Thursday, December 26, 2024
spot_img
spot_img
spot_img

Punjab ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ: Khuddian

ਯੈੱਸ ਪੰਜਾਬ
ਚੰਡੀਗੜ੍ਹ, 30 ਨਵੰਬਰ, 2024

Punjab ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. Gurmeet Singh Khuddian ਨੇ ਅੱਜ ਇੱਥੇ ਦੱਸਿਆ ਕਿ ਇਸ ਸਾਉਣੀ ਸੀਜ਼ਨ ਦੌਰਾਨ ਸੂਬੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 70 ਫੀਸਦ ਦੀ ਵੱਡੀ ਕਮੀ ਦਰਜ ਕੀਤੀ ਗਈ ਹੈ।

30 ਨਵੰਬਰ, ਜੋ ਸਾਉਣੀ ਸੀਜ਼ਨ 2024 ਦਾ ਆਖਰੀ ਦਿਨ ਸੀ, ਤੱਕ Punjab ਵਿੱਚ ਪਰਾਲੀ ਸਾੜਨ ਦੀਆਂ 10,909 ਘਟਨਾਵਾਂ ਸਾਹਮਣੇ ਆਈਆਂ ਹਨ, ਜੋ ਕਿ 2023-24 ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਰਿਪੋਰਟ ਹੋਏ 36,663 ਮਾਮਲਿਆਂ ਤੋਂ ਕਿਤੇ ਜ਼ਿਆਦਾ ਘੱਟ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀ ਸੈਕਟਰ ਵਿੱਚ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਵਧਣ ਕਾਰਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਇਹ ਗਿਰਾਵਟ ਦਰਜ ਕੀਤੀ ਗਈ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਲਈ 22,582 ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 16,125 ਮਸ਼ੀਨਾਂ ਸੂਬੇ ਦੇ ਕਿਸਾਨਾਂ ਵੱਲੋਂ ਖਰੀਦੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਪਹੁੰਚ ਯਕੀਨੀ ਬਣਾਉਣ ਲਈ 722 ਕਸਟਮਰ ਹਾਇਰਿੰਗ ਸੈਂਟਰ (ਸੀ.ਐਚ.ਸੀਜ਼.) ਸਥਾਪਤ ਕੀਤੇ ਗਏ ਸਨ।

ਇਸ ਸਾਲ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਨੂੰ ਬਚਾਉਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿਉਂਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਹਵਾ ਪ੍ਰਦੂਸ਼ਣ ਹੁੰਦਾ ਹੈ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ