ਯੈੱਸ ਪੰਜਾਬ
ਚੰਡੀਗੜ੍ਹ, 26 ਮਾਰਚ, 2025
ਮੁੱਖ ਮੰਤਰੀ ਸ Bhagwant Singh Mann ਦੀ ਅਗਵਾਈ ਵਾਲੀ ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਸ Harpal Singh Cheema ਵੱਲੋਂ ਜਿੱਥੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਵੱਡੀਆਂ ਸਕੀਮਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਉੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਗਈ।
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ Hardeep Singh Mundian ਨੇ ਸਾਲ 2025-26 ਦੇ ਬਜਟ ਵਿੱਚ ਪੇਂਡੂ ਵੱਸੋਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਦੀ ਦਿਸ਼ਾ ਵਿੱਚ ਚੁੱਕੇ ਕਦਮਾਂ ਅਤੇ 1614 ਕਰੋੜ ਰੁਪਏ ਦੇ ਬਜਟ ਖਰਚ ਦੀ ਤਜਵੀਜ਼ ਰੱਖਣ ਲਈ ਸੂਬਾ ਵਾਸੀਆਂ ਤੇ ਆਪਣੇ ਵਿਭਾਗ ਤਰਫੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ।
ਸ Mundian ਨੇ ਅੱਗੇ ਕਿਹਾ ਕਿ 1614 ਕਰੋੜ ਰੁਪਏ ਦੇ ਬਜਟ ਨਾਲ ਨਹਿਰੀ ਪਾਣੀ ਆਧਾਰਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ, ਪੁਰਾਣੇ ਬੁਨਿਆਦੀ ਢਾਂਚੇ ਦੇ ਪੁਨਰਵਾਸ ਅਤੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਪੇਂਡੂ ਸੈਨੀਟੇਸ਼ਨ/ਸਫਾਈ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਮੱਦਦ ਮਿਲੇਗੀ।ਇਸ ਨਾਲ ਸੂਬੇ ਦੇ 176 ਪਿੰਡਾਂ ਵਿੱਚ ਪਾਈਪਲਾਇਨ ਜਲ ਸਪਲਾਈ ਨੂੰ ਅੱਪਗ੍ਰੇਡ/ਪ੍ਰਦਾਨ ਕਰਨ ਅਤੇ ਸਾਫ਼ ਅਤੇ ਸ਼ੁੱਧ ਪਾਣੀ ਮੁਹਈਆ ਕਰਾਉਣ ਦੀ ਵਿਵਸਥਾ ਸ਼ਾਮਲ ਹੈ।