Wednesday, April 24, 2024

ਵਾਹਿਗੁਰੂ

spot_img
spot_img

ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ ਉ.ਪੀ.ਸੋਨੀ, ਮੰਗਿਆ ਸਮਾਂ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 26 ਨਵੰਬਰ, 2022:
ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸ੍ਰੀ ਉਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਵਿਜੀਲੈਂਸ ਨੇ ਸਨਿਚਰਵਾਰ 26 ਨਵੰਬਰ ਨੂੰ ਪੁੱਛ ਗਿੱਛ ਲਈ ਸੰਮਨ ਕੀਤਾ ਸੀ, ਅੱਜ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ਨੇ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਹੈ।

ਸ੍ਰੀ ਸੋਨੀ, ਜਿਨ੍ਹਾਂ ਤੋਂ ਵਿਜੀਲੈਂਸ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪੁੱਛ ਗਿੱਛ ਕਰਨਾ ਚਾਹੁੰਦੀ ਹੈ, ਨੇ ਆਪਣੀ ਤਬੀਅਤ ਨਾਸਾਜ਼ ਹੋਣ ਦਾ ਹਵਾਲਾ ਦਿੰਦਿਆਂ ਹੋਰ ਸਮਾਂ ਦੇਣ ਦੀ ਮੰਗ ਕੀਤੀ ਹੈ।

ਉਂਜ ਸ੍ਰੀ ਸੋਨੀ ਨੇ ਕੋਈ ਬਹੁਤਾ ਲੰਬਾ ਸਮਾਂ ਨਹੀਂ ਮੰਗਿਆ ਹੈ ਅਤੇ ਕਿਹਾ ਹੈ ਕਿ ਉਹ 29 ਨਵੰਬਰ ਤੋਂ ਪਹਿਲਾਂ ਪਹਿਲਾਂ ਵਿਜੀਲੈਂਸ ਬਿਓਰੋ ਸਾਹਮਣੇ ਪੇਸ਼ ਹੋ ਜਾਣਗੇ।

ਸ੍ਰੀ ਸੋਨੀ ਪਿਛਲੀ ਕਾਂਗਰਸ ਸਰਕਾਰ ਦੇ ਪੰਜਵੇਂ ਮੰਤਰੀ ਹਨ ਜਿਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਰਹੇ ਹਨ। ਇਸ ਤੋਂ ਪਹਿਲਾਂ ਸ੍ਰੀ ਭਾਰਤ ਭੂਸ਼ਣ ਆਸ਼ੂ, ਸ੍ਰੀ ਸਾਧੂ ਸਿੰਘ ਧਰਮਸੋਤ, ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਸ: ਸੰਗਤ ਸਿੰਘ ਗਿਲਜੀਆਂ ਭ੍ਰਿਸ਼ਟਾਚਾਰ ਸੰਬੰਧੀ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਨ। ਸ੍ਰੀ ਆਸ਼ੂ, ਸ: ਧਰਮਸੋਤ ਅਤੇ ਸ੍ਰੀ ਸੁੰਦਰ ਸ਼ਾਮ ਅਰੋੜਾ ਦੀ ਤਾਂ ਇਸ ਮਾਮਲੇ ਵਿੱਚ ਗ੍ਰਿਫ਼ਤਾਰੀ ਵੀ ਹੋਈ ਹੈ।

ਸੂਤਰਾਂ ਅਨੁਸਾਰ ਵਿਜੀਲੈਂਸ ਬਿਓਰੋ ਨੂੰ ਸ੍ਰੀ ਸੋਨੀ ਦੇ ਖ਼ਿਲਾਫ਼ ਇਕ ਸ਼ਿਕਾਇਤ 8 ਨਵੰਬਰ ਨੂੰ ਪ੍ਰਾਪਤ ਹੋਈ ਸੀ ਜਿਸ ਦੇ ਆਧਾਰ ’ਤੇ ਸ੍ਰੀ ਸੋਨੀ ਦੀਆਂ ਜਾਇਦਾਦਾਂ ਬਾਰੇ ਆਪਣੀ ਮੁੱਢਲੀ ਜਾਂਚ ਕਰਨ ਉਪਰੰਤ ਸ੍ਰੀ ਸੋਨੀ ਤੋਂ ਉਨ੍ਹਾਂ ਦੀ ਜਾਇਦਾਦ ਬਾਰੇ ਵੇਰਵੇ ਹਾਸਲ ਕਰਨ ਲਈ ਉਨ੍ਹਾਂ ਨੂੰ ਬੁਲਾਇਆ ਗਿਆ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,185FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...