spot_img
Saturday, June 15, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਮਈ, 2024

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ, 2024 (ਸ਼ਨਿਵਾਰ) ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਪੰਜਾਬ ਵਿੱਚ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 30-05-2024 ਤੋਂ 01-06-2024 ਅਤੇ 04-06-2024 ਨੂੰ ਚੋਣਾਂ ਦੇ ਨਤੀਜਿਆਂ ਵਾਲੇ ਦਿਨ ਡ੍ਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ/ ਵਿੱਦਿਅਕ ਅਦਾਰਿਆਂ ਲਈ ਲਈ ਮਿਤੀ 01.06.2024 (ਸ਼ਨੀਵਾਰ) ਨੂੰ ਗਜ਼ਟਿਡ ਛੁੱਟੀ ਰਹੇਗੀ।

ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ 1 ਜੂਨ ਨੂੰ ਵੋਟਿੰਗ ਦੇ ਮੱਦੇਨਜ਼ਰ 30-05-2024 (ਵੀਰਵਾਰ) ਨੂੰ ਸ਼ਾਮ ਪੰਜ ਵਜੇ ਤੋਂ 01-06-2024 (ਸ਼ਨਿਵਾਰ) ਨੂੰ ਸ਼ਾਮ 7 ਵਜੇ ਤੱਕ ਡ੍ਰਾਈ ਡੇਅ ਰਹੇਗਾ। ਇਸ ਤੋਂ ਇਲਾਵਾ ਨਤੀਜਿਆਂ ਵਾਲੇ ਦਿਨ 04-06-2024 (ਮੰਗਲਵਾਰ) ਨੂੰ ਵੀ ਸੂਬੇ ਵਿੱਚ ਡ੍ਰਾਈ ਡੇਅ ਐਲਾਨਿਆ ਗਿਆ ਹੈ।

ਸਿਬਿਨ ਸੀ ਨੇ ਕਿਹਾ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਅੱਗੇ ਵੋਟਰਾਂ ਨੂੰ ਵੱਧ ਚੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦੇ ਇਸ ਸੱਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਤਾਂ ਜੋ ਚੋਣ ਕਮਿਸ਼ਨ ਦੇ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,029FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...