ਯੈੱਸ ਪੰਜਾਬ
ਚੰਡੀਗੜ੍ਹ, 28 ਮਾਰਚ, 2025
Punjab Vidahn Sabha ਵੱਲੋਂ Budget Session ਦੇ ਆਖ਼ਰੀ ਦਿਨ ਵਿਧਾਨਕ ਕੰਮਕਾਰ ਦੌਰਾਨ ਅੱਜ ਤਿੰਨ ਬਿੱਲ ਪਾਸ ਕੀਤੇ ਗਏ।
ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ‘ਦ ਇੰਡੀਅਨ ਸਟੈਂਪ (ਪੰਜਾਬ ਸੋਧਨਾ) ਬਿਲ 2025’ ਪੇਸ਼ ਕੀਤਾ ਗਿਆ।
ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ‘ਦ ਟਰਾਂਸਫਰ ਆਫ ਪ੍ਰੀਜ਼ਨਰਜ਼ (ਪੰਜਾਬ ਸੋਧਨਾ) ਬਿਲ 2025’ ਅਤੇ ਖਣਨ ਮੰਤਰੀ ਬਰਿੰਦਰ ਗੋਇਲ ਨੇ ‘ਦ ਪੰਜਾਬ ਰੈਗੂਲੇਸ਼ਨ ਆਫ ਕਰੱਸ਼ਰ ਯੂਨਿਟਜ਼ ਐਂਡ ਸਟਾਕਿਸਟਸ ਐਂਡ ਰਿਟੇਲਰਜ਼ ਬਿਲ 2025’ ਪੇਸ਼ ਕੀਤਾ।
ਤਿੰਨੇ ਬਿੱਲ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ।