ਯੈੱਸ ਪੰਜਾਬ
ਚੰਡੀਗੜ੍ਹ, 19 ਦਸੰਬਰ, 2024
Punjab ਦੇ ਜਲ ਸਰੋਤ ਵਿਭਾਗ ਨੇ Bist Doab Canal ਨੂੰ 33 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ Bist Doab Canal ‘ਤੇ ਚਲ ਰਹੇ ਉਸਾਰੀ ਦੇ ਕੰਮਾਂ ਦੇ ਮੱਦੇਨਜ਼ਰ ਨਹਿਰ ਬੰਦ ਰਹੇਗੀ। ਉਨ੍ਹਾਂ ਦੱਸਿਆ ਕਿ Punjab ਸਰਕਾਰ ਨੇ 20 ਦਸੰਬਰ, 2024 ਤੋਂ 21 ਜਨਵਰੀ, 2025 ਤੱਕ (ਦੋਵੇਂ ਦਿਨ ਸ਼ਾਮਲ) 33 ਦਿਨਾਂ ਲਈ ਨਹਿਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸਰਕਾਰ ਨੇ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਇਹ ਹੁਕਮ ਜਾਰੀ ਕੀਤੇ ਹਨ।