Saturday, May 4, 2024

ਵਾਹਿਗੁਰੂ

spot_img
spot_img

CEO Punjab ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਅਪ੍ਰੈਲ, 2024

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਦੂਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ ਦੇ ਟੀਚੇ’ ਨੂੰ ਪ੍ਰਾਪਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ।

ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ‘ਇਸ ਵਾਰ 70 ਪਾਰ’ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਪ੍ਰਾਪਤ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਚੱਲ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਮੁਹਿੰਮਾਂ ਦੌਰਾਨ ਵੋਟਰਾਂ ਨੂੰ ਬਿਨਾਂ ਕਿਸੇ ਦਬਾਅ ਅਤੇ ਨਿਰਪੱਖ ਤਰੀਕੇ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਲੋਕੰਤਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਚੋਣਾਂ ਵਿੱਚ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸੋਸ਼ਲ ਮੀਡੀਆ ਉੱਤੇ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦਾ ਵੀ ਜ਼ਿਕਰ ਕੀਤਾ।

ਸਿਬਿਨ ਸੀ ਨੇ ਪੋਡਕਾਸਟ ਵਿੱਚ ਇਸ ਵਾਰ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਦਾਇਕ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਬਹੁਤ ਸਪੱਸ਼ਟ ਤਰੀਕੇ ਨਾਲ ਦੱਸਿਆ ਹੈ ਅਤੇ ਵੋਟਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਉੱਤੇ ਵੀ ਚਾਨਣਾ ਪਾਇਆ ਹੈ। ਜ਼ਿਕਰਯੋਗ ਹੈ ਕਿ ਪੋਡਕਾਸਟ ਦੇ ਪਹਿਲੇ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਵੱਲੋਂ ਸੀ-ਵਿਜ਼ਲ ਐਪਲੀਕੇਸ਼ਨ ਬਾਰੇ ਜਾਣਕਾਰੀ ਦਿੱਤੀ ਗਈ ਸੀ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...