Thursday, December 26, 2024
spot_img
spot_img
spot_img

Punjab Civil Secretariat ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ E-Pass ਸਹੂਲਤ ਸ਼ੁਰੂ

ਯੈੱਸ ਪੰਜਾਬ
ਚੰਡੀਗੜ੍ਹ, 24 ਦਸੰਬਰ, 2024

Punjab ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ Aman Arora ਨੇ ਅੱਜ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਦਿਆਂ Punjab ਸਰਕਾਰ ਨੇ Chandigarh ਵਿੱਚ ਸਥਿਤ Punjab Civil ਸਕੱਤਰੇਤ-1 ਅਤੇ 2 ਲਈ ਈ-ਪਾਸ ਸੇਵਾ ਸ਼ੁਰੂ ਕੀਤੀ ਹੈ ਤਾਂ ਜੋ ਲੋਕਾਂ ਨੂੰ ਵਿਜ਼ਟਰ ਪਾਸ ਲਈ ਲਾਈਨਾਂ ਵਿੱਚ ਨਾ ਖੜ੍ਹਨਾ ਪਵੇ।

ਸ੍ਰੀ Aman Arora ਨੇ ਦੱਸਿਆ ਕਿ ਇਸ ਕਦਮ ਨਾਲ ਵਿਜ਼ਟਰ ਪਾਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਤੇ ਆਸਾਨ ਬਣਾਇਆ ਗਿਆ ਹੈ ਤਾਂ ਜੋ ਕੰਮ ਲਈ ਆਉਣ ਵਾਲੇ ਲੋਕਾਂ ਅਤੇ ਸਰਕਾਰੀ ਕਰਮਚਾਰੀਆਂ-ਅਧਿਕਾਰੀਆਂ ਨੂੰ ਪਾਸ ਬਣਾਉਣ ਲਈ ਉਡੀਕ ਨਾ ਕਰਨੀ ਪਵੇ।

ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਤਿਆਰ ਕੀਤੀ ਗਈ ਈ-ਪਾਸ ਪ੍ਰਣਾਲੀ ਨਾਗਰਿਕਾਂ ਦੇ ਨਾਲ ਨਾਲ ਸਰਕਾਰੀ ਅਧਿਕਾਰੀਆਂ ਲਈ ਵੀ ਕੰਮ ਨੂੰ ਸੌਖਾ ਕਰੇਗੀ।

ਇਸ ਨਵੀਂ ਪ੍ਰਣਾਲੀ ਦੇ ਲਾਭਾਂ ਦਾ ਜ਼ਿਕਰ ਕਰਦਿਆਂ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਦੱਸਿਆ ਕਿ ਨਾਗਰਿਕ ਅਤੇ ਸਰਕਾਰੀ ਅਧਿਕਾਰੀ ਕੁਨੈਕਟ ਪੋਰਟਲ connect.punjab.gov.in ਰਾਹੀਂ ਜਾਂ P3S-1 ਅਤੇ P3S-2 ਦੇ ਰਿਸੈਪਸ਼ਨ ਕਾਊਂਟਰ ‘ਤੇ ਸੁਵਿਧਾਜਨਕ ਤੌਰ ‘ਤੇ ਵਿਜ਼ਟਰ ਪਾਸਾਂ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ। ਹੁਣ ਬਿਨੈਕਾਰ ਆਪਣੀਆਂ ਅਰਜ਼ੀਆਂ ਦੀ ਸਥਿਤੀ ਨੂੰ ਆਨਲਾਈਨ ਟਰੈਕ ਕਰ ਸਕਦੇ ਹਨ। ਏ.ਡੀ.ਓ. ਸ਼ਾਖਾ ਵੱਲੋਂ ਦਿੱਤੀਆਂ ਗਈਆਂ ਲਾਗਇਨ ਆਈ.ਡੀਜ਼. ਦੀ ਵਰਤੋਂ ਕਰਕੇ ਪਾਸ ਲਈ ਆਈਆਂ ਬੇਨਤੀਆਂ ਨੂੰ ਸਬੰਧਤ ਵਿਭਾਗ ਮਨਜ਼ੂਰ ਜਾਂ ਅਸਵੀਕਾਰ ਕਰ ਸਕਦੇ ਹਨ।

ਪ੍ਰਵਾਨਿਤ ਪਾਸ ਸਿੱਧੇ ਬਿਨੈਕਾਰਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨ ਉੱਤੇ ਐਸ.ਐਮ.ਐਸ. ਜਾਂ ਵਟਸਐਪ ਰਾਹੀਂ ਭੇਜੇ ਜਾਣਗੇ। ਸਕੱਤਰੇਤ ਪਹੁੰਚਣ ‘ਤੇ ਸੁਰੱਖਿਆ ਅਧਿਕਾਰੀਆਂ ਨੂੰ ਤਸਦੀਕ ਲਈ ਵਿਜ਼ਟਰ ਆਪਣਾ ਆਨਲਾਈਨ ਕਿਊ. ਆਰ. ਕੋਡ ਆਪਣੇ ਆਈ.ਡੀ. ਪਰੂਫ਼ ਸਮੇਤ ਪੇਸ਼ ਕਰਨਗੇ।

ਸ਼੍ਰੀ ਅਮਨ ਅਰੋੜਾ ਨੇ ਕਿਹਾ, “ਇਹ ਡਿਜ਼ੀਟਲ ਪਹਿਲਕਦਮੀ ਨਾਗਰਿਕ-ਕੇਂਦ੍ਰਿਤ ਸ਼ਾਸਨ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪ੍ਰਕਿਰਿਆ ਨੂੰ ਸੁਚਾਰੂ ਬਣਾ ਕੇ ਬੇਲੋੜੀ ਦੇਰੀ ਅਤੇ ਕਾਗਜ਼ੀ ਕਾਰਵਾਈਆਂ ਨੂੰ ਖਤਮ ਕਰਕੇ ਅਸੀਂ ਨਾਗਰਿਕਾਂ ਲਈ ਸਰਕਾਰੀ ਸੇਵਾਵਾਂ ਤੱਕ ਪਹੁੰਚ ਨੂੰ ਆਸਾਨ ਬਣਾ ਕੇ ਉਹਨਾਂ ਦੇ ਸਮੁੱਚੇ ਅਨੁਭਵ ਨੂੰ ਬਿਹਤਰ ਬਣਾ ਰਹੇ ਹਾਂ।”

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ