Sunday, April 14, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਫਰਵਰੀ, 2024

ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਗਏ ਹਨ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਪਿੰਡ ਪੱਧਰ ਉਤੇ ਖਿਡਾਰੀਆਂ ਲਈ ਢਾਂਚਾ ਉਸਾਰਨ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਤਹਿਤ ਹਰ 4-5 ਕਿਲੋਮੀਟਰ ਦੇ ਘੇਰੇ ਵਿੱਚ ਇਕ ਖੇਡ ਨਰਸਰੀ ਬਣਾਈ ਜਾ ਰਹੀ ਹੈ।

ਖੇਡ ਮੰਤਰੀ ਨੇ ਕਿਹਾ ਕਿ ਪਹਿਲਾਂ ਪਹਿਲੇ ਪੜਾਅ ਵਿੱਚ 205 ਨਰਸਰੀਆਂ ਖੋਲ੍ਹਣ ਦੀ ਤਜਵੀਜ਼ ਸੀ ਜਿਸ ਸਬੰਧੀ ਬਾਕਾਇਦਾ ਭਰਤੀ ਲਈ ਇਸ਼ਤਿਹਾਰ ਵੀ ਦਿੱਤਾ ਗਿਆ। ਇਸ ਤੋਂ ਬਾਅਦ ਕਈ ਖਿਡਾਰੀਆਂ ਅਤੇ ਸਬੰਧਤ ਧਿਰਾਂ ਵੱਲੋਂ ਪਹੁੰਚ ਕਰਕੇ ਹੋਰ ਨਰਸਰੀਆਂ ਖੋਲ੍ਹਣ ਦੀ ਮੰਗ ਕੀਤੀ ਗਈ।

ਇਸ ਤੋਂ ਇਲਾਵਾ ਅਜਿਹੀਆਂ ਖੇਡਾਂ ਨੂੰ ਵੀ ਸ਼ਾਮਲ ਕਰਨ ਦੀ ਪੁਰਜ਼ੋਰ ਮੰਗ ਉੱਠੀ ਜਿਹੜੀਆਂ ਪਹਿਲੇ ਪੜਾਅ ਵਿੱਚ ਸ਼ਾਮਲ ਨਹੀਂ ਸੀ।

ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੁਣ ਖੇਡ ਵਿਭਾਗ ਪਹਿਲੇ ਪੜਾਅ ਵਿੱਚ 2024-25 ਸੈਸ਼ਨ ਵਿੱਚ ਹੀ 260 ਖੇਡ ਨਰਸਰੀਆਂ ਖੋਲ੍ਹਣ ਜਾ ਰਿਹਾ ਹੈ ਜਿਸ ਲਈ ਸੋਧਿਆ ਇਸ਼ਤਿਹਾਰ ਜਾਰੀ ਕਰਕੇ ਇਸ ਸਬੰਧੀ ਵੇਰਵੇ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਪਾ ਦਿੱਤੇ ਗਏ ਹਨ।

ਮੀਤ ਹੇਅਰ ਨੇ ਦੱਸਿਆ ਕਿ 260 ਖੇਡ ਨਰਸਰੀਆਂ ਲਈ 260 ਕੋਚ ਅਤੇ 26 ਸੁਪਰਵਾਈਜ਼ਰ ਭਰਤੀ ਕੀਤੇ ਜਾ ਰਹੇ ਹਨ। ਉਨ੍ਹਾਂ ਖੇਡ ਅਨੁਸਾਰ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਖੇਡ ਨਰਸਰੀਆਂ ਲਈ ਅਥਲੈਟਿਕਸ ਲਈ 58, ਹਾਕੀ ਤੇ ਵਾਲੀਬਾਲ ਲਈ 22-22, ਕੁਸ਼ਤੀ ਤੇ ਬੈਡਮਿੰਟਨ ਲਈ 20, ਫੁਟਬਾਲ, ਮੁੱਕੇਬਾਜ਼ੀ ਤੇ ਬਾਸਕਟਬਾਲ ਲਈ 15-15,

ਕਬੱਡੀ ਲਈ 12, ਤੀਰਅੰਦਾਜ਼ੀ ਤੇ ਤੈਰਾਕੀ ਲਈ 10-10, ਵੇਟਲਿਫਟਿੰਗ ਤੇ ਜੂਡੋ ਲਈ 5-5, ਜਿਮਨਾਸਟਿਕ, ਰੋਇੰਗ ਤੇ ਸਾਈਕਲਿੰਗ ਲਈ 4-4, ਹੈਂਡਬਾਲ, ਵੁਸ਼ੂ ਤੇ ਕ੍ਰਿਕਟ ਲਈ 3-3, ਖੋ ਖੋ, ਤਲਵਾਰਬਾਜ਼ੀ, ਟੈਨਿਸ ਤੇ ਟੇਬਲ ਟੈਨਿਸ ਲਈ 2-2, ਕਿੱਕ ਬਾਕਸਿੰਗ ਤੇ ਨੈਟਬਾਲ ਲਈ 1-1 ਕੋਚ ਦੀ ਭਰਤੀ ਕੀਤੀ ਜਾ ਰਹੀ ਹੈ।

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਜਿਸ ਇਲਾਕੇ ਵਿੱਚ ਜਿਹੜੀ ਖੇਡ ਵੱਧ ਮਕਬੂਲ ਹੈ ਅਤੇ ਸਬੰਧਤ ਖੇਡ ਦੇ ਖਿਡਾਰੀਆਂ ਦੀ ਗਿਣਤੀ ਵੱਧ ਹੈ, ਉੱਥੇ ਉਸੇ ਖੇਡ ਦੀ ਨਰਸਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੀ ਸਫਲਤਾ ਤੋਂ ਬਾਅਦ ਵਿਭਾਗ ਕੋਲ ਡਾਟਾ ਮੌਜੂਦ ਹੈ ਕਿ ਕਿਸ ਇਲਾਕੇ ਵਿੱਚ ਕਿਹੜੀ ਖੇਡ ਵੱਧ ਖੇਡੀ ਜਾਂਦੀ ਹੈ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...