ਯੈੱਸ ਪੰਜਾਬ
ਚੰਡੀਗੜ੍ਹ, 9 ਜਨਵਰੀ, 2025
Punjab ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ Kanwardeep Singh ਵੱਲੋਂ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ ‘ਚ ਬੱਚਿਆਂ ਦੀ ਸਹੂਲਤ ਲਈ ਸਮਾਂ ਬਦਲਣ ਦੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਸ਼ਿਫਾਰਸ਼ ਕੀਤੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ Punjab ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ Kanwardeep Singh ਨੇ ਦੱਸਿਆ ਕਿ ਸੂਬੇ ਵਿਚ ਮੌਜੂਦਾ ਸਮੇਂ ਵਿਚ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ ਕਾਰਨ ਸਕੂਲੀ ਬੱਚਿਆਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਬਹੁਤੀ ਸਰਦੀ ਹੋਣ ਕਾਰਣ ਸਕੂਲਾਂ ਦੇ ਛੋਟੇ ਬੱਚੇ ਸਕੂਲ ਆਉਣ ਤੋਂ ਗੁਰੇਜ਼ ਕਰਦੇ ਹਨ।
ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸਹੂਲਤ ਲਈ 31 ਜਨਵਰੀ ਤੱਕ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜ਼ੇ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਸ਼ਿਫਾਰਸ਼ ਕੀਤੀ ਗਈ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਧੁੰਦ ਕਾਰਨ ਸਕੂਲੀ ਬੱਸਾਂ ਦੇ ਐਕਸੀਡੈਂਟ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਲਈ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਣ ਲਈ ਕਮਿਸ਼ਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ।