ਯੈੱਸ ਪੰਜਾਬ
ਚੰਡੀਗੜ੍ਹ, 17 ਫਰਵਰੀ, 2025
Punjab ਸਰਕਾਰ ਨੇ 1995 ਬੈਚ ਦੇ ਭਾਰਤੀ ਪੁਲਿਸ ਸੇਵਾ (IPS) ਅਧਿਕਾਰੀ ਸ੍ਰੀ G Nageswara Rao ਨੂੰ Vigilance Bureau ਦੇ ਮੁੱਖ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਹੈ। ਸ੍ਰੀ ਰਾਓ ਇਸ ਸਮੇਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਪ੍ਰੋਵੀਜ਼ਨਿੰਗ, Punjab ਵਜੋਂ ਸੇਵਾਵਾਂ ਨਿਭਾਅ ਰਹੇ ਸਨ।
Vigilance Bureau ਦੇ ਬੁਲਾਰੇ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਸ੍ਰੀ Rao 1993 ਬੈਚ ਦੇ ਆਈਪੀਐਸ ਅਧਿਕਾਰੀ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਸ੍ਰੀ ਵਰਿੰਦਰ ਕੁਮਾਰ ਤੋਂ ਅਹੁਦਾ ਸੰਭਾਲਣਗੇ। ਸ੍ਰੀ ਵਰਿੰਦਰ ਕੁਮਾਰ ਨੂੰ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਅਗਲੇਰੀ ਡਿਊਟੀ ਲਈ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ, ਚੰਡੀਗੜ੍ਹ ਨੂੰ ਰਿਪੋਰਟ ਕਰਨਗੇ।
ਜ਼ਿਕਰਯੋਗ ਹੈ ਕਿ ਸ਼੍ਰੀ ਜੀ. ਨਾਗੇਸ਼ਵਰ ਰਾਓ ਨੇ ਵੱਖ-ਵੱਖ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾਵਾਂ ਨਿਭਾਈਆਂ ਹਨ ਜਿਸ ਵਿੱਚ ਵਿਸ਼ੇਸ਼ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ, ਡਾਈਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ, ਅਤੇ ਡੀ.ਆਈ.ਜੀ./ਐਚ.ਓ.ਬੀ, ਸੀ.ਬੀ.ਆਈ, ਏ.ਸੀ.ਬੀ, ਵਿਸ਼ਾਖਾਪਟਨਮ, ਅਤੇ ਡੀ.ਆਈ.ਜੀ./ਐਚ.ਓ.ਬੀ, ਸੀ.ਬੀ.ਆਈ, ਏ.ਸੀ.ਬੀ, ਚੇਨਈ ਆਦਿ ਸ਼ਾਮਿਲ ਹਨ। ਸਿਵਲ ਇੰਜੀਨੀਅਰਿੰਗ ਗ੍ਰੈਜੂਏਟ ਸ੍ਰੀ ਰਾਓ ਕਈ ਸਨਮਾਨਾਂ ਨਾਲ ਸਨਮਾਨਿਤ ਕੀਤੇ ਗਏ ਹਨ।
ਸਾਲ 2004 ਵਿੱਚ ਕੋਸੋਵੋ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ ਵਿੱਚ ਇੱਕ ਸਿਵਪੋਲ (ਸੀ.ਆਈ.ਵੀ.ਪੀ.ਓ.ਐਲ)ਅਧਿਕਾਰੀ ਵਜੋਂ ਸੇਵਾ ਲਈ ਉਨ੍ਹਾਂ ਨੂੰ ਸੰਯੁਕਤ ਰਾਸ਼ਟਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਿੱਚ ਆਪਣੀ ਡੈਪੂਟੇਸ਼ਨ ਦੌਰਾਨ 2011 ਵਿੱਚ ਮੈਰੀਟੋਰੀਅਸ ਸਰਵਿਸ ਲਈ ਪੁਲਿਸ ਮੈਡਲ ਵੀ ਪ੍ਰਾਪਤ ਹੋਇਆ, ਅਤੇ ਸਾਲ 2023 ਵਿੱਚ ਗਣਤੰਤਰ ਦਿਵਸ ਦੇ ਮੌਕੇ ‘ਤੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤੇ ਗਏ।