Sunday, April 14, 2024

ਵਾਹਿਗੁਰੂ

spot_img
spot_img

ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ 5 ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਫਰਵਰੀ, 2024

ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਾਗ਼ਬਾਨੀ ਵਿਭਾਗ ਵੱਲੋਂ ਸੈਰੀਕਲਚਰ ਨਾਲ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ।

ਇਥੋਂ ਦੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨੀਸਟ੍ਰੇਸ਼ਨ (ਮਗਸੀਪਾ) ਵਿਖੇ ਕੇਂਦਰ ਰੇਸ਼ਮ ਬੋਰਡ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਗਏ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਕਮਿਸ਼ਨਰ ਸ੍ਰੀਮਤੀ ਨੀਲਿਮਾ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਕੇਂਦਰ ਰੇਸ਼ਮ ਬੋਰਡ ਦੇ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ।

ਮੁੱਖ ਮਹਿਮਾਨ ਸ੍ਰੀਮਤੀ ਨੀਲਿਮਾ ਨੇ ਆਪਣੇ ਸੰਬੋਧਨ ਦੌਰਾਨ ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਪ੍ਫੂਲਿਤ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਡਾਇਰੈਕਟਰ ਬਾਗ਼ਬਾਨੀ ਨੇ ਦੱਸਿਆ ਕਿ ਰੇਸ਼ਮ ਉਤਪਾਦਨ ਦਾ ਕਿੱਤਾ ਪੰਜਾਬ ਵਿੱਚ ਮੁੱਖ ਤੌਰ ‘ਤੇ ਕੰਢੀ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਦੇ ਛੋਟੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ।

ਸਰਕਾਰ ਵੱਲੋਂ ਸੈਰੀਕਲਚਰ ਸਕੀਮਾਂ ਅਧੀਨ ਵੱਖ-ਵੱਖ ਗਤੀਵਿਧੀਆਂ ਜਿਵੇਂ ਪਲਾਂਟੇਸ਼ਨ, ਕੀਟ ਪਾਲਣ ਘਰ, ਰੇਰਿੰਗ ਉਪਕਰਣ, ਟ੍ਰੇਨਿੰਗ, ਐਕਸਪੋਜ਼ਰ ਵਿਜ਼ਿਟ ਆਦਿ ਅਧੀਨ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ।

ਟ੍ਰੇਨਿੰਗ ਪ੍ਰੋਗਰਾਮ ਦੌਰਾਨ ਸੈਰੀਕਲਚਰ ਦੇ ਵਿਕਾਸ ਸਬੰਧੀ ਵਿਸ਼ਾ ਮਾਹਰਾਂ ਅਤੇ ਸਾਇੰਸਦਾਨਾਂ ਵੱਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਤਕਨੀਕੀ ਜਾਣਕਾਰੀ ਦਿੱਤੀ ਗਈ।

ਕੇਂਦਰੀ ਰੇਸ਼ਮ ਬੋਰਡ ਦੇ ਸਹਾਇਕ ਸਕੱਤਰ ਸ੍ਰੀ ਦਸ਼ਰਥੀ ਬਹੇਰਾ, ਸਾਇੰਟਿਸਟ-ਡੀ ਬੰਗਲੌਰ ਸ੍ਰੀ ਸਦੀਕੀ ਅਲੀ, ਡਾਇਰੈਕਟਰ, ਸੀ.ਐਸ.ਆਰ. ਐਂਡ ਟੀ.ਆਈ, ਪਾਮਪੁਰ ਸ੍ਰੀ ਐਨ.ਕੇ. ਭਾਟੀਆ, ਸਾਇੰਟਿਸਟ-ਡੀ ਸ੍ਰੀ ਸਰਦਾਰਾ ਸਿੰਘ ਅਤੇ ਸੁਰਿੰਦਰ ਭੱਟ ਨੇ ਰੇਸ਼ਮ ਉਤਪਾਦਨ ਸਬੰਧੀ ਵੱਖ-ਵੱਖ ਵਿਸ਼ਿਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।

ਟ੍ਰੇਨਿੰਗ ਪ੍ਰੋਗਰਾਮ ਦੌਰਾਨ ਵਿਭਾਗ ਦੇ ਸੈਰੀਕਲਚਰ ਵਿੰਗ ਵੱਲੋਂ ਵੱਖ-ਵੱਖ ਗਤੀਵਿਧੀਆਂ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਤੋਂ ਇਲਾਵਾ ਗੋਆ ਇੰਸਟੀਚਿਊਟ ਆਫ਼ ਟ੍ਰੇਨਿੰਗ ਸਟੱਡੀਜ਼ ਦੇ ਅਧਿਕਾਰੀਆਂ ਵੱਲੋ ਸ਼ਖ਼ਸੀਅਤ ਵਿਕਾਸ, ਸਵੈ-ਜਾਗਰੂਕਤਾ, ਸਮਾਂ ਪ੍ਰਬੰਧਨ ਅਤੇ ਡੈਲੀਗੇਸ਼ਨ ਸਕਿੱਲ ਆਦਿ ਸਬੰਧੀ ਸਿਖਲਾਈ ਦਿੱਤੀ ਗਈ।

ਟ੍ਰੇਨਿੰਗ ਵਿੱਚ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਦਲਬੀਰ ਸਿੰਘ, ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਬਲਵਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਸ੍ਰੀ ਤਜਿੰਦਰ ਸਿੰਘ ਬਾਜਵਾ ਸਣੇ ਸੂਬੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...