ਯੈੱਸ ਪੰਜਾਬ
ਚੰਡੀਗੜ੍ਹ, 25 ਮਾਰਚ, 2025
Punjab Vidhan Sabha ਸਪੀਕਰ ਸ. Kultar Singh Sandhwan ਨੇ ਅੱਜ ਬਜਟ ਸੈਸ਼ਨ ਦੌਰਾਨ Punjab ਵਿਧਾਨ ਸਭਾ ਦੇ ਦੌਰੇ ‘ਤੇ ਆਏ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਦਾ ਨਿੱਘਾ ਸਵਾਗਤ ਕੀਤਾ।
ਸ. Kultar Singh Sandhwan ਨੇ Haryana ਦੇ ਮੁੱਖ ਮੰਤਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਸ਼ੀਸ਼ੇ ਦੀ ਫਰੇਮ ਵਿੱਚ ਜੜਿਆ ਪ੍ਰਤੀਰੂਪ ਅਤੇ ਲੋਈ ਭੇਟ ਕੀਤੀ। ਉਨ੍ਹਾਂ ਨੇ ਹਰਿਆਣਾ ਵਿਧਾਨ ਸਭਾ ਸਪੀਕਰ ਨੂੰ ਵੀ ਸ੍ਰੀ ਹਰਿਮੰਦਰ ਸਾਹਿਬ ਦੀ ਸ਼ੀਸ਼ੇ ਦੀ ਫਰੇਮ ਵਿੱਚ ਜੜਿਆ ਪ੍ਰਤੀਰੂਪ ਅਤੇ ਲੋਈ ਭੇਟ ਕੀਤੀ। ਹਰਿਆਣਾ ਦੇ ਮੁੱਖ ਮੰਤਰੀ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਨੇ ਉਹਨਾਂ ਵੱਲੋਂ ਕੀਤੇ ਇਸ ਨਿੱਘੇ ਸਵਾਗਤ ਨਾਲ ਬਹੁਤ ਖੁਸ਼ੀ ਮਹਿਸੂਸ ਕੀਤੀ।
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਧਾਲੀਵਾਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਭਾਜਪਾ ਤੋਂ ਅਸ਼ਵਨੀ ਸ਼ਰਮਾ, ਵਿਧਾਇਕ ਪੰਜਾਬ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਪੰਜਾਬ ਜਸਵੰਤ ਸਿੰਘ ਗੱਜਣ ਮਾਜਰਾ ਵੀ ਮੌਜੂਦ ਸਨ।