Tuesday, April 23, 2024

ਵਾਹਿਗੁਰੂ

spot_img
spot_img

Punjab Govt ਪਿੰਡਾਂ ਵਿੱਚ Lal Lakir ਦੇ ਅੰਦਰ ਘਰਾਂ ਦੇ ਮਾਲਕਾਂ ਨੂੰ ਦੇਵੇਗੀ ਮਾਲਕੀ ਹੱਕ: Tript Bajwa

- Advertisement -

ਯੈੱਸ ਪੰਜਾਬ
ਬਟਾਲਾ, 7 ਮਾਰਚ, 2021:
ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਬਹੁਤ ਜਲਦੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਘਰਾਂ ਦੇ ਮਾਲਕਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੰਮ ਚੱਲ ਰਿਹਾ ਹੈ ਅਤੇ ਲਾਲ ਲਕੀਰਾਂ ਦੇ ਅੰਦਰ ਜਾਇਦਾਦਾਂ ਦੀ ਸ਼ਨਾਖਤ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਲਾਲ ਲਕੀਰ ਦੇ ਅੰਦਰਲੀ ਜਾਇਦਾਦ ਦੇ ਮਾਲਕੀ ਹੱਕ ਮਿਲਣ ਨਾਲ ਇਸਦੇ ਮਾਲਕ ਰਜਿਸਟਰੀਆਂ ਕਰਨ ਦੇ ਨਾਲ ਬੈਂਕਾਂ ਤੋਂ ਲੋਨ ਲੈ ਸਕਣਗੇ, ਜਿਸਤੋਂ ਪਹਿਲਾਂ ਉਹ ਵਾਂਝੇ ਸਨ।

ਇਹ ਪ੍ਰਗਟਾਵਾ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਬਟਾਲਾ ਨੇੜਲੇ ਪਿੰਡ ਧੁੱਪਸੜੀ ਵਿਖੇ ਵਿਕਾਸ ਕਾਰਜਾਂ ਲਈ 30 ਲੱਖ ਰੁਪਏ ਦਾ ਚੈੱਕ ਦੇਣ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਸ. ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਪਿੰਡਾਂ ਵਿੱਚ ਰਿਕਾਰਡ ਵਿਕਾਸ ਕਾਰਜ ਕਰਵਾਏ ਹਨ ਅਤੇ ਪਿੰਡਾਂ ਦੇ ਛੱਪੜਾਂ ਦਾ ਥਾਪਰ ਮਾਡਲ ਤਹਿਤ ਨਵੀਨੀਕਰਨ ਕਰਕੇ ਗੰਦੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਸ ਸਾਲ ਸੂਬੇ ਦੇ ਹਰ ਪਿੰਡ ਵਿੱਚ ਸੋਲਰ ਲਾਈਟਾਂ ਲਗਾਉਣ ਦਾ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2021 ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾਵੇਗਾ ਅਤੇ ਕਿਸੇ ਵੀ ਪਿੰਡ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ।

ਸ. ਬਾਜਵਾ ਨੇ ਕਿਹਾ ਕਿ ਧੁੱਪਸੜੀ ਪਿੰਡ ਨੂੰ 33 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ ਜਿਸ ਨਾਲ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਧੁੱਪਸੜੀ ਪਿੰਡ ਦੀ ਸੜਕ ਜੋ ਕਾਹਨੂੰਵਾਨ ਰੋਡ ਨੂੰ ਕਾਦੀਆਂ ਰੋਡ ਨਾਲ ਜੋੜਦੀ ਹੈ ਉਸਨੂੰ ਵੀ ਜਲਦੀ ਹੀ ਨਵਾਂ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪਿੰਡ ਦੀ ਜੋ ਬਿਜਲੀ ਸਪਲਾਈ ਦੀ ਸਮੱਸਿਆ ਹੈ ਉਸਦਾ ਹੱਲ ਵੀ ਕੱਢਿਆ ਜਾਵੇਗਾ। ਸ. ਬਾਜਵਾ ਨੇ ਕਿਹਾ ਕਿ ਪੰਚਾਇਤਾਂ ਧੜੇਬੰਦੀ ਤੋਂ ਉੱਪਰ ਉੱਠ ਕੇ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਪਿੰਡਾਂ ਦਾ ਵਿਕਾਸ ਕਰਨ ਅਤੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਪਿੰਡ ਧੁੱਪਸੜੀ ਦੀ ਸਰਪੰਚ ਬਲਜਿੰਦਰ ਕੌਰ, ਲਖਬੀਰ ਸਿੰਘ ਸਾਬਕਾ ਸਰਪੰਚ, ਡਾ. ਸੁਰਿੰਦਰ ਸਿੰਘ, ਬੂਟਾ ਸਿੰਘ, ਬਲਵਿੰਦਰ ਸਿੰਘ, ਸਰਵਣ ਸਿੰਘ, ਰਘਬੀਰ ਸਿੰਘ, ਸੁਖਵਿੰਦਰ ਸਿੰਘ, ਮਾਸਟਰ ਰਤਨ ਸਿੰਘ, ਪ੍ਰਸ਼ੋਤਮ ਸਿੰਘ, ਗੁਰਬਚਨ ਸਿੰਘ, ਅਵਤਾਰ ਸਿੰਘ, ਮੁਖਤਾਰ ਸਿੰਘ, ਰਾਜਵਿੰਦਰ ਸਿੰਘ, ਰਵੇਲ ਸਿੰਘ, ਪ੍ਰੀਤਮ ਸਿੰਘ, ਜਸਵੰਤ ਸਿੰਘ, ਸੂਬਾ ਸਿੰਘ, ਲੰਬੜਦਾਰ ਰਛਪਾਲ ਸਿੰਘ, ਕਾਬਲ ਸਿੰਘ, ਲਖਬੀਰ ਸਿੰਘ, ਦਵਿੰਦਰ ਸਿੰਘ, ਬਾਬਾ ਪ੍ਰਿਥੀਪਾਲ ਸਿੰਘ, ਗੁਰਮੀਤ ਸਿੰਘ, ਸੈਮੂਅਲ ਮਸੀਹ, ਜਸਪਾਲ ਸਿੰਘ ਥਾਣੇਦਾਰ, ਪੰਚਾਇਤ ਅਫਸਰ ਹਰਦੇਵ ਸਿੰਘ, ਪੀ.ਏ. ਸਿਕੰਦਰ ਸਿੰਘ, ਪੰਚਾਇਤ ਸੈਕਟਰੀ ਯਕੂਬ ਮਸੀਹ ਅਤੇ ਕਰਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,187FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...