ਯੈੱਸ ਪੰਜਾਬ
ਚੰਡੀਗੜ੍ਹ, 11 ਅਕਤੂਬਰ, 2024
ਪੰਜਾਬ ਦੀਆਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਐਤਵਾਰ 13 ਅਕਤੂਬਰ ਨੂੰ ਪੰਜਾਬ ਭਰ ਵਿੱਚ ਤਿੰਨ ਘੰਟੇ ਲਈ ਸੜਕਾਂ ’ਤੇ ਚੱਕਾ ਜਾਮ ਕੀਤਾ ਜਾਵੇਗਾ।
ਪ੍ਰਮੁੱਖ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ 3 ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ।
ਉਹਨਾਂ ਇਹ ਵੀ ਦੱਸਿਆ ਕਿ 14 ਅਕਤੂਬਰ ਸੋਮਵਾਰ ਨੂੰ ਕਿਸਾਨ ਜੱਥੇਬੰਦੀਆਂ ਆਪਣੀ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕਰਨਗੀਆਂ।
ਉਹਨਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ’ਤੇ ਕਿਸਾਨਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖ਼ੇ ਕਰਨ ਦਾ ਦੋਸ਼ ਲਗਾਉਂਦਿਆਂ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਇਹ ਸਭ ਉਨ੍ਹਾਂ ਨੂੰ ਮਜਬੂਰੀ ਵੱਸ ਕਰਨਾ ਪੈ ਰਿਹਾ ਹੈ ਅਤੇ ਇਸ ਲਈ ਕਿਸਾਨ ਜਥੇਬੰੀਆਂ ਆਮ ਲੋਕਾਂ ਤੋਂ ਪਹਿਲਾਂ ਹੀ ਖ਼ਿਮਾ ਜਾਚਨਾ ਕਰ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਘਰਸ਼ ਵਿੱਚ ਉਨ੍ਹਾਂ ਦਾ ਸਾਥ ਦੇਣ।