Friday, April 19, 2024

ਵਾਹਿਗੁਰੂ

spot_img
spot_img

ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨਾਮਨਜ਼ੂਰ ਹੋਣ ਲਈ ਪੰਜਾਬ ਸਰਕਾਰ ਜ਼ਿੰਮੇਵਾਰ, ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਮੁੱਖ ਮੰਤਰੀ: ਸੁਭਾਸ਼ ਸ਼ਰਮਾ

- Advertisement -

Punjab CM should act against those responsible for rejection of R-Day Tableau: Dr. Subhash Sharma

ਯੈੱਸ ਪੰਜਾਬ
ਚੰਡੀਗੜ੍ਹ, 25 ਜਨਵਰੀ, 2023:
ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸ਼ੁਭਾਸ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਝਾਕੀ ਦੇ ਰਿਜੈਕਟ ਹੋਣ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਝੂਠ ਬੋਲਣਾ ਮੁੱਖ ਮੰਤਰੀ ਦਾ ਸੁਭਾਅ ਬਣ ਗਿਆ ਹੈ। ਉਹਨਾਂ ਕਿਹਾ ਕਿ ਪਹਿਲਾ ਵੀ ਬਹੁਤ ਵਾਰ ਮੁੱਖ ਮੰਤਰੀ ਨੇ ਝੂਠ ਬੋਲ ਕੇ ਪੰਜਾਬ ਨੂੰ ਸਰਮਸਾਰ ਕੀਤਾ ਹੈ, ਚਾਹੇ ਉਹ ਬੀ ਐਮ ਡਬਲਿਉ ਦਾ ਮੁੱਦਾ ਹੋਵੇ, ਚਾਹੇ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਗ੍ਰਿਫ਼ਤਾਰੀ ਦਾ ਮੁੱਦਾ ਹੋਵੇ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਬਿਨਾ ਪੜਤਾਲ ਕਰੇ, ਬਿਨਾ ਤੱਥਾਂ ਦੀ ਜਾਂਚ ਕਰੇ ਝਾਕੀ ਦੇ ਮੁੱਦੇ ਤੇ ਰਾਜਨੀਤੀ ਕਰ ਰਹੇ ਹਨ।

ਸੁਭਾਸ਼ ਸ਼ਰਮਾ ਨੇ ਕਿਹਾ ਕਿ ਡਿਫੈਂਸ ਮਨਿਸਟਰੀ ਨੇ 06/09/2022 ਨੂੰ ਚਿੱਠੀ ਜਾਰੀ ਕਰਕੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਪਣੀਆਂ ਝਾਕੀਆ ਦੀ ਰਿਪੋਰਟ ਕਰਨ ਨੂੰ ਕਿਹਾ ਸੀ। ਉਹਨਾਂ ਕਿਹਾ ਕਿ ਸਾਰੀਆਂ ਝਾਕੀਆਂ 9 ਮੈਂਬਰੀ ਕਮੇਟੀ ਪਾਸ ਕਰਦੀ ਹੈ, ਬਹੁਤ ਸੂਬਿਆਂ ਦੀਆਂ ਝਾਕੀਆਂ ਹਰ ਬਾਰ ਰਿਜੈਕਟ ਹੋ ਜਾਂਦੀਆਂ ਹਨ ਤੇ ਪਾਸ ਹੋਣ ਵਾਲੀਆਂ ਝਾਕੀਆਂ ਨੂੰ ਪਰੇਡ ਵਿੱਚ ਵਿੱਚ ਸਾਮਲ ਕੀਤਾ ਜਾਂਦਾ ਹੈ। ਉਹਨਾਂ ਕਿਹਾ ਪੰਜਾਬ ਸਰਕਾਰ ਇਸ ਨੂੰ ਸਿਆਸੀ ਰੰਗਤ ਦੇ ਰਹੀ ਹੈ। ਉਹਨਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪੁਰਾਣੀ ਝਾਕੀ ਨੂੰ ਹੀ ਮੋਡੀਫਾਈ ਕਰਕੇ ਲੈ ਗਈ, ਜਿਸ ਕਰਕੇ ਉਹ ਰਿਜੈਕਟ ਹੋ ਗਈI ਇਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ।

ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਇਸ ਲਈ ਮੁਆਫ਼ੀ ਮੰਗਣ ‘ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ 10 ਕਰੋੜ ਰੁਪਏ ਖਰਚ ਕਰਕੇ ਮੁਹੱਲਾ ਕਲੀਨਿਕ ਬਣਾਏ ਅਤੇ ਉਸਦੀ ਦੂਸਰੇ ਰਾਜਾ ਵਿੱਚ ਮਸ਼ਹੂਰੀ ‘ਤੇ ਪੰਜਾਬ ਸਰਕਾਰ 30 ਕਰੋੜ ਰੁਪਏ ਖਰਚ ਕਰਨਾ ਚਾਹੁੰਦੀ ਹੈ, ਪਰ ਜਿਹੜੇ ਅਫਸਰਾ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾI ਸਰਕਾਰ ਨੇ ਉਹਨਾਂ ਅਫਸਰਾ ਦੀਆਂ ਬਦਲੀਆਂ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਦੀ ਝਾਕੀ ਡਿਸਕੁਆਲੀਫਾਈ ਕਿਉਂ ਹੋਈ, ਇਸਦੀ ਜਾਂਚ ਹੋਵੇ। ਉਹਨਾਂ ਕਿਹਾ ਕਿ ਪੰਜਾਬ ਦੇ ਹਰ ਮੁੱਦੇ ਤੇ ਪੰਜਾਬ ਭਾਜਪਾ ਪੰਜਾਬ ਦੇ ਹੱਕ ਵਿੱਚ ਡਟ ਕੇ ਸਟੈਂਡ ਲੈੰਦੀ ਹੈ ਤੇ ਲੈੰਦੀ ਰਹੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...