Friday, April 19, 2024

ਵਾਹਿਗੁਰੂ

spot_img
spot_img

Punjab ਸਰਕਾਰ ਨੇ ਸਿਹਤ ਖੇਤਰ ਵਿੱਚ Digital Technology ਦੇ ਵਿਕਾਸ ਲਈ I-DAIR ਨਾਲ ਸਮਝੌਤਾ ਸਹੀਬੱਧ ਕੀਤਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਨਵੰਬਰ, 2020:
ਸਿਹਤ ਖੇਤਰ ਵਿੱਚ ਡਿਜ਼ੀਟਲ ਤਕਨਾਲੋਜੀ ਦਾ ਵਿਕਾਸ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਇੰਟਰਨੈਸ਼ਨਲ ਡਿਜ਼ੀਟਲ ਹੈਲਥ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਰਿਸਰਚ (ਆਈ-ਡੀਏਆਈਆਰ) ਨਾਲ ਇੰਸਟੀਚਿਊਟ ਆਫ਼ ਇੰਟਰਨੈਸ਼ਨਲ ਐਂਡ ਡਿਵੈਲਪਮੈਂਟ ਸਟੱਡੀਜ਼, ਜਿਨੇਵਾ ਵਿਖੇ ਸਮਝੌਤਾ ਸਹੀਬੱਧ ਕੀਤਾ ਗਿਆ ਹੈ।

ਪੰਜਾਬ ਸਰਕਾਰ ਵਲੋਂ ਸਮਝੌਤੇ ‘ਤੇ ਦਸਤਖ਼ਤ ਕਰਦਿਆਂ, ਪ੍ਰਸ਼ਾਸਨਿਕ ਸੁਧਾਰਾਂ ਦੇ ਵਧੀਕ ਮੁੱਖ ਸਕੱਤਰ, ਅਨਿਰੁਧ ਤਿਵਾੜੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਸਾਨੂੰ ਨਾਗਰਿਕਾਂ ਦੀ ਨਿੱਜੀ, ਸਮਾਜਿਕ ਅਤੇ ਆਰਥਿਕ ਭਲਾਈ ਦੇ ਨਾਲ-ਨਾਲ ਜਨਤਕ ਸਿਹਤ ਦੀ ਮਹੱਤਤਾ ਦਰਸਾਉਂਦੀ ਹੈ। ਉਹਨਾਂ ਕਿਹਾ ਕਿ ਡਾਟਾ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.) ਛੂਤ ਅਤੇ ਗੈਰ-ਸੰਚਾਰੀ ਰੋਗਾਂ ਵਰਗੀਆਂ ਗੰਭੀਰ ਮਹਾਂਮਾਰੀਆਂ ਦਾ ਮੁਕਾਬਲਾ ਕਰਨ ਵਿਚ ਮਹੱਤਵਪੂਰਣ ਭੂਮਿਕਾ ਅਦਾ ਕਰ ਸਕਦੀ ਹੈ।

ਇਸ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਆਈ-ਡੀਏਆਈਆਰ ਆਉਣ ਵਾਲੇ ਮਹੀਨਿਆਂ ਲਈ ਪ੍ਰਮੁੱਖ ਪ੍ਰਾਜੈਕਟਾਂ ਵਾਸਤੇ ਅਧਾਰ ਬਣਾਏਗੀ ਜਿਸ ਵਿੱਚ ਡਾਟਾ ਇੰਟਰਓਪਰੇਬਿਲਟੀ, ਰੀਅਲ ਟਾਈਮ ਐਪੀਡੈਮਿਓਲੋਜੀ ਅਤੇ ਡੈਸ਼ਬੋਰਡ, ਡਿਜੀਟਲ ਸਿਹਤ ਸਮਾਧਾਨ ਦੇ ਮਾਪਦੰਡਾਂ ਅਤੇ ਅਭਿਆਸ ਵਿਚ ਤਾਲਮੇਲ ਵਧਾਉਣ ਦੇ ਤਰੀਕੇ ਸ਼ਾਮਲ ਹਨ ਜੋ ਸੂਬਾ ਸਰਕਾਰ ਦੇ ਚੱਲ ਰਹੇ ਡਿਜੀਟਲ ਸਿਹਤ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਨਿਰਮਾਣ ਵਿੱਚ ਸਹਾਈ ਹੋਣਗੇ।

ਇਸ ਵਿਲੱਖਣ ਪਹਿਲਕਦਮੀ ਲਈ ਟੀਮ ਨੂੰ ਵਧਾਈ ਦਿੰਦਿਆਂ ਮੁੱਖ ਸਕੱਤਰ, ਵਿਨੀ ਮਹਾਜਨ ਨੇ ਕਿਹਾ, “ਸਾਨੂੰ ਮਾਣ ਹੈ ਕਿ ਸਿਹਤ ਲਈ ਲੋਕ-ਕੇਂਦ੍ਰਿਤ ਡਿਜੀਟਲ ਬੁਨਿਆਦੀ ਢਾਂਚੇ ਦੇ ਮਾਡਲਾਂ ਦੇ ਵਿਕਾਸ ਵਿਚ ਪੰਜਾਬ ਨੂੰ ਆਈ-ਡੀਏਆਈਆਰ ਦਾ ਪਹਿਲਾ ਸਰਕਾਰੀ ਭਾਈਵਾਲ ਵਜੋਂ ਚੁਣਿਆ ਗਿਆ ਹੈ।”

ਵਿਚਾਰ-ਵਟਾਂਦਰੇ ਵਿਚ ਹਿੱਸਾ ਲੈਂਦਿਆਂ ਆਈ-ਡੀਏਆਈਆਰ ਦੇ ਨੁਮਾਇੰਦੇ ਅਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ 6 ਦਹਾਕੇ ਪਹਿਲਾਂ ਹਰੀ ਕ੍ਰਾਂਤੀ- ਤਕਨਾਲੋਜੀ ਦੇ ਵਿਕਾਸ ਦੇ ਯੁੱਗ ਵਿਚ ਮੋਹਰੀ ਰਿਹਾ ਹੈ।

ਉਹਨਾਂ ਅੱਗੇ ਦੱਸਿਆ ਕਿ ਇਹ ਸਹਿਯੋਗੀ ਉਪਰਾਲਾ ਲਗਭਗ 3 ਕਰੋੜ ਪੰਜਾਬੀਆਂ ਨੂੰ ਵਿਸ਼ਵ ਭਰ ਵਿਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਡਿਜੀਟਲ ਅਵਸਰ ਪ੍ਰਦਾਨ ਕਰੇਗਾ। ਉਹਨਾਂ ਕਿਹਾ ਕਿ ਆਈ- ਡੀਏਆਈਆਰ ਟੀਮ ਆਉਣ ਵਾਲੇ ਸਾਲਾਂ ਵਿੱਚ ਨਾਗਰਿਕਾਂ ਲਈ ਉੱਤਮ ਡਾਕਟਰੀ ਅਤੇ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਇਸ ਰਣਨੀਤਕ ਭਾਈਵਾਲੀ ਨੂੰ ਵਿਕਸਤ ਕਰਨ ਲਈ ਰੂਪ-ਰੇਖਾ ਉਲੀਕ ਰਹੀ ਹੈ।

ਜ਼ਿਕਰਯੋਗ ਹੈ ਕਿ ਪ੍ਰਸ਼ਾਸਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਜੋ ਕਿ ਡਿਜ਼ੀਟਲ ਤਬਦੀਲੀ ਲਈ ਜ਼ਿੰਮੇਵਾਰ ਹਨ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਭਾਈਵਾਲੀ ਨਾਲ ਆਈ-ਡੀਏਆਈਆਰ ਦੇ ਸਹਿਯੋਗ ਨਾਲ ਅਗਵਾਈ ਕਰਨਗੇ। ਖੋਜ ਅਤੇ ਵਿਕਾਸ (ਆਰ ਐਂਡ ਡੀ) ਲਈ ਪੰਜਾਬ ਦੇ ਅਕਾਦਮਿਕ, ਉਦਯੋਗ ਅਤੇ ਸਿਹਤ ਸੰਭਾਲ ਖੇਤਰ ਇਸ ਦੇ ਭਾਈਵਾਲ ਵਜੋਂ ਸ਼ਾਮਲ ਹੋਣਗੇ।

ਇਸ ਦੇ ਨਾਲ ਹੀ ਆਈ-ਡੀਏਆਈਆਰ ਦੇ ਸੂਬਾ ਸਰਕਾਰ ਨਾਲ ਭਾਈਵਾਲਾਂ ਦੇ ਨਵੇਂ ਸਮਝੌਤੇ ਵੀ ਸ਼ਾਮਲ ਹਨ ਜਿਵੇਂ ਲੰਡਨ ਸਕੂਲ ਆਫ਼ ਹਾਈਜੀਨ ਐਂਡ ਟ੍ਰੋਪਿਕਲ ਮੈਡੀਸਨ, ਇੰਸਟੀਚਿਊਟ ਆਫ਼ ਇਲੈਕਟ੍ਰਿਕਲ ਐਂਡ ਇਲੈਕਟ੍ਰਾਨਿਕਸ ਇੰਜੀਨੀਅਰਜ਼ (ਆਈਈਈਈ), ਫਾਊਂਡੇਸ਼ਨ ਫਾਰ ਇਨੋਵੇਟਿਵ ਐਂਡ ਨਿਊ ਡਾਇਗਨੋਸਟਿਕਸ (ਐਫਆਈਐਨਡੀ) ਅਤੇ ਜਿਨੇਵਾ ਯੂਨੀਵਰਸਿਟੀ ਸ਼ਾਮਲ ਹਨ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...