Saturday, April 27, 2024

ਵਾਹਿਗੁਰੂ

spot_img
spot_img

ਗਣਤੰਤਰ ਦਿਵਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੰਮ੍ਰਿਤਸਰ ਵਿਖ਼ੇ ਕੌਮੀ ਝੰਡਾ ਲਹਿਰਾਇਆ

- Advertisement -

Punjab FM Harpal Cheema unfurls national flag on Republic Day at Amritsar

ਯੈੱਸ ਪੰਜਾਬ
ਅੰਮ੍ਰਿਤਸਰ, 26 ਜਨਵਰੀ, 2023:
ਵਿੱਤ, ਸਹਿਕਾਰਤਾ ਅਤੇ ਕਰ ਤੇ ਆਬਕਾਰੀ ਮੰਤਰੀ ਪੰਜਾਬ ਸ: ਹਰਪਾਲ ਸਿੰਘ ਚੀਮਾ ਨੇ ਗਣਤੰਤਰ ਦਿਵਸ ਮੌਕੇ ਦਿੱਤੇ ਆਪਣੇ ਭਾਵੁਕ ਭਾਸ਼ਣ ਵਿਚ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕਰਦੇ ਕਿਹਾ ਕਿ ਅੱਜ ਇੰਨਾ ਸੂਰਮਿਆਂ ਦੀ ਬਦੌਲਤ ਅਸੀਂ ਸਾਰੇ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ ਤੇ ਭਾਰਤ ਦੁਨੀਆਂ ਵਿਚ ਵੱਡਾ ਲੋਕਤੰਤਰ ਦੇਸ਼ ਬਣ ਸਕਿਆ ਹੈ।

ਗੁਰੂ ਨਾਨਕ ਸਟੇਡੀਅਮ ਵਿਖੇ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਸੰਬੋਧਨ ਕਰਦੇ ਸ. ਚੀਮਾ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਸਰਹੱਦਾਂ ਦੀ ਰਾਖੀ ਕਰਦੇ ਜਵਾਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਦੀ ਕਾਇਮੀ ਲਈ ਜਵਾਨਾਂ ਦੀ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ 26 ਜਨਵਰੀ 1950 ਨੂੰ ਅੱਜ ਦੇ ਦਿਨ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿੱਚ ਵੱਡੀ ਜਮਹੂਰੀਅਤ ਬਣਨ ਦਾ ਮਾਣ ਪ੍ਰਾਪਤ ਹੋਇਆ।

ਇਸ ਮੌਕੇ ਜਿਲ੍ਹਾ ਵਾਸੀਆਂ ਨੂੰ ਸੰਬੋਧਿਤ ਕਰਦੇ ਉਨਾਂ ਨੇ ਕਿਹਾ ਕਿ ਆਪਣੇ 10 ਮਹੀਨੇ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਅਨੇਕਾ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ।

ਜਿਨ੍ਹਾਂ ਵਿੱਚ ਪੁਰਾਣੀ ਪੈਨਸ਼ਨ ਦੀ ਬਹਾਲੀ, ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਸਰਕਾਰੀ ਨੌਕਰੀਆਂ ਵਿਚ ਭਰਤੀ, ਭ੍ਰਿਸ਼ਟਾਚਾਰ ਵਿਰੁੱਧ ਜੰਗ, ਸਕੂਲ ਆਫ ਐਮੀਨੈਂਨਸ, ਪੰਜਾਬੀ ਭਾਸ਼ਾ ਲਈ ਨਵੀਆਂ ਪਹਿਲਕਦਮੀਆਂ, ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ, ਬਿਜਲੀ ਬਿਲਾਂ ਦੀ ਮੁਆਫੀ, ਪੰਚਾਇਤਾਂ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣੇ, ਸਰਕਾਰੀ ਬੱਸ ਸੇਵਾਵਾਂ ਨੂੰ ਮੁੜ ਪੈਰਾਂ ਸਿਰ ਕਰਨਾ ਅਤੇ ਨਵੇਂ ਮੈਡੀਕਲ ਕਾਲਜਾਂ ਦੇ ਸਥਾਪਨਾ ਵਰਗੇ ਅਹਿਮ ਫੈਸਲੇ ਸ਼ਾਮਲ ਹਨ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੀ.ਐਸ.ਟੀ. ਮਾਲੀਏ ਵਿੱਚ 24.5 ਫੀਸਦੀ ਅਤੇ ਆਬਕਾਰੀ ਮਾਲੀਏ ਵਿੱਚ 34 ਫੀਸਦੀ ਦਾ ਰਿਕਾਰਡ ਵਾਧਾ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ਲਈ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਜਾਰੀ ਹੈ, ਜੋ ਕਿ ਇਨਾਂ ਦੇ ਖਾਤਮੇ ਤੱਕ ਜਾਰੀ ਰਹੇਗੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਚੀਮਾ ਨੇ ਕਿਹਾ ਕਿ ਸੂਬੇ ਵਿਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਹੈ। ਉਨਾਂ ਕਿਹਾ ਕਿ ਹੁਣ ਤੱਕ ਖੋਲ੍ਹੇ ਗਏ 100 ਅਜਿਹੇ ਕਲੀਨਿਕਾਂ ਵਿੱਚ 10 ਲੱਖ ਤੋਂ ਵੱਧ ਲੋਕ ਮੁਫ਼ਤ ਇਲਾਜ ਕਰਵਾ ਚੁਕੇ ਹਨ ਅਤੇ ਕੱਲ੍ਹ ਅੰਮ੍ਰਿਤਸਰ ਤੋਂ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਸੂਬੇ ਵਿਚ 400 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨਗੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤਾ ਗਿਆ ਹਰੇਕ ਵਾਅਦਾ ਪੂਰਾ ਕੀਤਾ ਜਾਵੇਗਾ।

ਉਨਾਂ ਇਸ ਮੌਕੇ ਬੱਚਿਆਂ ਦੀ ਸ਼ਮੂਲੀਅਤ ਅਤੇ ਪ੍ਰੋਗਰਾਮ ਨੂੰ ਵੇਖਦੇ ਹੋਏ ਕੱਲ੍ਹ ਸਕੂਲਾਂ ਵਿੱਚ ਛੁੱਟੀ ਕਰਨ ਦਾ ਐਲਾਨ ਵੀ ਕੀਤਾ ਹੈ। ਇਸ ਮੌਕੇ ਵੱਖ-ਵੱਖ ਸਕੂਲਾਂ ਵਲੋਂ ਸੱਭਿਆਚਾਰਕ, ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ। ਵੱਖ-ਵੱਖ ਵਿਭਾਗਾਂ ਵਲੋਂ ਸਰਕਾਰ ਦੇ ਪ੍ਰੋਗਰਾਮਾਂ ਨੂੰ ਦਰਸ਼ਾਉਂਦੀਆਂ ਝਾਂਕੀਆਂ ਦੀ ਪੇਸ਼ਕਾਰੀ ਕੀਤੀ ਗਈ। ਪਰੇਡ ਕਮਾਂਡਰ ਸ: ਵਰਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਪੁਲਿਸ ਦੇ ਜਵਾਨਾਂ ਨੇ ਪਰੇਡ ਵਿਚ ਹਿੱਸਾ ਲਿਆ। ਜਿਲ੍ਹਾ ਪ੍ਰਸਾਸ਼ਨ ਵਲੋਂ ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਚੰਗੀ ਕਾਰਗੁਜਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦਿੱਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਮਾਣਯੋਗ ਜਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ, ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਸ੍ਰੀ ਜਸਬੀਰ ਸਿੰਘ ਸੰਧੂ, ਏ.ਡੀ.ਜੀ.ਪੀ. ਸ: ਅਮਰਦੀਪ ਸਿੰਘ ਰਾਏ, ਪੁਲਿਸ ਕਮਿਸ਼ਨਰ ਡਾ. ਜਸਕਰਨ ਸਿੰਘ, ਚੇਅਰਮੈਨ ਸ: ਜਸਪ੍ਰੀਤ ਸਿੰਘ, ਸਾਬਕਾ ਕੈਬਨਿਟ ਮੰਤਰੀ ਲਕਸ਼ਮੀਕਾਂਤਾ ਚਾਵਲਾ, ਰੈੱਡ ਕਰਾਸ ਦੇ ਚੇਅਰਪਰਸਨ ਡਾ. ਗੁਰਪ੍ਰੀਤ ਕੌਰ, ਸ੍ਰੀ ਰਵਿੰਦਰ ਹੰਸ, ਸ੍ਰੀ ਸਤਪਾਲ ਸੋਖੀ ਅਤੇ ਹੋਰ ਆਗੂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...