Friday, March 29, 2024

ਵਾਹਿਗੁਰੂ

spot_img
spot_img

Punjab ਸਰਕਾਰ ਦਾ ਆਖ਼ਰੀ ਇਜਲਾਸ ਕਿਸਾਨੀ `ਤੇ ਕੇਂਦਰਿਤ ਹੋਣਾ ਚਾਹੀਦੈ: Parminder Singh Dhindsa

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਫਰਵਰੀ, 2021:
ਪੰਜਾਬ ਵਿਧਾਨ ਸਭਾ ਦੇ ਪਹਿਲੀ ਮਾਰਚ ਤੋਂ ਸ਼ੁਰੂ ਹੋ ਰਿਹੇ ਇਜਲਾਸ ਨੂੰ ਮੱਖ ਤੌਰ `ਤੇ ਕਿਸਾਨਾਂ `ਤੇ ਕੇਂਦਰਿਤ ਰੱਖਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਆਖ਼ਰੀ ਬਜਟ ਹੈ ਅਤੇ ਉੁਹ ਆਸ ਕਰਦੇ ਹਨ ਕਿ ਇਹ ਅਜਿਹਾ ਬਜਟ ਹੋਣਾ ਚਾਹੀਦਾ ਹੈ ਜਿਸ ਨਾਲ ਪਿਛਲੇ ਤਿੰਨ ਮਹੀਨਿਆਂ ਤੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ `ਤੇ ਬੈਠੇ ਕਿਸਾਨ ਤਸੱਲੀ ਮਹਿਸੂਸ ਕਰ ਸਕਣ।

10 ਦਿਨ ਚੱਲਣ ਵਾਲੇ ਇਸ ਇਜਲਾਸ ਵਿੱਚ ਸਾਬਕਾ ਵਿੱਤ ਮੰਤਰੀ ਨੇ ਖੇਤੀ ਸੈਕਟਰ ਲਈ ਵਧੇਰੇ ਫੰਡ ਰੱਖੇ ਜਾਣ ਤੋਂ ਇਲਾਵਾ ਬੇਜ਼ਮੀਨੇ ਅਤੇ ਖੇਤ ਮਜ਼ਦੂਰਾਂ ਦੇ ਕਰਜ਼ਾ ਮੁਕਤੀ ਲਈ ਫੰਡਾਂ ਦਾ ਵਿਸ਼ੇਸ਼ ਖਿਆਲ ਰੱਖਣ ਅਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਅੰਦੋਲਨਕਾਰੀਆਂ ਦੇ ਪਰਿਵਾਰਾਂ ਲਈ ਵੀ ਘੱਟੋ-ਘੱਟ 10 ਲੱਖ ਰੁਪਏ ਸਹਾਇਤਾ ਰਾਸ਼ੀ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।

ਸ: ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਤਾਂ ਕਿਸਾਨਾਂ ਵਿਰੁਧ ਦਮਨਕਾਰੀ ਨੀਤੀ ਨਾਲ ਕੰਮ ਕਰ ਰਹੀ ਹੈ। ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਸਰਕਾਰ ਦਾ ਅਹਿਮ ਫਰਜ਼ ਹੈ। ਪਰ ਅਫਸੋਸ ਕਿਸਾਨਾਂ ਦੀ ਇਹ ਹਾਲਤ ਕੇਂਦਰ ਸਰਕਾਰ ਨੂੰ ਦਿਖਾਈ ਨਹੀ ਦੇ ਰਹੀ ਹੈ। ਪਰ ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਲਾਤਾਂ ਨੂੰ ਸਮੱਝਦੇ ਹੋਏ ਉਨ੍ਹਾ ਨੂੰ ਵੱਧ ਤੋਂ ਵੱਧ ਰਾਹਤ ਦੇਣ ਵਾਰੇ ਸੋਚਣਾ ਚਾਹੀਦਾ ਹੈ।

ਉਨ੍ਹਾਂ ਨੇ ਇਸ ਬਜਟ ਵਿੱਚ ਸਿਹਤ ਅਤੇ ਸਮਾਜਿਤ ਖੇਤਰਾਂ ਵਿੱਚ ਸੁਧਾਰ ਦੇ ਨਾਲ- ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕਿਆਂ ਅਤੇ ਬਜੂਰਗਾਂ ਲਈ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵੀ ਸਰਕਾਰ ਨੂੰ ਮੰਗ ਕੀਤੀ ਹੈ।

ਸ: ਢੀਂਡਸਾ ਨੇ ਕਾਂਗਰਸ ਨੂੰ ਉਸਦਾ ਚੋਣ ਮਨੋਰਥ ਪੱਤਰ ਯਾਦ ਕਰਵਾਉਂਦਿਆ ਕਿਹਾ ਕਿ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਸੂਬੇ ਦੇ ਲੋਕਾਂ ਨੂੰ ਅਨੇਕਾਂ ਵਾਅਦੇ ਕੀਤੇ ਸਨ। ਪਰ ਪਿਛਲੇ ਚਾਰ ਵਰ੍ਹਿਆਂ ਦੌਰਾਨ ਬਹੁਤ ਸਾਰੇ ਵਾਅਦਿਆਂ ਨੂੰ ਕਾਂਗਰਸ ਸਰਕਾਰ ਨੇ ਪੂਰਾ ਨਹੀ ਕੀਤਾ ਹੈ। ਜਿਸਦਾ ਹਿਸਾਬ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਕਾਂਗਰਸ ਤੋਂ ਲੈਣਗੇ।

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...