Thursday, April 25, 2024

ਵਾਹਿਗੁਰੂ

spot_img
spot_img

Punjab ਵਿੱਚ ਕਿਸਾਨ, ਮਜ਼ਦੂਰ ਅਤੇ ਵਪਾਰੀ ਦੀ ਤਬਾਹੀ ਲਈ Modi-Amarinder ਜਿੰਮੇਵਾਰ: Bhagwant Mann

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2020:
ਆਮ ਆਦਮੀ ਪਾਰਟੀ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਮੋਦੀ ਅਤੇ ਖੱਟੜ ਵਲੋਂ ਕਿਸਾਨਾਂ ਉੱਤੇ ਕੀਤੇ ਜ਼ੁਲਮ ਦੀ ਸਖਤ ਨਿਖੇਧੀ ਕੀਤੀ। ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇਕ ਬਿਆਨ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ ਅਤਿ ਨਿੰਦਣ ਯੋਗ ਹੈ ਅਤੇ ਆਮ ਆਦਮੀ ਪਾਰਟੀ ਇਸ ਦਾ ਸਖ਼ਤ ਵਿਰੋਧ ਕਰਦੀ ਹੈ।

ਮਾਨ ਨੇ ਕਿਹਾ ਕਿ ਸਾਡਾ ਸੰਵਿਧਾਨ ਲੋਕਤੰਤਰਿਕ ਢੰਗ ਨਾਲ ਰੋਸ ਪ੍ਰਗਟਾਉਣ ਦਾ ਅਧਿਕਾਰ ਦਿੰਦਾ ਹੈ, ਪ੍ਰੰਤੂ ਅੱਜ ਦੁੱਖ ਦੀ ਗੱਲ ਹੈ ਕਿ ਸੰਵਿਧਾਨ ਦਿਵਸ ਵਾਲੇ ਦਿਨ ਹੀ ਭਾਜਪਾ ਇਹ ਅਧਿਕਾਰ ਖੋਹਣ ਦੀ ਕੋਸ਼ਿਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਕਿਸਾਨਾਂ ਦਾ ਲੋਕਤੰਤਰਿਕ ਅਧਿਕਾਰ ਹੈ ਅਤੇ ਕੋਈ ਵੀ ਇਸ ਅਧਿਕਾਰ ਨੂੰ ਖੋਹ ਨਹੀਂ ਸਕਦਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰੇਗੀ ਅਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲੇਗੀ।
ਉਨ੍ਹਾਂ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ ਉੱਤੇ ਫ਼ਸਲਾਂ ਦੀ ਖ਼ਰੀਦ ਕਿਸਾਨਾਂ ਦਾ ਹੱਕ ਹੈ ਅਤੇ ਆਮ ਆਦਮੀ ਪਾਰਟੀ ਕਿਸਾਨਾਂ ਨੂੰ ਐੱਮਐੱਸਪੀ ਦੀ ਗਰੰਟੀ ਦਿਵਾਉਣ ਲਈ ਹਰ ਪੱਧਰ ਉਤੇ ਅੰਦੋਲਨਾਂ ਲਈ ਮੈਦਾਨ ਵਿਚ ਡਟੇਗੀ।

ਉਨ੍ਹਾਂ ਕਿਹਾ ਕਿ ਮੋਦੀ ਅਤੇ ਕੈਪਟਨ ਵਰਗੇ ਮਾੜੇ ਸ਼ਾਸਨ ਕਾਰਨ ਹੀ ਅੱਜ ਕਿਸਾਨਾਂ ਮਜ਼ਦੂਰਾਂ ਅਤੇ ਵਪਾਰੀਆਂ ਨੂੰ ਇਹ ਦਿਨ ਵੇਖਣੇ ਪੈ ਰਹੇ ਹਨ। ਪੰਜਾਬ ਦੇ ਲੋਕਾਂ ਵੱਲੋਂ ਚੁਣੇ ਗਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਬੇਹੱਦ ਕਮਜ਼ੋਰ ਸ਼ਾਸਕ ਹਨ ਅਤੇ ਜੇਕਰ ਉਹ ਲੋਕਾਂ ਦੀ ਆਵਾਜ਼ ਸਹੀ ਢੰਗ ਨਾਲ ਚੁੱਕਦੇ ਤਾਂ ਕਿਸਾਨਾਂ ਮਜ਼ਦੂਰਾਂ ਅਤੇ ਵਪਾਰੀਆਂ ਨੂੰ ਇਹ ਦਿਨ ਦੇਖਣੇ ਨਾ ਪੈਂਦੇ।

ਮਾਨ ਨੇ ਕਿਹਾ ਕਿ ਮੋਦੀ ਨੇ ਸਰਕਾਰ ਸਥਾਪਤੀ ਤੋਂ ਬਾਅਦ ਸਾਰੇ ਹੀ ਫ਼ੈਸਲੇ ਗ਼ਲਤ ਲਏ ਹਨ ਅਤੇ ਹੁਣ ਕਿਸਾਨਾਂ ਨੂੰ ਐੱਮਐੱਸਪੀ ਦੇਣ ਤੋਂ ਵੀ ਭੱਜ ਰਿਹਾ ਹੈ ਅਜਿਹੇ ਹਾਲਾਤਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਦੇ ਹੋਏ ਐੱਮਐੱਸਪੀ ਦੀ ਗਾਰੰਟੀ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਮਜ਼ਦੂਰ ਅਤੇ ਵਪਾਰੀ ਸੂਬੇ ਦੀ ਰੀੜ੍ਹ ਦੀ ਹੱਡੀ ਹਨ ਇਨ੍ਹਾਂ ਤੋਂ ਬਿਨਾਂ ਪੰਜਾਬ ਦਾ ਗੁਜ਼ਾਰਾ ਨਾਮੁਮਕਿਨ ਹੈ ਸੋ ਇਸ ਸਮੇਂ ਲੋੜ ਹੈ ਕਿ ਇਨ੍ਹਾਂ ਤਿੰਨਾਂ ਨੂੰ ਬਚਾਇਆ ਜਾਵੇ।

ਮਾਨ ਨੇ ਕਿਹਾ ਕਿ ਪਹਿਲਾ ਕੋਰੋਨਾ ਕਾਰਨ ਅਤੇ ਬਾਅਦ ਵਿਚ ਮੋਦੀ ਸਰਕਾਰ ਦੀ ਅੜੀ ਅਤੇ ਕੈਪਟਨ ਦੀ ਕਮਜ਼ੋਰੀ ਕਰਕੇ ਹੀ ਸੂਬੇ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਬੰਦ ਹੋਣ ਨਾਲ ਪੰਜਾਬ ਦਾ ਬੁਰਾ ਹਾਲ ਹੋਇਆ ਹੈ ਵਪਾਰੀਆਂ ਦਾ ਸਾਰਾ ਧੰਦਾ ਚੌਪਟ ਹੋ ਗਿਆ ਹੈ ਤੇ ਮਜ਼ਦੂਰ ਦੋ ਵਕਤ ਦੀ ਰੋਟੀ ਲਈ ਲੜ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋ ਰਹੇ ਕਿਸਾਨ ਮਜ਼ਦੂਰ ਸੰਘਰਸ਼ ਅਤੇ ਵਪਾਰੀਆਂ ਦੀ ਦੁਰਦਸ਼ਾ ਲਈ ਮੋਦੀ ਅਤੇ ਕੈਪਟਨ ਬਰਾਬਰ ਦੇ ਜ਼ਿੰਮੇਵਾਰ ਹਨ। ਜੇਕਰ ਮੋਦੀ ਕਿਸਾਨਾਂ ਦੀ ਆਵਾਜ਼ ਨੂੰ ਸੁਣ ਕੇ ਉਨ੍ਹਾਂ ਦੀ ਮੁਸ਼ਕਿਲ ਦਾ ਹੱਲ ਲੱਭ ਲੈਂਦੇ ਅਤੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਮੋਦੀ ਤੱਕ ਸਹੀ ਢੰਗ ਨਾਲ ਪਹੁੰਚਾਉਣ ਵਿੱਚ ਸਫ਼ਲ ਹੁੰਦੇ ਤਾਂ ਅੱਜ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਹ ਦਿਨ ਨਾ ਵੇਖਣੇ ਪੈਂਦੇ ਅਤੇ ਸੂਬੇ ਦਾ ਵਪਾਰੀ ਬੇਹਾਲ ਨਾ ਹੁੰਦਾ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...