ਯੈੱਸ ਪੰਜਾਬ
ਤਰਨ ਤਾਰਨ, 28 ਅਪ੍ਰੈਲ, 2025
ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ Punjab Government ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਲੋਕਾਂ ਦਾ ਸਹਿਯੋਗ ਲੈਣ ਲਈ Aam Aadmi Party ਵੱਲੋਂ ਸ਼ੁਰੂ ਕੀਤੇ ਗਏ “ਨਸ਼ਾ ਮੁਕਤੀ ਮੋਰਚਾ” ਦੇ ਮਾਝਾ ਕੋਆਰਡੀਨੇਟਰ Sonia Mann ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਿਸ਼ੇਸ ਪ੍ਰੈਸ ਕਾਨਫਰੰਸ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਅਮਿੰਦਰ ਸਿੰਘ ਐਮੀ ਤੋਂ ਇਲਾਵਾ ਵੱਖ-ਵੱਖ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਹਲਕਾ ਕੋਆਰਡੀਨੇਟਰ, ਸ੍ਰੀ ਪਰਮਜੀਤ ਸਿੰਘ ਹਲਕਾ ਪੱਟੀ, ਡਾ. ਗੁਰਦਿਆਲ ਸਿੰਘ ਹਲਕਾ ਖੇਮਕਰਨ, ਸ੍ਰੀ ਜਸਕਰਨ ਸਿੰਘ ਲਾਡੀ ਹਲਕਾ ਖਡੂਰ ਸਾਹਿਬ ਅਤੇ ਸ੍ਰੀ ਕੁਲਦੀਪ ਸਿੰਘ ਢਿਲੋਂ ਹਲਕਾ ਤਰਨ ਤਾਰਨ ਹਾਜ਼ਰ ਸਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ Sonia Mann ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਨਿਰਣਾਇਕ ਲੜਾਈ ਵਿੱਢੀ ਗਈ ਹੈ, ਜਿਸ ਲਈ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ। ਉੁਹਨਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਲੋਕਾਂ ਦਾ ਸਾਥ ਲੈਣ ਲਈ ਘਰ-ਘਰ ਜਾ ਕੇ ਦਸਤਕ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਅਧੀਨ ਪਿੰਡ ਤੇ ਵਾਰਡ ਪੱਧਰ `ਤੇ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਇਸ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰ ਘਰ-ਘਰ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨਗੇ। ਜੇਕਰ ਕੋਈ ਉਸ ਪਰਿਵਾਰ ਦਾ ਮੈਂਬਰ ਨਸ਼ਾ ਕਰਦਾ ਹੈ ਤਾਂ ਉਸ ਦਾ ਇਲਾਜ ਕਰਵਾਇਆ ਜਾਵੇਗਾ ਅਤੇ ਉਹਨਾਂ ਕੋਲੋਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਾਥ ਮੰਗਿਆ ਜਾਵੇਗਾ।
ਉਹਨਾਂ ਕਿਹਾ ਕਿ ਇਹ ਮੁਹਿੰਮ ਪਹਿਲਾਂ ਪਿੰਡਾਂ ਵਿੱਚ ਚਲਾਈ ਜਾਵੇਗੀ, ਫਿਰ ਛੋਟੇ ਕਸਬਿਆਂ ਅਤੇ ਸ਼ਹਿਰਾਂ ਦੇ ਵਿੱਚ ਇਸ ਲੜੀ ਤਹਿਤ ਲੋਕਾਂ ਤੋਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਸਹਿਯੋਗ ਲਿਆ ਜਾਵੇਗਾ।
ਸ੍ਰੀਮਤੀ ਸੋਨੀਆ ਮਾਨ ਨੇ ਕਿਹਾ ਕਿ ਸਾਡੀਆਂ ਟੀਮਾਂ ਬਿਲਕੁਲ ਤਿਆਰ ਹਨ ਅਤੇ ਅਸੀਂ ਮਾਝੇ ਵਿੱਚ ਇਸ ਕਾਰਵਾਈ ਨੂੰ ਅੰਜਾਮ ਤੱਕ ਪਹੁੰਚਾਵਾਂਗੇ। ਉਹਨਾਂ ਕਿਹਾ ਕਿ ਪ੍ਰਮਾਤਮਾ ਦੇ ਆਸ਼ੀਰਵਾਦ ਸਕਦਾ, ਗੁਰੂਆਂ, ਪੀਰਾਂ ਦੀ ਇਸ ਪਵਿੱਤਰ ਧਰਤੀ ‘ਤੇ ਨਸ਼ਿਆਂ ਦੇ ਇਸ ਕਲੰਕ ਦੇ ਮੁਕੰਮਲ ਖਾਤਮੇ ਤੱਕ ਸਾਡੀ ਮੁਹਿੰਮ ਜਾਰੀ ਰਹੇਗੀ ਅਤੇ ਅਸੀਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਵਾਂਗੇ।
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਜਿਹੜੇ ਨੌਜਵਾਨ ਨਸ਼ਾ ਦੇ ਆਦੀ ਹਨ, ਉਹਨਾਂ ਬਾਰੇ ਪੁਲਿਸ ਨੂੰ ਹਦਾਇਤਾਂ ਹਨ ਕਿ ਉਹਨਾਂ ਵਿਰੁੱਧ ਕਾਰਵਾਈ ਨਹੀਂ, ਉਹਨਾਂ ਦਾ ਇਲਾਜ ਕਰਵਾਇਆ ਜਾਵੇ।
ਇਸ ਲਈ ਅਸੀਂ ਨਸ਼ਾ ਛਡਾਊ ਕੇਂਦਰਾਂ ਵਿੱਚ ਉਹਨਾਂ ਦਾ ਇਲਾਜ ਕਰਵਾਉਣ ਦੇ ਪ੍ਰਬੰਧ ਕੀਤੇ ਹਨ। ਉਹਨਾਂ ਕਿਹਾ ਕਿ ਨਸ਼ੇ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਉੱਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ, ਸਰਕਾਰੀ ਨੌਕਰੀਆਂ ਵਿੱਚ ਭਰਤੀ ਚੱਲ ਰਹੀ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਹੁਨਰਮੰਦ ਸਿੱਖਿਆ ਦੇਣ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ।