Friday, December 27, 2024
spot_img
spot_img
spot_img

Punjab Govt ਵਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ 1000 Sports Nurseries ਸਥਾਪਤ ਕੀਤੀਆਂ ਜਾਣਗੀਆਂ: Sherry Kalsi

ਯੈੱਸ ਪੰਜਾਬ
ਬਟਾਲਾ, 26 ਦਸੰਬਰ, 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਦੇਸ਼ ਭਰ ਵਿੱਚੋਂ ਸਾਲ 2024 ਸੂਬੇ ਦੇ ਨਾਮ ਰਿਹਾ ਹੈ।

ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਜਿਨ੍ਹਾਂ ਕੋਲ ਖੇਡ ਮਹਿਕਮਾ ਵੀ ਹੈ, ਵੱਲੋਂ ਸਾਲ 2023 ਵਿੱਚ ਬਣਾਈ ਨਵੀਂ ਖੇਡ ਨੀਤੀ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਨਾਲ ਸਾਲ 2024 ਵਿੱਚ ਇਸ ਨੀਤੀ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ।

ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਇਸ ਸਾਲ ਪੈਰਿਸ ਓਲੰਪਿਕਸ ਵਿੱਚ ਭਾਰਤ ਦੇ ਕੁੱਲ 100 ਖਿਡਾਰੀਆਂ ਵਿੱਚੋਂ 19 ਇਕੱਲੇ ਪੰਜਾਬ ਦੇ ਸਨ।

ਇਨ੍ਹਾਂ ਵਿੱਚ 10 ਹਾਕੀ ਖਿਡਾਰੀ, ਛੇ ਨਿਸ਼ਾਨੇਬਾਜੀ, ਦੋ ਅਥਲੈਟਿਕਸ ਤੇ ਇਕ ਗੌਲਫ ਦੇ ਸਨ। ਇਸ ਤੋਂ ਇਲਾਵਾ ਤਿੰਨ ਪੰਜਾਬੀ ਖਿਡਾਰੀਆਂ ਨੇ ਪੈਰਿਸ ਪੈਰਾਲੰਪਿਕਸ ਵਿੱਚ ਹਿੱਸਾ ਲਿਆ ਜਿਨ੍ਹਾਂ ਵਿੱਚ ਇਕ ਪੈਰਾ ਅਥਲੀਟ, ਇਕ ਪੈਰਾ ਬੈਡਮਿੰਟਨ ਖਿਡਾਰਨ ਤੇ ਇਕ ਪੈਰਾ ਪਾਵਰ ਲਿਫਟਰ ਸਨ। ਨਵੀਂ ਖੇਡ ਨੀਤੀ ਤਹਿਤ 22 ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਹਿਸਾਬ ਨਾਲ ਕੁੱਲ 3.30 ਕਰੋੜ ਰੁਪਏ ਦਿੱਤੇ ਗਏ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਸਾਲ 2024 ਦੀ ਪੈਰਿਸ ਓਲੰਪਿਕਸ ਵਿੱਚ ਇਤਿਹਾਸ ਰਚਦਿਆਂ ਭਾਰਤੀ ਹਾਕੀ ਟੀਮ ਨੇ ਕਾਂਸੀ ਦਾ ਮੈਡਲ ਜਿੱਤਿਆ। ਇਸ ਵਿੱਚ 8 ਖਿਡਾਰੀ ਪੰਜਾਬ ਦੇ ਸਨ। ਮੁੱਖ ਮੰਤਰੀ ਨੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਇਨ੍ਹਾਂ ਖਿਡਾਰੀਆਂ ਨੂੰ ਪ੍ਰਤੀ ਖਿਡਾਰੀ ਇਕ ਕਰੋੜ ਰੁਪਏ ਦੇ ਇਨਾਮ ਦੇ ਹਿਸਾਬ ਨਾਲ ਕੁੱਲ 8 ਕਰੋੜ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਬਾਕੀ 9 ਖਿਡਾਰੀ ਤੇ ਤਿੰਨ ਪੈਰਾ ਖਿਡਾਰੀਆਂ ਨੂੰ ਵੀ ਹਿੱਸਾ ਲੈਣ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਨਾਲ ਸਨਮਾਨਿਤ ਕੀਤਾ ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸੇ ਤਰ੍ਹਾਂ ਪੈਰਿਸ ਓਲੰਪਿਕਸ ਤੇ ਪੈਰਾਲੰਪਿਕਸ ਦੇ ਕੁੱਲ 22 ਪੰਜਾਬੀ ਖਿਡਾਰੀਆਂ ਨੂੰ ਤਿਆਰੀ, ਇਨਾਮ ਅਤੇ ਹਿੱਸਾ ਲੈਣ ਦੀ ਰਾਸੀ ਮਿਲਾ ਕੇ ਕੁੱਲ 13.10 ਕਰੋੜ ਰੁਪਏ ਦੀ ਰਾਸੀ ਵੰਡੀ ਗਈ। ਇਸ ਸਾਲ ਪੰਜਾਬ ਦੇ 11 ਨਾਮੀਂ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਾਲ 2023 ਵਿੱਚ ਨਵੀਂ ਖੇਡ ਨੀਤੀ ਲਾਗੂ ਕੀਤੀ। ਇਸ ਨੀਤੀ ਤਹਿਤ ਬਿਹਤਰ ਕੋਚਿੰਗ, ਖੇਡ ਸਮਾਨ ਅਤੇ ਰਿਫਰੈਸਮੈਂਟ ਵਾਲੀਆਂ ਕਲੱਸਟਰ ਪੱਧਰ ਦੀਆਂ 1000 ਖੇਡ ਨਰਸਰੀਆਂ ਸਥਾਪਤ ਕੀਤੀਆਂ ਜਾਣੀਆਂ ਹਨ। ਸਾਲ 2024 ਵਿੱਚ ਪਹਿਲੇ ਪੜਾਅ ਵਿੱਚ 260 ਨਰਸਰੀਆਂ ਬਣਾਉਣ ਦਾ ਕੰਮ ਸੁਰੂ ਕੀਤਾ ਜਾ ਚੁੱਕਾ ਹੈ ਜੋ ਛੇਤੀ ਅਮਲ ਵਿੱਚ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਗਈ ਤਾਂ ਕਿ ਉੱਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਦਿੱਤਾ ਜਾ ਸਕੇ। ਸਾਲ 2024 ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਤੀਜਾ ਸੀਜਨ ਸਫਲਤਾਪੂਰਵਕ ਕਰਵਾਇਆ ਗਿਆ ਜਿਸ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀਆਂ ਨੇ 37 ਖੇਡਾਂ ਦੇ 9 ਉਮਰ ਵਰਗਾਂ ਵਿੱਚ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਪੈਰਾ ਖੇਡਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਹਿੱਸਾ ਬਣਾਇਆ ਗਿਆ ਹੈ ਤਾਂ ਕਿ ਹਰੇਕ ਖਿਡਾਰੀ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਸਕੇ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ