ਦਲਜੀਤ ਕੌਰ
ਚੰਡੀਗੜ੍ਹ/ਪਟਿਆਲਾ, 30 ਦਸੰਬਰ, 2024
Krantikari Kisan Union Punjab ਨੇ ਅੱਜ 30 ਦਸੰਬਰ ਵਾਲੇ ਦਿਨ Punjab ਦੇ ਕੋਈ 12 ਜ਼ਿਲ੍ਹਿਆਂ ਵਿੱਚ Punjab Band ਨੂੰ ਸਫ਼ਲ ਬਣਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ।
ਇਸ ਸੰਬੰਧੀ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਦੱਸਿਆ ਕਿ ਜਿੱਥੇ ਅੱਜ Krantikari Kisan Union ਦੇ ਵਰਕਰਾਂ ਤੇ ਆਗੂਆਂ ਨੇ ਆਪਣੇ ਤੌਰ ਤੇ ਸੜਕਾਂ ਅਤੇ ਰੇਲ ਆਵਾਜਾਈ ਨੂੰ ਠੱਪ ਕਰਨ ਦੇ ਨਾਲ ਨਾਲ ਬਹੁਤ ਥਾਵਾਂ ਤੇ ਮੰਡੀਆਂ ਅਤੇ ਬੈਂਕਾਂ ਨੂੰ ਬੰਦ ਕਰਾਉਣ ਵਿੱਚ ਆਪਣੀ ਭੂਮਿਕਾ ਨਿਭਾਈ ਉਥੇ ਯੂਨੀਅਨ ਨੇ ਬਾਕੀ ਕਿਸਾਨ ਜੱਥੇਬੰਦੀਆਂ ਅਤੇ ਭਰਾਤਰੀ ਜੱਥੇਬੰਦੀਆਂ ਨਾਲ ਮਿਲ ਕੇ ਬਾਜ਼ਾਰਾਂ ਅਤੇ ਹੋਰ ਸੰਸਥਾਵਾਂ ਨੂੰ ਬੰਦ ਕਰਨ ਵਾਸਤੇ ਲੋਕਾਂ ਨੂੰ ਪ੍ਰੇਰਿਆ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ, ਸੀਨੀਆਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ, ਸੂਬਾਈ ਆਗੂ ਅਵਤਾਰ ਸਿੰਘ ਮਹਿਮਾ ਦੀ ਅਗਵਾਈ ਵਿੱਚ ਪਟਿਆਲਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਬਰਨਾਲਾ, ਮਾਨਸਾ ਅਤੇ ਕਪੂਰਥਲਾ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਵੱਡੇ ਪੱਧਰ ਪੰਜਾਬ ਬੰਦ ਦਾ ਸਮਰਥਨ ਕੀਤਾ ਗਿਆ, ਇਹਨਾਂ ਜ਼ਿਲਿਆਂ ਵਿੱਚ ਕਈ ਥਾਵਾਂ ਉੱਤੇ ਕਿਤੇ ਇਕੱਲਿਆਂ ਅਤੇ ਕਿਤੇ ਦੂਸਰਿਆਂ ਨਾਲ ਮਿਲ ਕੇ ਬੰਦ ਨੂੰ ਅਸਰਦਾਰ ਬਣਾਇਆ।
ਸਿੱਟੇ ਵਜੋਂ ਅੱਜ ਦਾ ਬੰਦ ਮੁਕੰਮਲ ਤੌਰ ਤੇ ਕਾਮਯਾਬ ਹੋ ਨਿਬੜਿਆ ਅਤੇ ਸਵੇਰੇ ਠੀਕ 7 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਕਿਹਾ ਜਾਵੇ ਤਾਂ ਕੋਈ ਚਿੜੀ ਵੀ ਨਹੀਂ ਫੜਕੀ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਡਾਕਟਰ ਦਰਸ਼ਨ ਪਾਲ ਨੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਮਿਹਨਤਕਸ਼ ਲੋਕਾਂ ਵਪਾਰੀਆਂ ਅਤੇ ਹੋਰ ਸਾਰੇ ਤਬਕਿਆਂ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬੀ ਲੋਕਾਂ ਦਾ ਏਕਾ ਅੱਜ ਦੀਆਂ ਹਾਲਤਾਂ ਦੇ ਵਿੱਚ ਬਹੁਤ ਜਰੂਰੀ ਹੈ ਕਿਉਂਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਗਾਤਾਰ ਪੰਜਾਬ ਅਤੇ ਪੰਜਾਬੀ ਲੋਕਾਂ ਖਾਸ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਧੱਕਾ ਤੇ ਵਿਤਕਰਾ ਕਰਦੀ ਆ ਰਹੀ ਹੈ।
ਉਨਾਂ ਨੇ ਇਹ ਵੀ ਕਿਹਾ ਕਿ ਕੇਂਦਰ ਦੀ ਭਾਜਪਾ ਦੀ ਸਰਕਾਰ ਸੂਬਿਆਂ ਦੇ ਸਭ ਤਰ੍ਹਾਂ ਦੇ ਅਧਿਕਾਰਾਂ ਨੂੰ ਕੇਂਦਰੀਕ੍ਰਿਤ ਕਰ ਰਹੀ ਹੈ ਇਸ ਲਈ ਪੰਜਾਬ ਦੇ ਲੋਕਾਂ ਦੀ ਲੜਾਈ ਜੋ ਕਿਸਾਨਾਂ ਦੇ ਹਿੱਤ ਵਿੱਚ ਲੜੀ ਜਾ ਰਹੀ ਹੈ ਇਹ ਜਰੂਰ ਹੀ ਇੱਕ ਦੇਸ਼ ਵਿਆਪੀ ਅੰਦੋਲਨ ਨੂੰ ਜਨਮ ਦੇਵੇਗੀ।