Thursday, April 25, 2024

ਵਾਹਿਗੁਰੂ

spot_img
spot_img

Punjab ਸਰਕਾਰ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ ਤਾਂ AAP ਸੰਘਰਸ਼ ਕਰੇਗੀ: Kultar Singh Sandhwan

- Advertisement -

ਯੈੱਸ ਪੰਜਾਬ
ਚੰਡੀਗੜ, 15 ਅਪ੍ਰੈਲ, 2021 –
ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਹਾੜੀ ਦੇ ਸੀਜਨ ਦੌਰਾਨ ਮੰਡੀਆਂ ਵਿੱਚ ਬਾਰਦਾਨੇ ਘਾਟ ਅਤੇ ਫ਼ਸਲ ਦੇ ਸਿੱਧੀ ਅਦਾਇਗੀ ਤਹਿਤ ਪੈਸੇ ਲੈਣ ਲਈ ਕਿਸਾਨ ਖੱਜਲ ਖ਼ੁਆਰ ਹੋ ਰਹੇ ਹਨ। ਇਸ ਤੋਂ ਪਤਾ ਚੱਲਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੇ ਕਿਸਾਨਾਂ ਨੂੰ ਹਾੜੀ ਦੇ ਸੀਜ਼ਨ ਦੌਰਾਨ ਕੋਈ ਸਮੱਸਿਆ ਨਾ ਆਉਣ ਦੇਣ ਦੇ ਦਾਅਵੇ ਝੂਠੇ ਸਾਬਤ ਹੋ ਰਹੇ ਹਨ।

ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਸੂਬੇ ਦੇ ਕਿਸਾਨ ਜਿੱਥੇ ਇੱਕ ਪਾਸੇ ਨਰਿੰਦਰ ਮੋਦੀ ਦੇ ਖੇਤੀਬਾੜੀ ਸਬੰਧੀ ਤਿੰਨ ਕਾਲ਼ੇ ਕਾਨੂੰਨਾਂ ਤੋਂ ਦੁੱਖੀ ਹਨ, ਉਥੇ ਹੀ ਹੁਣ ਸੂਬੇ ਦੀਆਂ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਹੋਣ ਕਰਕੇ ਕਣਕ ਦੀ ਠੀਕ ਖਰੀਦ ਨਾ ਹੋਣ ਕਾਰਨ ਪ੍ਰੇਸ਼ਾਨ ਹੋ ਰਹੇ ਹਨ ਕਿਉਂਕਿ ਬਾਰਦਾਨੇ ਤੋਂ ਬਿਨਾਂ ਨਾ ਤਾਂ ਕਣਕ ਦੀ ਤੁਲਾਈ ਹੋ ਰਹੀ ਹੈ ਅਤੇ ਨਾ ਹੀ ਚੁਕਾਈ।

ਉਨਾਂ ਕਿਹਾ ਕਿ ਬਾਰਦਾਨੇ ਦੀ ਘਾਟ ਦੇ ਨਾਲ ਨਾਲ ਹੁਣ ਕਿਸਾਨ ਫ਼ਸਲ ਵੇਚ ਕੇ ਆਪਣੇ ਪੈਸੇ ਲੈਣ ਲਈ ਸਿਧੀ ਅਦਾਇਗੀ ਪੋਰਟਲ ਅਤੇ ਬੈਂਕ ਖਾਤਿਆਂ ਦੀਆਂ ਉਲਝਣਾਂ ਵਿੱਚ ਫਸ ਰਹੇ ਹਨ। ਸੂਬੇ ਦੇ ਕਈ ਇਲਾਕਿਆਂ ਵਿੱਚ ਕਣਕ ਦੀ ਰਕਮ ਦੀ ਸਿੱਧੀ ਅਦਾਇਗੀ ਲਈ ਬਣਾਏ ਗਏ ਪੋਰਟਲ ‘ਤੇ ਉਸ ਇਲਾਕੇ ਦੇ ਬਹੁਤ ਸਾਰੇ ਬੈਂਕ ਦਰਜ ਹੀ ਨਹੀਂ ਹਨ, ਜਿਨਾਂ ਬੈਂਕਾਂ ਵਿੱਚ ਕਿਸਾਨਾਂ ਦੇ ਖਾਤੇ ਹਨ।

ਕਿਸਾਨਾਂ ਦੇ ਖਾਤਿਆਂ ਵਾਲੇ ਬੈਂਕ ਅਦਾਇਗੀ ਪੋਰਟਲ ‘ਤੇ ਦਰਜ ਨਾ ਹੋਣ ਕਾਰਨ ਕਿਸਾਨਾਂ ਨੂੰ ਵੇਚੀ ਫ਼ਸਲ ਦੇ ਪੈਸੇ ਨਹੀਂ ਮਿਲ ਰਹੇ। ਵਿਧਾਇਕ ਸੰਧਵਾ ਨੇ ਦੋਸ਼ ਲਾਇਆ ਦੋਸ਼ ਲਾਇਆ ਕਿ ਸੂਬੇ ਦੇ ਕਾਂਗਰਸੀ ਮੰਤਰੀ ਪੰਜਾਬ ਦੇ ਕਿਸਾਨਾਂ ਦੀ ਕਣਕ ਦੀ ਸਹੀ ਖਰੀਦ ਕਰਵਾਉਣ ਤੋਂ ਜ਼ਿਆਦਾ ਹੋਰ ਰਾਜਾਂ ਤੋਂ ਤਸਕਰੀ ਕਰਕੇ ਕਣਕ ਮੰਡੀਆਂ ਵਿੱਚ ਵੇਚਣ ਨੂੰ ਪਹਿਲ ਦੇ ਰਹੇ ਹਨ।

ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀਆਂ ਸਮੱਸਿਆਵਾਂ ਤੋਂ ਅੱਖਾਂ ਬੰਦ ਕਰਕੇ ਬੈਠੇ ਹਨ। ਉਨਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰੇ ‘ਤੇ ਕੈਪਟਨ ਅਮਰਿੰਦਰ ਸਿੰਘ ਜਾਣਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੇ, ਜੋ ਕੇਂਦਰ ਤੇ ਰਾਜਾਂ ਦੀਆਂ ਅੱਤਿਆਚਾਰੀ ਤੇ ਤਾਨਾਸ਼ਾਹੀ ਸਰਕਾਰਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ।

ਕੁਲਤਾਰ ਸਿੰਘ ਸੰਧਵਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਸਹੀ ਤਰੀਕੇ ਨਾਲ ਖ਼ਰੀਦੀ ਨਾ ਕੀਤੀ ਗਈ ਅਤੇ ਫ਼ਸਲ ਦੀ ਰਕਮ ਦੀ ਅਦਾਇਗੀ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਸੜਕ ‘ਤੇ ਉਤਰ ਕੇ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...