾਲ ਹੈੱਡਲਾਈਟ, ਟੇਲ ਲਾਈਟ, ਫੌਗ ਲਾਈਟ, ਇੰਡੀਕੇਟਰ ਅਤੇ ਰਿਫਲੈਕਟਰ ਸਹਿਤ ਬ੍ਰੇਕ, ਟਾਇਰ, ਵਿੰਡ ਸਕ੍ਰੀਨ ਵਾਈਪਰ, ਬੈਟਰੀ ਅਤੇ ਕਾਰ ਹੀਟਿੰਗ ਸਿਸਟਮ ਨੂੰ ਵੀ ਚਾਲੂ ਹਾਲਤ ਵਿੱਚ ਰੱਖਣਾ ਸੁਨਿਸ਼ਚਿਤ ਕਰਨ। ਉਨ੍ਹਾਂ ਅਪੀਲ ਕੀਤੀ ਕਿ ਜ਼ਿਆਦਾ ਧੁੰਦ ਦੀ ਚਿਤਾਵਨੀ `ਤੇ ਯਾਤਰਾ ਨੂੰ ਮੌਸਮ ਸਾਫ ਹੋਣ ਤੱਕ ਟਾਲਣ ਦੀ ਕੋਸ਼ਿਸ਼ ਕੀਤੀ ਜਾਵੇ।

ਬੁਲਾਰੇ ਅਨੁਸਾਰ ਵਾਹਨ ਚਾਲਕ ਧੁੰਦ ਵਿੱਚ ਵਾਹਨਾਂ ਨੂੰ ਲੋਅ-ਬੀਮ `ਤੇ ਚਲਾਉਣ ਕਿਉਂਕਿ ਧੁੰਦ ਦੇ ਦੌਰਾਨ ਹਾਈ-ਬੀਮ ਕਾਰਗਰ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਧੁੰਦ ਦੇ ਦੌਰਾਨ ਫੌਗ ਲਾਈਟਾਂ, ਗੱਡੀਆਂ ਦੀ ਨਿਰਧਾਰਤ ਸਪੀਡ ਅਤੇ ਵਾਹਨਾਂ ਦੇ ਵਿੱਚ ਉਚਿਤ ਦੂਰੀ ਰੱਖੀ ਜਾਵੇ ਅਤੇ ਸੜਕਾਂ `ਤੇ ਅੰਕਿਤ ਸਫੇਦ ਪੱਟੀਆਂ ਨੂੰ ਇੱਕ ਮਾਰਗ ਦਰਸ਼ਕ ਦੇ ਰੂਪ ਵਿੱਚ ਧਿਆਨ ਵਿੱਚ ਰੱਖਦੇ ਹੋਏ ਵਾਹਨ ਚਲਾਇਆ ਜਾਵੇ।

ਵਾਹਨਾਂ ਦੇ ਸ਼ੀਸ਼ੇ ਉਚਿਤ ਮਾਤਰਾ ਤੱਕ ਥੱਲੇ ਰੱਖੇ ਜਾਣ ਅਤੇ ਸੰਕਟ ਸਥਿਤੀ ਵਿੱਚ ਜੇਕਰ ਵਾਹਨ ਨੂੰ ਰਸਤੇ ਵਿੱਚ ਰੋਕਣਾ ਪਵੇ ਤਾਂ ਜਿੱਥੋਂ ਤੱਕ ਸੰਭਵ ਹੋਵੇ ਵਾਹਨ ਨੂੰ ਸੜਕ ਤੋਂ ਹੇਠਾਂ ਉਤਾਰ ਕੇ ਖੜ੍ਹਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਧੁੰਦ ਵਿੱਚ ਵਾਹਨ ਚਲਾਉਂਦੇ ਹੋਏ ਗ਼ੈਰ-ਜ਼ਰੂਰੀ ਓਵਰਟੇਕਿੰਗ ਨਾ ਕੀਤੀ ਜਾਵੇ, ਲੇਨ ਨਾ ਬਦਲੀ ਜਾਵੇ ਅਤੇ ਭੀੜ ਵਾਲੀਆਂ ਸੜਕਾਂ `ਤੇ ਵਾਹਨ ਨੂੰ ਰੋਕਣ ਤੋਂ ਬਚਿਆ ਜਾਵੇ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...