ਯੈੱਸ ਪੰਜਾਬ
ਮੋਹਾਲੀ, 29 ਸਤੰਬਰ, 2024:
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੂੰ ਐਤਵਾਰ ਦੁਪਹਿਰ ਨੂੰ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।
ਉਹ ਲੰਘੇ ਬੁੱਧਵਾਰ ਦੀ ਰਾਤ ਨੂੰ ਹਸਪਤਾਲ ਵਿੱਚ ਭਰਤੀ ਹੋਏ ਸਨ ਜਿੱਥੇ ਉਹ ਇਲਾਜ ਅਧੀਨ ਸਨ। ਉਨ੍ਹਾਂ ਦੀ ਤਬੀਅਤ ਠੀਕ ਹੋਣ ਤੋਂ ਬਾਅਦ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਅੱਜ ਛੁੱਟੀ ਦੇ ਦਿੱਤੀ ਗਈ।
ਦੁਪਹਿਰ ਲਗਪਗ 2.45 ਵਜੇ ਛੁੱਟੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਮਾਨ ਆਪਣੀ ਸਰਕਾਰੀ ਰਿਹਾਇਸ਼ ਵੱਲ ਰਵਾਨਾ ਹੋ ਗਏ।
ਐਤਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਅਤੇ ਸਿੱਖ਼ਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਸਮੇਤ ਕਈ ਪ੍ਰਮੁੱਖ ਨੇਤਾਵਾਂ ਨੇ ਮੁੱਖ ਮੰਤਰੀ ਦੀ ਸਿਹਤ ਦਾ ਹਾਲ ਜਾਣਨ ਲਈ ਉਨ੍ਹਾਂ ਨਾਲ ਹਸਪਤਾਲ ਵਿੱਚ ਮੁਲਾਕਾਤ ਕੀਤੀ।
ਇਸ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਵਿਧਾਇਕ ਸ: ਪਰਗਟ ਸਿੰ ਨੇ ਵੀ ਮੁੱਖ ਮੰਤਰੀ ਨਾਲ ਫ਼ੋਰਟਿਸ ਵਿਖ਼ੇ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।