Thursday, December 26, 2024
spot_img
spot_img
spot_img

Punjab Govt ਏਡਜ਼ ਪ੍ਰਭਾਵਿਤ ਵਿਅਕਤੀਆਂ ਦੀ ਰੱਖਿਆ ਲਈ ਵਚਨਬੱਧ: Dr. Balbir Singh

ਯੈੱਸ ਪੰਜਾਬ
ਪਟਿਆਲਾ, 1 ਦਸੰਬਰ, 2024

Punjab ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ਼ ਮੰਤਰੀ DrBalbir Singh ਨੇ ਅੱਜ ਰਾਜ ਪੱਧਰੀ ਸਮਾਗਮ ‘ ਵਿਸ਼ਵ ਏਡਜ਼ ਦਿਵਸ ‘ ਮੌਕੇ ਕਿਹਾ ਕਿ ਪੰਜਾਬ ਸਰਕਾਰ HIV/ਏਡਜ਼ ਪ੍ਰਭਾਵਿਤ ਵਿਅਕਤੀਆਂ ਦੀ ਰੱਖਿਆ ਲਈ ਵਚਨਬੱਧ ਹੈ।

ਉਹਨਾਂ ਕਿਹਾ ਕਿ ਇਸ ਸਾਲ ਦਾ ਮੁੱਖ ਵਿਸ਼ਾ ਅਧਿਕਾਰਾਂ ਦਾ ਰਸਤਾ ਚੁਣੋ : ਮੇਰੀ ਸਿਹਤ , ਮੇਰਾ ਅਧਿਕਾਰ ਹੈ , ਜੋ ਵਿਅਕਤੀਆਂ , ਸਮੂਹਾਂ ਵਿੱਚ HIV ਦੀ ਰੋਕਥਾਮ , ਟੈਸਟਿੰਗ, ਇਲਾਜ ਅਤੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰਨ ਲਈ ਉਤਸ਼ਾਹਿਤ ਕਰਦਾ ਹੈ । ਉਹਨਾਂ ਲੋਕਾਂ ਨੂੰ ਅਤੇ ਨੌਜਵਾਨਾਂ ਨੂੰ ਏਡਜ਼ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਵੀ ਕੀਤੀ । ਉਹਨਾਂ ਇਹ ਵੀ ਕਿਹਾ ਕਿ ਚੰਗਾ ਕੰਮ ਕਰਨ ਵਾਲੇ ਐਨ.ਜੀ.ਓਜ਼ ਦਾ ਸਨਮਾਨ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਐਚ.ਆਈ.ਵੀ. /ਏਡਜ਼ ਦੇ ਇਲਾਜ਼ ਅਤੇ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਐਚ.ਆਈ.ਵੀ. ਸਬੰਧੀ ਕਾਊਸਲਿੰਗ ਦੀਆਂ ਸੇਵਾਵਾਂ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਪ੍ਰਤੀ ਜਾਗਰੁਕ ਕੀਤਾ ਜਾਵੇ । ਉਹਨਾਂ ਇਹ ਵੀ ਕਿਹਾ ਕਿ ਐਨ.ਜੀ.ਓਜ਼ ਦੀ ਸਹਾਇਤਾ ਨਾਲ ਐਚ.ਆਈ.ਵੀ. /ਏਡਜ਼ ਪ੍ਰਭਾਵਿਤ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਉਪਰਾਲੇ ਕੀਤੀ ਜਾ ਰਹੇ ਹਨ।

ਉਹਨਾ ਕਿਹਾ ਕਿ ਐਚ.ਆਈ.ਵੀ.ਵਿਤਕਰੇ ਨੂੰ ਖਤਮ ਕਰਨ ਲਈ ਪੰਜਾਬ ਵਿੱਚ ਐਚ.ਆਈ.ਵੀ./ਏਡਜ਼ ਪ੍ਰੀਵੈਂਸ਼ਨ ਐਂਡ ਕੰਟਰੋਲ ਐਕਟ ਬਣਾਇਆ ਗਿਆ ਹੈ , ਜੋ ਕਿ ਰਾਸ਼ਟਰੀ ਉੱਧਮਾਂ ਦਾ ਸਹਿਯੋਗ ਕਰਦਾ ਹੈ । ਇਸ ਐਕਟ ਅਧੀਨ ਐਚ.ਆਈ.ਵੀ./ੲੈਡਜ਼ ਪ੍ਰਭਾਵਿਤ ਲੋਕਾਂ ਨੂੰ ਸਹਾਇਕ ਅਤੇ ਸੁਖਾਵਾਂ ਮਾਹੌਲ ਬਣਾ ਕੇ ਉਹਨਾਂ ਦੇ ਜੀਵਨ ਮਿਆਰ ਨੂੰ ਸੁਧਾਰਨਾ ਅਤੇ ਸਿਹਤ ਸਿਖਿਆ ਅਤੇ ਰੋਜ਼ਗਾਰ ਵਿੱਚ ਉਨ੍ਹਾਂ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ।

ਸਿਹਤ ਮੰਤਰੀ ਨੇ ਐਚ.ਆਈ.ਵੀ./ਏਡਜ਼ ਪੋਸਿਟਿਵ ਰਹਿ ਚੁੱਕੀ ਕਾਜਲ ਦੀ ਸਾਹਮਣੇ ਆਉਣ ਲਈ ਸਰਾਹਨਾ ਕੀਤੀ ਅਤੇ ਉਹਨਾਂ ਵੱਲੋਂ ਵੱਖ-ਵੱਖ ਐਨ.ਜੀ.ਓ.ਜ਼ ਨੂੰ ਸਨਮਾਨ ਚਿੰਨ੍ਹ ਵੀ ਪ੍ਰਦਾਨ ਕੀਤੇ ਗਏ। ਉਹਨਾਂ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਡਿਜ਼ਾਈਨ ਕੀਤੇ ਕਲੰਡਰ 2025 ਵੀ ਰਲੀਜ਼ ਕੀਤਾ।

ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਸਿਵਲ ਸਰਜਨ ਜਤਿੰਤਰ ਕਾਂਸਲ , ਸਟੇਟ ਹੈਲਥ ਏਜੰਸੀ ਪੰਜਾਬ ਦੇ ਸੀ.ਈ.ਓ ਬਬੀਤਾ ਕਲੇਰ, ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਦੇ ਡਾਇਰੈਕਟਰ ਡਾ: ਬੋਬੀ ਗੁਲਾਟੀ ਵੱਖ ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀ , ਸਿਹਤ ਵਿਭਾਗ ਦੇ ਅਧਿਕਾਰੀ, ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਸਿੱਖਿਆ ਵਿਭਾਗ ਦੇ ਪ੍ਰੋਫੈਸਰ/ਅਧਿਆਪਕ ਸ਼ਾਮਲ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ