ਯੈੱਸ ਪੰਜਾਬ
ਚੰਡੀਗੜ੍ਹ, 29 ਸਤੰਸਬਰ, 2022:
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫ਼ੋਰਸ ਨੂੰ ਇਕ ਵੱਡੀ ਕਾਮਯਾਬੀ ਮਿਲੀ ਹੈ।
ਏ.ਜੀ.ਟੀ.ਐਫ.ਨੇ ਦਵਿੰਦਰ ਬੰਬੀਹਾ ਗਰੁੱਪ ਦੇ ਇਕ ‘ਮੋਸਟ ਵਾਂਟੇਡ’ ਸ਼ੂਟਰ ਨੀਰਜ ਚਸਕਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਨੀਰਜ ਚਸਕਾ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿਦੇਸ਼ ਬੈਠੇ ਮਾਸਟਰਮਾਈਂਡ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ਮਾਮਲੇ ਸਣੇ ਲਗਪਗ 7 ਕਤਲ ਕੇਸਾਂ ਵਿੱਚ ਸ਼ਾਮਲ ਦੱਸਿਆ ਜਾਂਦਾ ਹੈ।
ਇਸ ਸੰਬੰਧੀ ਪੁਸ਼ਟੀ ਕਰਦਿਆਂ ਦਵਿੰਦਰ ਬੰਬੀਹਾ ਗਰੁੱਪ ਨੇ ਵੀ ਸੋਸ਼ਲ ਮੀਡੀਆ ਪੋਸਟ ਪਾ ਕੇ ਕਿਹਾ ਹੈ ਕਿ ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਨੀਰਜ ਚਸਕਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਦਵਿੰਦਰ ਬੰਬੀਹਾ ਗਰੁੱਪ ਨੇ ਇਸ ਮਾਮਲੇ ਵਿੱਚ ਪੁਲਿਸ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਨਾ ਤਾਂ ਉਸਦਾ ‘ਐਨਕਾਊਂਟਰ’ ਕੀਤਾ ਜਾਵੇ ਅਤੇ ਨਾ ਹੀ ਉਸ ਨਾਲ ਕੋਈ ਧੱਕਾ ਕੀਤਾ ਜਾਵੇ, ਨਹੀਂ ਤਾਂ ਅੰਜਾਮ ਠੀਕ ਨਹੀਂ ਹੋਵੇਗਾ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ