Friday, September 13, 2024
spot_img
spot_img
spot_img

ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਯੈੱਸ ਪੰਜਾਬ
ਚੰਡੀਗੜ੍ਹ, 24 ਅਗਸਤ, 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਜਿਲਾ ਬਠਿੰਡਾ, ਮਾਨਸਾ ਤੇ ਐਸ.ਬੀ.ਐਸ ਨਗਰ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਠਿੰਡਾ, ਮਾਨਸਾ ਤੇ ਐਸ.ਬੀ.ਐਸ ਨਗਰ ਜਿਲਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 675 ਲਾਭਪਾਤਰੀਆਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਰਾਸ਼ੀ ਵਿੱਚ ਸਾਲ 2023-24 ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਂਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 675 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਲਾ ਬਠਿੰਡਾ ਦੇ 33 ਲਾਭਪਾਤਰੀਆਂ, ਮਾਨਸਾ ਦੇ 46 ਲਾਭਪਾਤਰੀਆਂ ਅਤੇ ਐਸ.ਬੀ.ਐਸ ਨਗਰ ਦੇ 196 ਲਾਭਪਾਤਰੀਆਂ ਨੂੰ ਅਸ਼ੀਰਵਾਦ ਫਾਰ ਬੀ.ਸੀਜ ਐਂਡ ਈ.ਡਬਲਿਯੂ.ਐਸ ਸਕੀਮ ਤਹਿਤ ਕਵਰ ਕੀਤਾ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਲੈ ਸਕਦੀਆਂ ਹਨ।

ਡਾਕਟਰ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ